ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ 15 ਨਵੰਬਰ ਤੱਕ ਝੋਨੇ ਦੀ ਹੋਈ ਖਰੀਦ ਦਾ ਇਹ ਹੈ ਅੰਕੜਾ

ਪੰਜਾਬ ਵਿੱਚ 15 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ ਸੂਬੇ ਦੀਆਂ ਵੱਖ ਵੱਖ ਮੰਡੀਆਂ ਵਿੱਚੋਂ 15684109.61 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ 1079962 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਸਰਕਾਰ ਵੱਲੋਂ ਕਿਸਾਨਾਂ/ਆੜ੍ਹਤੀਆਂ ਦੇ ਖਾਤਿਆਂ ਵਿੱਚ 25393.20 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।

 

ਜਾਣਕਾਰੀ ਮੁਤਾਬਕ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 15578881.61 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 105228 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।

 

ਇਸ ਤੋਂ ਇਲਾਵਾ ਪਨਗ੍ਰੇਨ ਵੱਲੋਂ 6468572.83 ਟਨ, ਮਾਰਕਫੈੱਡ ਵੱਲੋਂ 3983493 ਟਨ ਅਤੇ ਪਨਸਪ ਵੱਲੋਂ 3181001.81 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 1735068.97 ਮੀਟ੍ਰਿਕ ਟਨ ਅਤੇ ਕੇਂਦਰੀ ਏਜੰਸੀ ਫੂਡ ਕਾਰਪੋਰੇਸ਼ਨ ਆਫ ਇੰਡੀਆ(ਐਫ.ਸੀ.ਆਈ.) ਵਲੋਂ 210745 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

 

ਬੁਲਾਰੇ ਮੁਤਾਬਕ 72 ਘੰਟੇ ਵਾਲੇ ਚੁਕਾਈ ਨਿਯਮ ਤਹਿਤ 100 ਫੀਸਦੀ ਝੋਨੇ ਦੀ ਚੁਕਾਈ ਮੁਕੰਮਲ ਕਰ ਲਈ ਗਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Here is the figure of paddy procurement in Punjab till November 15