ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਾਈਕੋਰਟ ਸਿਵਲ ਜੱਜ ਚੋਣ ਪ੍ਰਕਿਰਿਆ ਦਾ ਮਾਮਲਾ ਰਜਿਸਟਰਾਰ ਜਨਰਲ ਹਵਾਲੇ

ਪੰਜਾਬ ਮੰਤਰੀ ਮੰਡਲ ਨੇ ਸਿਵਲ ਜੱਜ (ਜੂਨੀਅਰ ਡਵੀਜ਼ਨ-ਕਮ-ਜੂਡੀਸ਼ੀਅਲ ਮੈਜਿਸਟ੍ਰੇਟ) ਦੀਆਂ 75 ਅਸਾਮੀਆਂ ਦੀ ਚੋਣ ਦਾ ਮਾਮਲਾ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਘੇਰੇ ਵਿੱਚੋਂ ਕੱਢਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਦੇਣ ਲਈ ਕਾਰਜਬਾਦ ਪ੍ਰਵਾਨਗੀ ਦੇ ਦਿੱਤੀ ਹੈ।

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਅੱਜ ਸ਼ਨਿੱਚਰਵਾਰ ਨੂੰ ਲਿਆ ਗਿਆ ਹੈ।


ਇਸ ਮਾਮਲੇ ਦੀ ਫੌਰੀ ਜ਼ਰੂਰਤ ਦੇ ਮੱਦੇਨਜ਼ਰ ਵਿੱਤ ਤੇ ਪ੍ਰਸੋਨਲ ਵਿਭਾਗਾਂ ਅਤੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਨੇ ਸਿਵਲ ਜੱਜ (ਜੂਨੀਅਰ ਡਵੀਜ਼ਨ-ਕਮ-ਜੂਡੀਸ਼ੀਅਲ ਮੈਜਿਸਟ੍ਰੇਟ) ਦੀਆਂ 75 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਦੇਣ ਦੀ ਪਹਿਲਾਂ ਹੀ ਸਹਿਮਤੀ ਦੇ ਦਿੱਤੀ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:High Court Civil Judge Matters of Electoral Procedure Registry General Quotes