ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਾਈਕੋਰਟ ਵੱਲੋਂ ਕਿਸਾਨਾਂ ਨੂੰ ਤੁਰੰਤ ਰੇਲਵੇ ਲਾਈਨ ਖਾਲੀ ਕਰਨ ਦੇ ਹੁਕਮ

ਕਿਸਾਨ ਯੂਨੀਅਨ ਵੱਲੋਂ ਰੇਲਵੇ ਲਾਈਨ ਉਤੇ ਦਿੱਤਾ ਧਰਨਾ।

ਕਿਸਾਨਾਂ ਨਾਲ ਜੁੜੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਅੰਮ੍ਰਿਤਸਰ ਵਿਚ ਰੇਲਵੇ ਲਾਈਨ ਉਤੇ ਬੈਠੀਆਂ ਕਿਸਾਨ ਜਥੇਬੰਦੀਆਂ ਨੂੰ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਤੁਰੰਤ ਲਾਈਨ ਖਾਲੀ ਕਰਨ ਦੇ ਹੁਕਮ ਦਿੱਤੇ ਹਨ। 

 

ਰੇਲਵੇ ਲਾਈਨ ਬੰਦ ਨੂੰ ਲੈ ਕੇ ਹਾਈਕੋਰਟ ਵਿਚ ਕੀਤੀ ਜਾ ਰਹੀ ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਰੇਲਵੇ ਲਾਈਨ ਬੰਦ ਹੋਣ ਕਾਰਨ ਬਾਰਡਰ ਦੀ ਸਪਲਾਈ ਲਾਈਨ ਪ੍ਰਭਾਵਿਤ ਹੋ ਰਹੀ ਹੈ। ਮਾਨਯੋਗ ਅਦਾਲਤ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਬਾਅਦ ਵਿਚ ਹਨ, ਪਹਿਲਾਂ ਦੇਸ਼ ਹੈ। ਮਾਨਯੋਗ ਹਾਈਕੋਰਟ ਨੇ ਕਿਹਾ ਕਿ ਕਿਸਾਨ ਧਰਨਾ ਪ੍ਰਦਰਸ਼ਨ ਲਈ ਨਿਸ਼ਚਿਤ ਥਾਂ ਉਤੇ ਹੀ ਪ੍ਰਦਰਸ਼ਨ ਕਰਨ।

 

ਸੁਣਵਾਈ ਦੌਰਾਨ ਕਿਸਾਨ ਆਗੂ ਵੀ ਅਦਾਲਤ ਵਿਚ ਮੌਜੂਦ ਸਨ।  ਜ਼ਿਕਰਯੋਗ ਹੈ ਕਿ ਰੇਲਵੇ ਲਾਈਨ ਉਤੇ ਕੱਲ੍ਹ ਸੁਣਵਾਈ ਕਰਦੇ ਹੋਏ ਅਦਾਲਤ ਨੇ ਕਿਸਾਨ ਜਥੇਬੰਦੀਆਂ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। 

 

ਇਥੇ ਇਹ ਵੀ ਵਰਨਣਯੋਗ ਹੈ ਕਿ ਕਿਸਾਨਾਂ ਵੱਲੋਂ ਰੇਲਵੇ ਲਾਈਨ ਜਾਮ ਕਰਨ ਕਰਕੇ ਕਈ ਰੇਲ ਗੱਡੀਆਂ ਰੱਦ ਕਰਨੀਆਂ ਪਈਆਂ ਅਤੇ ਕਈ ਗੱਡੀਆਂ ਦੇ ਰੂਟ ਬਦਲਣੇ ਪਏ, ਜਿਸ ਕਰਕੇ ਲੋਕਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: High Court orders farmers to evacuate railway lines immediately