ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੰਘਣੀ ਧੁੰਦ ਅਤੇ ਠੰਢ ਨੇ ਲੋਕਾਂ ਨੂੰ ਕੀਤਾ ਪ੍ਰੇਸ਼ਾਨ

1 / 2ਸੰਘਣੀ ਧੁੰਦ ਅਤੇ ਠੰਢ ਨੇ ਲੋਕਾਂ ਨੂੰ ਕੀਤਾ ਪ੍ਰੇਸ਼ਾਨ

2 / 2ਸੰਘਣੀ ਧੁੰਦ ਅਤੇ ਠੰਢ ਨੇ ਲੋਕਾਂ ਨੂੰ ਕੀਤਾ ਪ੍ਰੇਸ਼ਾਨ

PreviousNext

ਪਿਛਲੇ ਤਿੰਨ ਦਿਨ ਤੋਂ ਪੂਰੇ ਪੰਜਾਬ ਠੰਢ ਤੇ ਧੁੰਦ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਧੁੰਦ ਕਾਰਨ ਠੁਰ-ਠੁਰ ਕਰ ਰਹੇ ਲੋਕਾਂ ਦਾ ਸੜਕਾਂ ’ਤੇ ਤੁਰਨਾ ਮੁਸ਼ਕਲ ਹੋ ਗਿਆ ਹੈ ਅਤੇ ਆਵਾਜਾਈ ਘੱਟ ਗਈ ਅਤੇ ਰੇਲ ਗੱਡੀਆਂ ਦੀ ਰਫਤਾਰ ਵੀ ਹੌਲੀ ਹੋ ਗਈ ਹੈ।
 

 

ਠੰਢ ਤੇ ਧੁੰਦ ਨੇ ਰੋਜ਼ਮਰਾ ਦੀ ਜ਼ਿੰਦਗੀ ਨੂੰ ਬਰੇਕ ਲਗਾ ਦਿੱਤੀ। ਨਿੱਤ ਦਿਨ ਕੰਮ ਧੰਦਾ ਕਰ ਕੇ ਦੋ ਡੰਗ ਦੀ ਰੋਟੀ ਦਾ ਵਸੀਲਾ ਬਣਾਉਣ ਵਾਲੇ ਲੋਕਾਂ ਲਈ ਇਹ ਠੰਢ ਵੱਡੀ ਮੁਸੀਬਤ ਬਣੀ ਹੋਈ ਹੈ। ਠੰਢ ਅਤੇ ਧੁੰਦ ਕਾਰਨ ਅਨੇਕਾਂ ਕੰਮਕਾਜ ਠੱਪ ਹੋਕੇ ਰਹਿ ਗਏ ਹਨ, ਜਿਸ ਕਾਰਨ ਦਿਹਾੜੀਦਾਰ ਮਜ਼ਦੂਰਾਂ ਲਈ ਨਵੀਂ ਬਿਪਤਾ ਪੈਦਾ ਹੋ ਗਈ ਹੈ। ਉਹ ਸਾਰਾ-ਸਾਰਾ ਦਿਨ ਕੰਮ ਦੀ ਭਾਲ 'ਚ ਸ਼ਹਿਰ ਦੇ ਵੱਖ-ਵੱਖ ਟਿਕਾਣਿਆਂ ’ਤੇ ਠੰਢ ਦੀ ਮਾਰ ਝੱਲਦਿਆਂ ਵਾਪਸ ਘਰਾਂ ਨੂੰ ਪਰਤ ਰਹੇ ਹਨ, ਜਿਸ ਕਾਰਨ ਉਨ੍ਹਾਂ ਦੇ ਚੁੱਲੇ ਠੰਢੇ ਹੋ ਰਹੇ ਹਨ।
 

 

ਠੰਢ ਤੋਂ ਰਾਹਤ ਪਾਉਣ ਲਈ ਲੋਕ ਅੱਗ ਦਾ ਸਹਾਰਾ ਲੈ ਰਹੇ ਹਨ। ਮੌਸਮ ਵਿਭਾਗ ਮੁਤਾਬਕ ਇੱਕ-ਦੋ ਦਿਨ ਬਾਅਦ ਮੀਂਹ ਪਵੇਗਾ ਅਤੇ ਉਸ ਤੋਂ ਬਾਅਦ ਹੀ ਲੋਕਾਂ ਨੂੰ ਧੁੰਦ ਅਤੇ ਠੰਢ ਤੋਂ ਰਾਹਤ ਮਿਲੇਗੀ। ਅੱਜ ਸਵੇਰ ਤੋਂ ਹੀ ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ 'ਚ ਧੁੰਦ ਛਾਈ ਰਹੀ, ਜਿਸ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ।
 

 

ਅੱਜ ਸਵੇਰੇ ਘੱਟੋ-ਘੱਟ ਤਾਪਮਾਨ ਅੰਮ੍ਰਿਤਸਰ, ਤਰਨ ਤਾਰਨ, ਬਠਿੰਡਾ, ਫਰੀਦਕੋਟ 'ਚ 5 ਡਿਗਰੀ, ਫਾਜਿਲਕਾ, ਰੋਪੜ, ਮੋਗਾ 'ਚ 6 ਡਿਗਰੀ, ਸ੍ਰੀ ਮੁਕਤਸਰ ਸਾਹਿਬ, ਲੁਧਿਆਣਾ, ਕਪੂਰਥਲਾ 'ਚ 7 ਡਿਗਰੀ, ਜਲੰਧਰ, ਸੰਗਰੂਰ 'ਚ 8 ਡਿਗਰੀ, ਪਟਿਆਲਾ, ਹੁਸ਼ਿਆਰਪੁਰ, ਗੁਰਦਾਸਪੁਰ 'ਚ 9 ਡਿਗਰੀ, ਚੰਡੀਗੜ੍ਹ, ਪੰਚਕੂਲਾ 'ਚ 11 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
 

 

ਉੱਧਰ ਦਿੱਲੀ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਉਤਰਾਖੰਡ ਵੀ ਠੰਢ ਅਤੇ ਸ਼ੀਤ ਲਹਿਰ ਦੀ ਲਪੇਟ 'ਚ ਹੈ। ਸ਼ੁੱਕਰਵਾਰ ਸਵੇਰੇ ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ ਸਮੇਤ ਹਰਿਆਣਾ ਦੇ ਕਈ ਇਲਾਕਿਆਂ 'ਚ ਧੁੰਦ ਛਾਈ ਰਹੀ।
 

 

ਬੀਤੇ ਦਿਨੀਂ ਜੰਮੂ-ਕਸ਼ਮੀਰ 'ਚ ਮੌਸਮ ਖਰਾਬ ਰਹਿਣ ਕਾਰਨ ਸ੍ਰੀਨਗਰ ਹਵਾਈ ਅੱਡੇ 'ਤੇ 15 ਉਡਾਨਾਂ ਰੱਦ ਕਰਨੀਆਂ ਪਈਆਂ ਸਨ। ਘਾਟੀ 'ਚ ਪੂਰੀ ਰਾਤ ਬਰਫਬਾਰੀ ਕੀਤੀ ਗਈ। ਜੰਮੂ ਅਤੇ ਲੱਦਾਖ ਦੇ ਕਈ ਇਲਾਕਿਆਂ 'ਚ ਭਾਰੀ ਬਰਫਬਾਰੀ ਹੋਈ। ਜੰਮੂ-ਕਸ਼ਮੀਰ 'ਚ ਅਗਲੇ ਪੰਜ ਦਿਨਾਂ 'ਚ ਜ਼ਿਆਦਾ ਬਰਫਬਾਰੀ ਹੋਣ ਦੀ ਭਵਿੱਖਬਾਣੀ ਨਹੀਂ ਕੀਤੀ ਗਈ ਹੈ।
 

ਮੌਸਮ ਵਿਭਾਗ ਨੇ ਪੱਛਮੀ ਗੜਬੜ ਕਾਰਨ ਸ਼ੁੱਕਰਵਾਰ ਨੂੰ ਦੁਪਹਿਰ ਬਾਅਦ ਪੰਜਾਬ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਮੀਂਹ ਅਤੇ ਤੂਫਾਨ ਦੀ ਚਿਤਾਵਨੀ ਜਾਰੀ ਕੀਤੀ ਹੈ। ਅਗਲੇ ਦੋ ਦਿਨਾਂ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਤ੍ਰਿਪੁਰਾ ਵਿੱਚ ਸੰਘਣੀ ਧੁੰਦ ਛਾਈ ਰਹੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Heavy fog continues third day engulf parts of Punjab effects traffic