ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਭਾਰੀ ਮੀਂਹ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਹਾਈ ਅਲਰਟ ਜਾਰੀ

----ਫੀਲਡ ਅਧਿਕਾਰੀਆਂ ਨੂੰ ਹੈੱਡਕੁਆਰਟਰ ਨਾ ਛੱਡਣ ਦੇ ਹੁਕਮ----

 

ਅਗਲੇ 48 ਤੋਂ 72 ਘੰਟਿਆਂ ਦਰਮਿਆਨ ਸੂਬੇ ਵਿੱਚ ਭਾਰੀ ਮੀਂਹ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰਾਤ ਹਾਈ ਅਲਰਟ ਜਾਰੀ ਕਰਦਿਆਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਥਿਤੀ ’ਤੇ ਨੇੜਿਓਂ ਨਿਗਰਾਨੀ ਰੱਖਣ ਦੇ ਹੁਕਮ ਦਿੱਤੇ ਹਨ।

 

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਹੋਈ ਚਿਤਾਵਨੀ ਦੇ ਸੰਦਰਭ ਵਿੱਚ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ।

 

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਚੌਕਸ ਰਹਿਣ ਦੀ ਹਦਾਇਤ ਦਿੰਦਿਆਂ ਕਿਹਾ ਕਿ ਜੇਕਰ ਅਗਲੇ 2-3 ਦਿਨਾਂ ਦੌਰਾਨ ਭਾਰੀ ਮੀਂਹ ਪੈਣ ਨਾਲ ਕੋਈ ਹੰਗਾਮੀ ਸਥਿਤੀ ਪੈਦਾ ਹੁੰਦੀ ਹੈ ਤਾਂ ਇਸ ਸੂਰਤ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਈ ਜਾਵੇ।

 

ਮੁੱਖ ਮੰਤਰੀ ਖੁਦ ਵੀ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ। ਉਨਾਂ ਨੇ ਮਾਲ ਵਿਭਾਗ, ਡਰੇਨੇਜ਼, ਸਿਹਤ, ਖੁਰਾਕ ਅਤੇ ਪਸ਼ੂ ਧਨ ਵਿਭਾਗਾਂ ਦੇ ਫੀਲਡ ਅਧਿਕਾਰੀਆਂ ਨੂੰ ਚੌਕਸ ਰਹਿਣ ਅਤੇ ਭਾਰੀ ਮੀਂਹ ਨਾਲ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਿਪਟਣ ਦੇ ਹੁਕਮ ਦਿੱਤੇ। ਉਨਾਂ ਨੇ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ ਵੀ ਕਾਰਜ ਯੋਜਨਾ ਤਿਆਰ ਰੱਖਣ ਲਈ ਆਖਿਆ ਤਾਂ ਜੋ ਲੋੜ ਪੈਣ ’ਤੇ ਇਸ ਨੂੰ ਤੁਰੰਤ ਅਮਲ ਵਿੱਚ ਲਿਆਂਦਾ ਜਾ ਸਕੇ।

 

ਭਾਰੀ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਫੀਲਡ ਅਧਿਕਾਰੀਆਂ ਨੂੰ ਆਪੋ-ਆਪਣੇ ਹੈੱਡਕੁਆਰਟਰ ਨਾ ਛੱਡਣ ਦੇ ਹੁਕਮ ਦਿੱਤੇ ਹਨ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:High alert issued in anticipation of heavy rainfall in Punjab