ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ 'ਚ ਮੀਂਹ ਮਗਰੋਂ ਛਾਈ ਸੰਘਣੀ ਧੁੰਦ

ਪੰਜਾਬ 'ਚ ਮੰਗਲਵਾਰ ਸਵੇਰ ਤੋਂ ਹੀ ਸੰਘਣੀ ਧੁੰਦ ਛਾਈ ਹੋਈ ਹੈ, ਜਿਸ ਕਾਰਨ ਆਵਾਜਾਈ ਕਾਫੀ ਪ੍ਰਭਾਵਿਤ ਹੋ ਰਹੀ ਹੈ। ਸੋਮਵਾਰ ਨੂੰ ਦੁਪਹਿਰ ਬਾਅਦ ਸ਼ੁਰੂ ਹੋਈ ਬਾਰਿਸ਼ ਰਾਤ 8 ਵਜੇ ਤਕ ਜਾਰੀ ਰਹੀ। ਇਸ ਦੌਰਾਨ ਕਈ ਥਾਵਾਂ 'ਤੇ ਗੜ੍ਹੇਮਾਰੀ ਵੀ ਵੇਖਣ ਨੂੰ ਮਿਲੀ। ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ ਦੇ ਕਈ ਇਲਾਕਿਆਂ 'ਚ ਗੜ੍ਹੇ ਪੈਣ ਦੀ ਖਬਰ ਮਿਲੀ ਹੈ।
 

 

ਅੱਜ ਸਵੇਰੇ ਤੋਂ ਚੰਡੀਗੜ੍ਹ, ਪਟਿਆਲਾ, ਮੋਹਾਲੀ, ਰੋਪੜ, ਸਿਰਸਾ, ਤਲਵੰਡੀ ਸਾਬੋ, ਜਲੰਧਰ, ਬਠਿੰਡਾ, ਸੰਗਰੂਰ ਸਮੇਤ ਕਈ ਜ਼ਿਲ੍ਹਿਆਂ 'ਚ ਸੰਘਣੀ ਧੁੰਦ ਛਾਈ ਹੋਈ ਹੈ। ਧੁੰਦ ਕਾਰਨ ਵਿਜ਼ੀਬਿਲਟੀ ਕਾਫੀ ਘੱਟ ਗਈ ਹੈ, ਜਿਸ ਕਾਰਨ ਸੜਕਾਂ 'ਤੇ ਆਵਾਜਾਈ ਕਾਫੀ ਪ੍ਰਭਾਵਿਤ ਹੋਈ ਹੈ। ਧੁੰਦ ਨਾਲ ਤਾਪਮਾਨ 'ਚ ਵੀ ਗਿਰਾਵਟ ਦਰਜ ਕੀਤੀ ਗਈ ਹੈ। 
 

 

ਉੱਧਰ ਕਸ਼ਮੀਰ, ਹਿਮਾਚਲ ਅਤੇ ਉਤਰਾਖੰਡ ਦੇ ਕਈ ਇਲਾਕਿਆਂ ਵਿੱਚ ਭਾਰੀ ਬਰਫਬਾਰੀ ਹੋਣ ਨਾਲ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਠੰਢ ਨੇ ਫਿਰ ਲੋਕਾਂ ਦੇ ਹੱਢ ਠਾਰ ਦਿੱਤੇ ਹਨ। ਸਕਾਈਮੇਟ ਦੇ ਅਨੁਸਾਰ ਉੱਤਰੀ ਭਾਰਤ ਵਿੱਚ ਪਹਾੜਾਂ 'ਤੇ ਰੁੱਕ-ਰੁੱਕ ਕੇ ਬਰਫਬਾਰੀ ਹੋ ਰਹੀ ਹੈ, ਜਦੋਂ ਕਿ ਪੰਜਾਬ-ਹਰਿਆਣਾ ਦੇ ਮੈਦਾਨੀ ਹਿੱਸਿਆਂ ਤੋਂ ਲੈ ਕੇ ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਤੱਕ ਮੀਂਹ ਅਤੇ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

 

 

ਸੋਮਵਾਰ ਨੂੰ ਆਮ ਜਨਜੀਵਨ ਪ੍ਰਭਾਵਿਤ ਰਿਹਾ, ਕਿਉਂਕਿ ਕਸ਼ਮੀਰ ਵਿੱਚ ਲਗਾਤਾਰ ਦੂਜੇ ਦਿਨ ਬਰਫਬਾਰੀ ਜਾਰੀ ਰਹੀ ਅਤੇ ਸ੍ਰੀਨਗਰ ਹਵਾਈ ਅੱਡੇ 'ਤੇ ਸਾਰੀਆਂ ਉਡਾਨਾਂ ਰੱਦ ਕਰ ਦਿੱਤੀਆਂ ਗਈਆਂ ਸਨ। ਦਿੱਲੀ ਵਿੱਚ ਅੱਜ ਸਵੇਰੇ ਤੋਂ ਹੀ ਬੱਦਲ ਛਾਏ ਹੋਏ ਹਨ ਅਤੇ ਵੱਧ ਤੋਂ ਵੱਧ ਅਤੇ ਘੱਟੋ ਘੱਟ ਤਾਪਮਾਨ ਕ੍ਰਮਵਾਰ 15 ਅਤੇ 9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Heavy fog in Punjab after rain