ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤੀ ਹਵਾਈ ਫੌਜ ਦੇ ਹਮਲੇ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ

ਹਵਾਈ ਹਮਲਿਆਂ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਦੇ ਤਾਜ਼ਾ ਹਾਲਾਤ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਲੈਂਦੇ ਹੋਏ

ਪੁਲਵਾਮਾ ਦਹਿਸ਼ਤੀ ਹਮਲੇ ਤੋਂ ਬਾਅਦ ਜਵਾਬੀ ਕਾਰਵਾਈ ਵਿੱਚ ਭਾਰਤ ਵੱਲੋਂ ਕੰਟਰੋਲ ਰੇਖਾ ਪਾਰ ਕਰਕੇ ਭਾਰਤੀ ਹਵਾਈ ਸੈਨਾ ਦੀ ਸਰਜੀਕਲ ਸਟ੍ਰਾਈਕ ਉਪਰੰਤ ਪੰਜਾਬ ਨੇ ਆਪਣੇ ਸਰਹੱਦੀ ਜ਼ਿਲ੍ਹਿਆਂ ਵਿੱਚ ਹਾਈ ਅਲਰਟ ਕਰ ਦਿੱਤਾ ਹੈ ਕੰਟਰੋਲ ਰੇਖਾ 'ਤੇ ਪੈਦਾ ਹੋਈ ਤਾਜ਼ਾ ਸਥਿਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵੱਲੋਂ ਸਰਹੱਦ 'ਤੇ ਕਿਸੇ ਵੀ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਸੂਬਾ ਸਰਕਾਰ ਵੱਲੋਂ ਕੀਤੀ ਤਿਆਰੀ ਦੇ ਸੰਦਰਭ ਵਿੱਚ ਲੜੀਵਾਰ ਨਿਰਦੇਸ਼ ਜਾਰੀ ਕੀਤੇ

 

 

ਉਨ੍ਹਾਂ ਨੇ ਸਰਹੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਪੁਲੀਸ ਮੁਖੀਆਂ ਨੂੰ ਹਰ ਹੀਲਾ ਵਰਤ ਕੇ ਨਾਗਰਿਕਾਂ ਦੇ ਜਾਨ-ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਪੁਖਤਾ ਕਦਮ ਚੁੱਕਣ ਲਈ ਆਖਿਆ ਅਮਨ-ਕਾਨੂੰਨ ਦੀ ਵਿਵਸਥਾ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਉਚ ਪੱਧਰੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਰੋਸੇ ਦੀ ਮਜ਼ਬੂਤੀ ਦੇ ਕਦਮਾਂ ਤਹਿਤ ਮੁੱਖ ਮੰਤਰੀ ਭਲਕੇ ਖੁਦ ਪਠਾਨਕੋਟ ਤੋਂ ਫਿਰੋਜ਼ਪੁਰ ਤੱਕ ਸੜਕੀ ਦੌਰਾ ਕਰਨਗੇ ਮੀਟਿੰਗ ਵਿੱਚ ਇਹ ਗੱਲ ਵੀ ਸਾਹਮਣੇ ਆਈ ਕਿ ਕਿਸੇ ਤਰ੍ਹਾਂ ਦਾ ਖਤਰਾ ਨਹੀਂ ਹੈ ਅਤੇ ਸਰਹੱਦੀ ਇਲਾਕਿਆਂ ਦੇ ਵਸਨੀਕਾਂ ਨੂੰ ਨਾ ਉਠਾਉਣ ਦਾ ਫੈਸਲਾ ਲਿਆ

 


ਮੁੱਖ ਮੰਤਰੀ ਨੇ ਆਪਣੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਗ੍ਰਹਿ ਸਕੱਤਰ ਐਨ.ਐਸ. ਕਲਸੀ, ਡੀ.ਜੀ.ਪੀ. ਦਿਨਕਰ ਗੁਪਤਾ ਅਤੇ ਡੀ.ਜੀ.ਪੀ. ਇੰਟੈਲੀਜੈਂਸ ਵੀ.ਕੇ. ਭਾਵਰਾ ਸਮੇਤ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੌਜੂਦਾ ਸਥਿਤੀ ਦੇ ਸਾਰੇ ਪੱਖਾਂ 'ਤੇ ਵਿਚਾਰ ਕੀਤੀ

 


ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਜੋ ਇਸ ਮੀਟਿੰਗ ਵਿੱਚ ਹਾਜ਼ਰ ਸਨ, ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਥਿਤੀ ਨੂੰ ਨੇੜਿਓਂ ਵਾਚਣ ਅਤੇ ਸੁਰੱਖਿਆ ਅਤੇ ਚੌਕਸੀ ਪੱÎਖੋਂ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਆਉਣ ਦੇਣ

 


ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਵੀ ਗੱਲਬਾਤ ਕੀਤੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:High Alert in Punjab after India s Air Strikes