ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੀਂਹ ਤੇ ਹੜ੍ਹਾਂ ਕਾਰਨ ਭਾਰੀ ਨੁਕਸਾਨ, ਆਵੇਗਾ 95.50 ਕਰੋੜ ਦਾ ਖਰਚ

---ਸੜਕਾਂ, ਪੁਲਾਂ ਤੇ ਇਮਾਰਤਾਂ ਨੂੰ ਹੋਏ ਨੁਕਸਾਨ ਦੀ ਅਨੁਮਾਨਤ ਰਿਪੋਰਟ ਤਿਆਰ---

 

ਲੋਕ ਨਿਰਮਾਣ ਵਿਭਾਗ (ਭਵਨ ਅਤੇ ਉਸਾਰੀ) ਵਲੋਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੀਆਂ ਸੜਕਾਂ, ਪੁਲਾਂ ਅਤੇ ਇਮਾਰਤਾਂ ਨੂੰ ਹੋਏ ਨੁਕਸਾਨ ਦੇ ਅਨੁਮਾਨ ਸਬੰਧੀ ਮੁੱਢਲੀ ਰਿਪੋਰਟ ਤਿਆਰ ਕਰ ਲਈ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦਿੱਤੀ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਉਨਾਂ ਕਿਹਾ ਕਿ ਹਾਲ ਵਿੱਚ ਹੋਏ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ, ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੀਆਂ ਲਗਭਗ 1450 ਕਿਲੋਮੀਟਰ ਲਿੰਕ ਸੜਕਾਂ, 420 ਕਿਲੋਮੀਟਰ ਪਲਾਨ ਸੜਕਾਂ/ ਕੌਮੀ ਮਾਰਗ, 36 ਪੁਲਾਂ ਤੇ 36 ਇਮਾਰਤਾਂ ਦਾ ਨੁਕਸਾਨ ਹੋਇਆ ਹੈ। ਇਹ ਵੇਖਣ ਵਿੱਚ ਆਇਆ ਹੈ ਕਿ ਰੂਪਨਗਰ ਜ਼ਿਲ੍ਹੇ ਵਿੱਚ ਲਿੰਕ ਸੜਕਾਂ ਅਤੇ ਪਲਾਨ ਸੜਕਾਂ ਦਾ ਸਭ ਤੋਂ ਵੱਧ ਨੁਕਸਾਨ ਹੋਇਆ ਹੈ ਜੋ ਕਿ ਕ੍ਰਮਵਾਰ 693.96 ਕਿਲੋਮੀਟਰ ਅਤੇ 123.1 ਕਿਲੋਮੀਟਰ ਹੈ।

 

ਉਨ੍ਹਾਂ ਦੱਸਿਆ ਕਿ ਮੁਰੰਮਤ ਲਈ ਲਗਭਗ 95.50 ਕਰੋੜ ਰੁਪਏ ਦੀ ਲੋੜ ਹੈ ਪਰ ਸੰਪੂਰਨ ਖਰਚੇ ਦਾ ਅਨੁਮਾਨ ਹੜ੍ਹਾਂ ਦਾ ਪਾਣੀ ਪੂਰੀ ਤਰ੍ਹਾਂ ਉਤਰਨ ਤੋਂ ਬਾਅਦ ਹੀ ਲਗਾਇਆ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਬੇਸਿਕ ਪੈਚਵਰਕ ਅਤੇ ਸੜਕਾਂ ਵਿੱਚ ਪਏ ਪਾੜਾ ਦੀ ਮੁਰੰਮਤ ਦਾ ਕੰਮ ਪ੍ਰਗਤੀ ਹੇਠ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਉਨ੍ਹਾਂ ਅੱਗੇ ਕਿਹਾ ਕਿ ਲੋੜੀਂਦੇ ਫੰਡਾਂ ਦੇ ਜਾਰੀ ਹੋਣ ਨਾਲ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਹਾਲ ਕਰਨ ਦਾ ਕੰਮ ਜਿਵੇਂ ਬ੍ਰਿਜਾਂ ਦੀ ਮੁੜ ਉਸਾਰੀ, ਹੜ੍ਹਾਂ ਵਿੱਚ ਵਹਿ ਚੁੱਕੀਆਂ ਸੜਕਾਂ ਅਤੇ ਪੁਲੀਆਂ ਆਦਿ ਕੰਮ ਜੰਗੀ ਪੱਧਰ 'ਤੇ ਕੀਤੇ ਜਾਣਗੇ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Heavy losses due to rain and floods will cost 95 50 crore