ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਕਲੀ ਬੀਜ, ਕੀਟਨਾਸ਼ਕ ਅਤੇ ਖਾਦਾਂ ਵੇਚਣ ਵਾਲੇ ਡੀਲਰਾਂ ਨੂੰ ਕਾਬੂ ਕਰਨ ਲਈ ਹੈਲਪਲਾਈਨ ਨੰਬਰ ਅਤੇ ਈ-ਮੇਲ ਸਥਾਪਤ

ਕਿਸਾਨਾਂ ਨੂੰ ਗ਼ੈਰ-ਮਿਆਰੀ ਖੇਤੀ ਸਮੱਗਰੀ ਵੇਚਣ ਵਾਲਿਆਂ ਬਾਰੇ ਜਾਣਕਾਰੀ ਦੇਣ ਦੀ ਅਪੀਲ


ਪੰਜਾਬ ਸਰਕਾਰ ਨੇ ਗ਼ੈਰ-ਮਿਆਰੀ ਬੀਜ, ਕੀਟਨਾਸ਼ਕ ਅਤੇ ਖਾਦਾਂ ਦੀ ਵਿਕਰੀ ਰੋਕਣ ਦੇ ਉਦੇਸ਼ ਨਾਲ ਮੋਬਾਈਲ ਹਲੈਪ ਲਾਈਨ ਨੰਬਰ 84373-12288 ਸਥਾਪਤ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੂਬੇ ਵਿੱਚ ਕਿਸੇ ਵੀ ਥਾਂ 'ਤੇ ਗ਼ੈਰ-ਮਿਆਰੀ ਖੇਤੀ ਸਮੱਗਰੀ ਦੀ ਹੁੰਦੀ ਵਿਕਰੀ ਬਾਰੇ ਇਸ ਸਹਾਇਤਾ ਨੰਬਰ 'ਤੇ ਜਾਣਕਾਰੀ ਦਿੱਤੀ ਜਾਵੇ ਤਾਂ ਕਿ ਇਨ੍ਹਾਂ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

 

ਇੱਥੋਂ ਜਾਰੀ ਇਕ ਪੱਤਰ ਵਿੱਚ ਖੇਤੀਬਾੜੀ ਵਿਭਾਗ ਨੇ ਲੋਕਾਂ ਖਾਸ ਕਰਕੇ ਕਿਸਾਨ ਭਾਈਚਾਰੇ ਦੇ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਨੂੰ ਮਿਲਵਾਟੀ ਖੇਤੀ ਲਾਗਤਾਂ ਦੀ ਸਪਲਾਈ ਬਾਰੇ ਕਿਸੇ ਤਰ੍ਹਾਂ ਦੀ ਘਟਨਾ ਵਿਭਾਗ ਦੇ ਧਿਆਨ ਵਿੱਚ ਲਿਆਉਣ ਲਈ ਆਖਿਆ।

 

 ਭਾਗ ਨੇ ਕਿਸਾਨਾਂ ਨੂੰ ਗੁੰਮਰਾਹ ਕਰਨ ਵਾਲਿਆਂ ਖਿਲਾਫ਼ ਵੀ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਇਸੇ ਸਬੰਧ ਵਿੱਚ ਵਿਭਾਗ ਨੇ ਈਮੇਲ qccpunjab20190gmail.com  ਵੀ ਸਥਾਪਤ ਕੀਤੀ ਹੈ ਜਿੱਥੇ ਸ਼ਿਕਾਇਤਾਂ ਭੇਜੀਆਂ ਜਾ ਸਕਦੀਆਂ ਹਨ ਤਾਂ ਕਿ ਉਨ੍ਹਾਂ ਦਾ ਫੌਰੀ ਨਿਪਟਾਰਾ ਕੀਤਾ ਜਾ ਸਕੇ।

 

 

...


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Helpline number and e-mail set up to control dealers selling fake seeds insecticides and fertilizers