ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ `ਚ 22 ਤੋਂ 24 ਸਤੰਬਰ ਤੱਕ ਪੈ ਸਕਦਾ ਹੈ ਭਾਰੀ ਮੀਂਹ

ਪੰਜਾਬ `ਚ 22 ਤੋਂ 24 ਸਤੰਬਰ ਤੱਕ ਪੈ ਸਕਦਾ ਹੈ ਭਾਰੀ ਮੀਂਹ

ਮੌਸਮ ਵਿਭਾਗ ਨੇ ਪੰਜਾਬ ਦੇ ਬਹੁਤੇ ਹਿੱਸਿਆਂ `ਚ ਭਲਕੇ ਸਨਿੱਚਰਵਾਰ, 22 ਸਤੰਬਰ ਤੋਂ ਲੈ ਕੇ ਸੋਮਵਾਰ 24 ਸਤੰਬਰ ਤੱਕ ਭਾਰੀ ਵਰਖਾ ਦੀ ਚੇਤਾਵਨੀ ਜਾਰੀ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਇੱਕ ਬਿਆਨ `ਚ ਕਿਹਾ ਗਿਆ ਹੈ ਕਿ ਸੂਬੇ ਦੇ ਮਾਝਾ, ਮਾਲਵਾ ਤੇ ਦੋਆਬਾ ਇਲਾਕਿਆਂ `ਚ 7 ਤੋਂ 12 ਸੈਂਟੀਮੀਟਰ ਅਤੇ ਕੁਝ ਥਾਵਾਂ `ਤੇ ਇਸ ਤੋਂ ਵੀ ਵੱਧ ਮੀਂਹ ਪੈਣ ਦੇ ਆਸਾਰ ਹਨ।


ਬੁਲਾਰੇ ਅਨੁਸਾਰ ਪੰਜਾਬ ਦੇ ਉੱਤਰੀ ਤੇ ਦੱਖਣੀ ਹਿੱਸਿਆਂ ਵਿੱਚ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪੰਜਾਬ ਦੇ ਇਲਾਕਿਆਂ `ਚ ਬਹੁਤ ਭਾਰੀ ਮੀਂਹ ਪੈ ਸਕਦਾ ਹੈ; ਜਿਸ ਕਾਰਨ ਕੁਝ ਇਲਾਕਿਆਂ `ਚ ਪਾਣੀ ਭਰਨ ਦੀ ਸਮੱਸਿਆ ਵੀ ਹੋ ਸਕਦੀ ਹੈ।


ਮੌਸਮ ਵਿਭਾਗ ਅਨੁਸਾਰ ਗੁਰਦਾਸਪੁਰ, ਜਲੰਧਰ, ਅੰਮ੍ਰਿਤਸਰ, ਕਪੂਰਥਲਾ, ਫ਼ਤਿਹਗੜ੍ਹ ਸਾਹਿਬ, ਨਵਾਂ ਸ਼ਹਿਰ, ਲੁਧਿਆਣਾ, ਮੋਹਾਲੀ, ਰੋਪੜ ਜਿ਼ਲ੍ਹਿਆਂ ਤੇ ਚੰਡੀਗੜ੍ਹ `ਚ ਬਹੁਤ ਭਾਰੀ ਮੀਂਹ ਪੈਣ ਦਾ ਅਨੁਮਾਨ ਹੈ।


ਜਿ਼ਲ੍ਹਾ ਪ੍ਰਸ਼ਾਸਨਾਂ ਨੂੰ ਲੋੜ ਅਨੁਸਾਰ ਢੁਕਵੇਂ ਇੰਤਜ਼ਾਮ ਕਰਨ ਲਈ ਆਖਿਆ ਗਿਆ ਹੈ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:heavy rain expected in Punjab on 22 to 24 Sep