ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੀਆਂ ਨਹਿਰਾਂ ’ਚ ਪਾਣੀ ਛੱਡਣ ਦੇ ਇਹ ਹਨ ਨਵੇਂ ਵੇਰਵੇ

ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜ੍ਹੀ ਦੇ ਮੌਸਮ ਦੌਰਾਨ 15 ਜਨਵਰੀ ਤੋਂ 22 ਜਨਵਰੀ 2020 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਬਾਰੇ ਵੇਰਵੇ ਜਾਰੀ ਕੀਤੇ ਗਏ ਹਨ ਵਿਭਾਗ ਮੁਤਾਬਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਕਿ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ 'ਤੇ ਚੱਲਣਗੀਆਂ

 

ਇਸ ਦੇ ਨਾਲ ਹੀ ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ '' ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ 'ਬੀ' ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ

 

ਹਰੀਕੇ ਅਤੇ ਫਿਰੋਜ਼ਪੁਰ ਹੈੱਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ ਜਿਵੇਂ ਕਿ ਸਰਹਿੰਦ ਫੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ '' ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ ਸਰਹਿੰਦ ਫੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ 'ਬੀ' ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ

 

ਇਸ ਤੋਂ ਇਲਾਵਾ ਅੱਪਰ ਬਾਰੀ ਦੋਆਬ ਕੈਨਾਲ ਵਿੱਚੋਂ ਨਿਕਲਦੀ ਸਭਰਾਓ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ ਜਦੋਂਕਿ ਕਸੂਰ ਬ੍ਰਾਂਚ ਲੋਅਰ, ਮੇਨ ਬਰਾਂਚ ਲੋਅਰ ਅਤੇ ਲਾਹੌਰ ਬ੍ਰਾਂਚ ਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Here are the new details on the release of water in the canals of Punjab