ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਹਾਈ ਕੋਰਟ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਨੂੰ ਨੋਟਿਸ

​​​​​​​ਹਾਈ ਕੋਰਟ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਨੂੰ ਨੋਟਿਸ

––ਜਸਟਿਸ (ਸੇਵਾ–ਮੁਕਤ) ਰਣਜੀਤ ਸਿੰਘ ਦੀ ਸ਼ਿਕਾਇਤ ਉੱਤੇ ਹੋਈ ਕਾਰਵਾਈ

 

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ 25 ਮਾਰਚ ਲਈ ਕ੍ਰਿਮੀਨਲ ਨੋਟਿਸ ਜਾਰੀ ਕੀਤਾ ਹੈ। ਉੱਚ ਅਦਾਲਤ ਨੇ ਇਹ ਕਾਰਵਾਈ ਸੇਵਾ–ਮੁਕਤ ਜਸਟਿਸ ਰਣਜੀਤ ਸਿੰਘ ਦੀ ਅਪਰਾਧਕ ਸ਼ਿਕਾਇਤ ਦੇ ਆਧਾਰ ਉੱਤੇ ਕੀਤੀ ਹੈ। ਜਸਟਿਸ ਰਣਜੀਤ ਸਿੰਘ ਦੇ ਵਕੀਲ ਏਪੀਐੱਸ ਦਿਓਲ ਨੇ ਕਿਹਾ ਕਿ ਹੁਣ ਆਉਂਦੀ 25 ਮਾਰਚ ਨੂੰ ਸ੍ਰੀ ਬਾਦਲ ਤੇ ਸ੍ਰੀ ਮਜੀਠੀਆ ਨੂੰ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ।

 

 

ਦੋਵੇਂ ਮੁਦਾਇਲਿਆਂ ਸ੍ਰੀ ਸੁਖਬੀਰ ਸਿੰਘ ਬਾਦਲ ਅਤੇ ਸ੍ਰੀ ਬਿਕਰਮ ਸਿੰਘ ਮਜੀਠੀਆ ਨੂੰ ਨੋਟਿਸ ਜਾਰੀ ਕਰਨ ਤੋਂ ਪਹਿਲਾਂ ਉਪਲਬਧ ਸਬੂਤਾਂ ਦਾ ਨਿਰੀਖਣ ਕੀਤਾ ਗਿਆ ਹੇ।

 

 

ਇੱਥੇ ਵਰਨਣਯੋਗ ਹੈ ਕਿ ਸ੍ਰੀ ਸੁਖਬੀਰ ਸਿੰਘ ਬਾਦਲ ਤੇ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਵੱਖੋਵੱਖਰੀਆਂ ਪ੍ਰੈੱਸ ਕਾਨਫ਼ਰੰਸਾਂ ਅਤੇ ਕੁਝ ਟੀਵੀ ਨਿਊਜ਼ ਚੈਨਲਾਂ ਨੂੰ ਦਿੱਤੇ ਇੰਟਰਵਿਊਜ਼ ਦੌਰਾਨ ਕਥਿਤ ਤੌਰ ਉੱਤੇ ਜਸਟਿਸ ਰਣਜੀਤ ਸਿੰਘ ਤੇ ਉਨ੍ਹਾਂ ਦੀ ਅਗਵਾਈ ਹੇਠਲੇ ਇੱਕਮੈਂਬਰੀ ਕਮਿਸ਼ਨ ਖਿ਼ਲਾਫ਼ ਕੁਝਇਤਰਾਜ਼ਯੋਗ ਟਿੱਪਣੀਆਂਕੀਤੀਆਂ ਸਨ। ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਨੇ ਉਨ੍ਹਾਂ ਹੀ ਕਥਿਤ ਟਿੱਪਣੀਆਂ ਵਿਰੁੱਧ ਸ਼ਿਕਾਇਤ ਕੀਤੀ ਸੀ ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਸੁਖਬੀਰ ਸਿੰਘ ਬਾਦਲ ਨੇ 23 ਅਗਸਤ, 2018 ਨੂੰ ਅੰਮ੍ਰਿਤਸਰ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਸੀ ਤੇ ਇੰਝ ਹੀ 27 ਅਗਸਤ, 2018 ਨੂੰ ਪੰਜਾਬ ਵਿਧਾਨ ਸਭਾ ਦੇ ਬਾਹਰ ਛੋਟੇ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਨੇ ਜਸਟਿਸ (ਸੇਵਾ–ਮੁਕਤ) ਰਣਜੀਤ ਸਿੰਘ ਲਈ ਕਥਿਤ ਤੌਰ ਉੱਤੇ ਕੁਝ ਅਪਸ਼ਬਦ ਵਰਤੇ ਸਨ।

 

 

ਉਨ੍ਹਾਂ ਹੀ ਕਥਿਤ ਟਿੱਪਣੀਆਂ ਦੀਆਂ ਵਿਡੀਓਜ਼ ਦੀ ਜਾਂਚ ਕੀਤੀ ਗਈ ਹੈ ਤੇ ਉਸ ਤੋਂ ਬਾਅਦ ਹੀ ਦੋਵੇਂ ਮੁਦਾਇਲਿਆਂ ਨੂੰ ਨੋਟਿਸ ਭੇਜੇ ਗਏ ਹਨ। ਇੱਥੇ ਵਰਨਣਯੋਗ ਹੈ ਕਿ ਸਾਲ 2015 ਦੌਰਾਨ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰੀਆਂ ਸਨ ਤੇ ਉਸ ਤੋਂ ਬਾਅਦ ਬਹਿਬਲ ਕਲਾਂ ਤੇ ਕੋਟਕਪੂਰਾ ਪੁਲਿਸ ਗੋਲੀਕਾਂਡ ਦੀਆਂ ਘਟਨਾਵਾਂ ਵਾਪਰ ਗਈਆਂ ਸਨ

 

 

ਉਨ੍ਹਾਂ ਦੀ ਹੀ ਜਾਂਚ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਕਾਇਮ ਕੀਤੀ ਸੀ। ਇਸ ਕਮਿਸ਼ਨ ਦੀ ਰਿਪੋਰਟ ਪਿਛਲੇ ਵਰ੍ਹੇ ਹੀ ਵਿਧਾਨ ਸਭਾ ਵਿੱਚ ਵੀ ਪੇਸ਼ ਕਰ ਦਿੱਤੀ ਗਈ ਸੀ ਇਹ ਕਮਿਸ਼ਨ 14 ਅਪ੍ਰੈਲ, 2017 ਨੂੰ ਕਾਇਮ ਕੀਤਾ ਗਿਆ ਸੀ ਤੇ 31 ਅਗਸਤ, 2018 ਨੂੰ ਇਸ ਦੀ ਮਿਆਦ ਮੁਕੰਮਲ ਹੋ ਗਈ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:High Court issues notice to Sukhbir Singh Badal and Majithia