ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

’84 ਸਿੱਖ ਕਤਲੇਆਮ ਮਾਮਲੇ ’ਤੇ ਹਾਈ ਕੋਰਟ ਦਾ ਫੈਸਲਾ ਇਤਿਹਾਸਕ: ਹਰਸਿਮਰਤ ਕੌਰ ਬਾਦਲ

1984 ਸਿੱਖ ਕਤਲੇਆਮ ਨਾਲ ਜੁੜੇ ਇੱਕ ਮਾਮਲੇ `ਚ ਦਿੱਲੀ ਹਾਈਕੋਰਟ ਵਲੋਂ ਸੱਜਣ ਕੁਮਾਰ ਨੂੰ ਦਿੱਤੀ ਗਈ ਉਮਰ ਕੈਦ ਦੀ ਸਜ਼ਾ ਦੇ ਫ਼ੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਨੇ ਭਰਵਾਂ ਸੁਆਗਤ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਹਾਈਕੋਰਟ ਨੇ ਇਹ ਮੰਨਿਆ ਹੈ ਕਿ ਸੱਜਣ ਕੁਮਾਰ ਨੇ ਘਟਨਾ ਵਾਲੀ ਥਾਂ ਤੋਂ ਪਹਿਲਾਂ ਲੋਕਾਂ ਦੀ ਭੀੜ ਨੂੰ ਵਰਗਲਾਉਣ ਦੀ ਕੋਸਿ਼ਸ਼ ਕੀਤੀ ਸੀ।

 

ਦਿੱਲੀ ਹਾਈ ਕੋਰਟ ਵੱਲੋਂ ਫੈਸਲਾ ਆਉਣ ਮਗਰੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਸੱਜਣ ਕੁਮਾਰ `ਤੇ ਅੱਜ ਹਾਈਕੋਰਟ ਫ਼ੈਸਲਾ ਆਇਆ ਹੈ, ਕੱਲ੍ਹ ਜਗਦੀਸ਼ ਟਾਈਟਲਰ `ਤੇ ਆਵੇਗਾ ਅਤੇ ਅੱਗੇ ਕਮਲਨਾਥ ਤੇ ਗਾਂਧੀ ਪਰਿਵਾਰ ਦੀ ਵਾਰੀ ਹੈ। ਉਨ੍ਹਾਂ ਕਿਹਾ ਕਿ ਅਦਾਲਤ ਨੇ ਇਸ ਗੱਲ ਨੂੰ ਮੰਨਿਆ ਹੈ ਕਿ ਦੋਸ਼ੀਆਂ ਨੇ ਸਿਆਸੀ ਸਰਪ੍ਰਸਤੀ ਦਾ ਲਾਭ ਮਿਲਿਆ ਹੈ ਜਿਸ ਕਾਰਨ ਉਹ ਹੁਣ ਤੱਕ ਸਜ਼ਾ ਤੋਂ ਬਚੇ ਰਹੇ।

 

ਹਰਸਿਮਰਤ ਬਾਦਲ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਨੇ ਸਾਲ 2015 `ਚ ਅਕਾਲੀ ਦਲ ਦੀ ਬੇਨਤੀ `ਤੇ 1984 ਕਤਲੇਆਮ ਦੀ ਜਾਂਚ ਲਈ ਐਸ.ਆਈ. ਟੀ. ਬਣਾਈ ਅਤੇ ਸਿੱਖਾਂ ਨੂੰ ਇਨਸਾਫ ਦਵਾਉਣ ਲਈ ਇੱਕ ਸ਼ਲਾਘਾਯੋਗ ਉਪਰਾਲੇ ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ ਹੀ ਹਰਸਿਮਰਤ ਬਾਦਲ ਨੇ ਅਦਾਲਤ ਨੇ ਇਸ ਫ਼ੈਸਲੇ ਨੂੰ ਇਤਿਹਾਸਿਕ ਕਰਾਰਿਆ ਹੈ।  

 

 

 

 

 

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:High Courts decision on 1984 Sikh massacre case is historic Harsimrat Kaur Badal