ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ 'ਚ ਮੁੜ ਬਦਲਿਆ ਮੌਸਮ ਦਾ ਮਿਜਾਜ਼, ਮੀਂਹ ਤੇ ਗੜ੍ਹੇਮਾਰੀ ਨੇ ਪਾਰਾ ਡੇਗਿਆ

ਪੰਜਾਬ 'ਚ ਇਕ ਵਾਰ ਫਿਰ ਤੋਂ ਮੌਸਮ ਨੇ ਆਪਣਾ ਮਿਜਾਜ਼ ਬਦਲਿਆ ਹੈ। ਸੂਬੇ 'ਚ ਵੀਰਵਾਰ ਸ਼ਾਮ ਤੋਂ ਵੱਖ-ਵੱਖ ਜ਼ਿਲ੍ਹਿਆਂ 'ਚ ਮੀਂਹ ਪੈਣਾ ਸ਼ੁਰੂ ਹੋ ਗਿਆ। ਕਈ ਥਾਵਾਂ 'ਤੇ ਗੜ੍ਹੇਮਾਰੀ ਵੀ ਹੋਈ। ਮੌਸਮ ਵਿਭਾਗ ਨੇ ਪਿਛਲੇ ਦਿਨੀਂ 5, 6 ਅਤੇ 7 ਮਾਰਚ ਨੂੰ ਮੌਸਮ ਖਰਾਬ ਹੋਣ ਦੀ ਚਿਤਾਵਨੀ ਜਾਰੀ ਕਰ ਦਿੱਤੀ ਸੀ।
 

ਮੀਂਹ ਪੈਣ ਨਾਲ ਜਿੱਥੇ ਤਾਪਮਾਨ 'ਚ ਇਕ ਵਾਰ ਫਿਰ ਤੋਂ ਗਿਰਾਵਟ ਦਰਜ ਕੀਤੀ ਗਈ ਹੈ, ਉੱਥੇ ਹੀ ਫਸਲਾਂ ਨੂੰ ਗੜੇਮਾਰੀ ਕਾਰਨ ਕਾਫੀ ਨੁਕਸਾਨ ਹੋਇਆ ਹੈ। ਸੂਬੇ 'ਚ ਗੜਬੜ ਵਾਲੀਆਂ ਪੱਛਮੀ ਪੌਣਾਂ ਚੱਲਣ ਕਾਰਨ ਵੀਰਵਾਰ ਨੂੰ ਕਈ ਥਾਈਂ ਬਾਰਿਸ਼ ਹੋਈ। ਬਾਰਿਸ਼ ਦੌਰਾਨ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲੀਆਂ। 

 


 

ਤੇਜ਼ ਹਵਾਵਾਂ ਕਾਰਨ ਕਈ ਥਾਈਂ ਕਣਕ ਖੇਤਾਂ 'ਚ ਵਿਛ ਗਈ, ਜਿਸ ਕਾਰਨ ਕਿਸਾਨਾਂ ਨੂੰ ਫਸਲ ਦਾ ਝਾੜ ਘਟਣ ਦਾ ਖਦਸ਼ਾ ਸਤਾ ਰਿਹਾ ਹੈ। ਆਸਮਾਨ ਉੱਪਰ ਛਾਏ ਬੱਦਲਾਂ ਨੂੰ ਦੇਖ ਕੇ ਕਿਸਾਨਾਂ ਦੇ ਚਿਹਰੇ ਮੁਰਝਾਏ ਹੋਏ ਹਨ। ਮੀਂਹ ਅਤੇ ਤੇਜ਼ ਹਵਾਵਾਂ ਨੇ ਕਿਸਾਨਾਂ ਨੂੰ ਚਿੰਤਾ 'ਚ ਪਾਇਆ ਹੋਇਆ ਹੈ। ਜਲੰਧਰ, ਫਗਵਾੜਾ, ਕਪੂਰਥਲਾ, ਹੁਸ਼ਿਆਰਪੁਰ, ਮੋਗਾ, ਫਿਰੋਜ਼ਪੁਰ, ਅਬੋਹਰ, ਪਟਿਆਲਾ, ਲੁਧਿਆਣਾ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਬਟਾਲਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਨਵਾਂਸ਼ਹਿਰ, ਰੋਪੜ, ਖੰਨਾ, ਜਗਰਾਉਂ ਅਤੇ ਚੰਡੀਗੜ੍ਹ ਵਿੱਚ ਵੀ ਮੀਂਹ ਪੈਣ ਦੀਆਂ ਖਬਰਾਂ ਹਨ।

 


 

ਪਟਿਆਲਾ 'ਚ 3.6 ਐਮ.ਐਮ. ਮੀਂਹ ਅਤੇ ਘੱਟੋ ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ 'ਚ 2.4 ਐਮਐਮ ਮੀਂਹ ਪੈਣ ਦੀਆਂ ਖਬਰਾਂ ਹਨ। ਮੌਸਮ ਵਿਭਾਗ ਅਨੁਸਾਰ ਸੂਬੇ ਵਿਚ ਕੁਝ ਥਾਵਾਂ 'ਤੇ ਅਗਲੇ 24 ਘੰਟਿਆਂ 'ਚ  ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਅਤੇ ਹਰਿਆਣਾ ਦੀਆਂ ਦੂਰ ਦੁਰਾਡੀਆਂ ਥਾਵਾਂ 'ਤੇ ਗਰਜ ਚਮਕ ਦੇ ਨਾਲ ਹਨ੍ਹੇਰੀ ਅਤੇ ਤੇਜ਼ ਹਵਾ ਚੱਲਣ ਦੀ ਵੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।
 

ਹਿਮਾਚਲ ਦੇ ਪ੍ਰਮੁੱਖ ਸੈਲਾਨੀ ਕੇਂਦਰਾਂ ਨਾਰਕੰਡਾ ਅਤੇ ਮਨਾਲੀ 'ਚ ਬੁੱਧਵਾਰ ਰਾਤ ਸ਼ੁਰੂ ਹੋਈ ਹਲਕੀ ਬਰਫਬਾਰੀ ਸ਼ੁੱਕਰਵਾਰ ਸਵੇਰੇ ਵੀ ਜਾਰੀ ਸੀ। ਕੇਲਾਂਗ ਵਿਚ 9, ਕੋਠੀ ਵਿਚ 5, ਗੇਂਦਲਾ ਵਿਚ 7 ਅਤੇ ਨਾਰਕੰਡਾ ਵਿਚ 5.5 ਸੈਂਟੀਮੀਟਰ ਤੱਕ ਬਰਫਬਾਰੀ ਹੋਈ। ਸੂਬੇ ਵਿਚ ਅਗਲੇ 2 ਦਿਨ ਤੱਕ ਹੋਰ ਬਰਫਬਾਰੀ ਹੋਣ ਦੀ ਸੰਭਾਵਨਾ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Heavy Rains Thunderstorms to Pound Parts of Punjab