ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਨਾਲੋਂ ਕਈ ਗੁਣਾ ਸਸਤੀ ਬਿਜਲੀ ਦੇਵੇਗਾ ਹਿਮਾਚਲ ਪ੍ਰਦੇਸ਼

ਹਿਮਾਚਲ ਪ੍ਰਦੇਸ਼ ਦੀ ਸਰਕਾਰ ਵਲੋਂ ਸ਼ਨਿੱਚਰਵਾਰ ਨੂੰ ਪੇਸ਼ ਕੀਤੇ ਗਏ ਬਜਟ ਦੌਰਾਨ ਆਰਥਿਕ ਤੌਰ ਤੇ ਕਮਜ਼ੋਰ ਲੋਕਾਂ ਦੇ ਨਾਲ ਹੀ ਕਿਸਾਨਾਂ ਲਈ ਵੀ ਕਈ ਅਹਿਮ ਐਲਾਨ ਕੀਤੇ ਗਏ। ਸੂਬੇ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ ਸਰਕਾਰ ਸੂਬੇ ਦੇ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਲਈ 10 ਫੀਸਦੀ ਰਾਖਵਾਂਕਰਨ ਲਾਗੂ ਕਰੇਗੀ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਮੁੱਖ ਮੰਤਰੀ ਜੈਰਾਮ ਠਾਕੁਰ ਨੇ ਸਾਲ 2019–20 ਦਾ ਬਜਟ ਪੇਸ਼ ਕਰਦਿਆਂ ਕਿਹਾ ਕਿ ਐਮਰਜੈਂਸੀ ਦੌਰਾਨ ਅੰਦਰੂਨੀ ਸੁਰਖਿਆ ਸਾਂਭ ਸੰਭਾਲ ਕਾਨੂੰਨ (ਮੀਸਾ) ਤਹਿਤ ਗ੍ਰਿਫ਼ਤਾਰ ਹੋਏ ਲੋਕਾਂ ਨੂੰ 11000 ਰੁਪਏ ਸਾਲਾਨਾ  ਲੋਕਤੰਤਰ ਪਛਾਣ ਸਤਿਕਾਰ ਦੇਣ ਦਾ ਵੀ ਐਲਾਨ ਕੀਤਾ।

 

 

ਠਾਕੁਰ ਨੇ ਕਿਹਾ ਕਿ ਸਿੰਜਾਈ ਲਈ ਬਿਜਲੀ ਦਰਾਂ ਨੂੰ ਵੀ ਮੌਜੂਦਾ 75 ਪੈਸੇ ਪ੍ਰਤੀ ਯੂਨਿਟ ਤੋਂ ਘਟਾ ਕੇ 50 ਪੈਸੇ ਪ੍ਰਤੀ ਯੂਨਿਟ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬਾਂਦਰਾਂ ਕਾਰਨ ਫਸਲ ਖਰਾਬ ਹੋਣ ਤੋਂ ਬਚਾਉਣ ਲਈ ਸੋਲਰ ਵਾੜ (ਸੋਲਰ ਫ਼ੈਨਸ) ਲਈ ਕਿਸਾਨਾਂ ਨੂੰ ਸਰਕਾਰ 50 ਫ਼ੀਸਦੀ ਮਦਦ ਦੇਵੇਗੀ।

 

ਜੈਰਾਮ ਠਾਕੁਰ ਨੇ ਕਿਹਾ ਕਿ ਸੈਲਾਨੀਆਂ ਦੀ ਆਵਾਜਾਈ ਵਧਾਉਣ ਲਈ ਸ਼ਿਮਲਾ ਚ ਦੋ ਲਾਈਟਾਂ ਤੇ ਧੁੰਨੀ ਪ੍ਰਦਰਸ਼ਨੀ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੂਬਾ ਸਰਕਾਰ ਸਿਖਿਆ ਨੂੰ ਧਿਆਨਚ ਰੱਖਦਿਆਂ 15 ਨਵੇਂ ਅਟਲ ਆਦਰਸ਼ ਕਾਲਜ ਵੀ ਖੋਲ੍ਹੇਗੀ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਦੱਸਣਯੋਗ ਹੈ ਕਿ ਲੰਘੇ ਕੁਝ ਦਿਨ ਪਹਿਲਾਂ ਹੀ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਪੰਜਾਬ ਦੀ ਸੱਤਾਧਾਰੀ ਕੈਪਟਨ ਅਮਰਿੰਦਰ ਸਰਕਾਰ ਤੇ ਦੋਸ਼ ਲਗਾਇਆ ਸੀ ਕਿ ਪੰਜਾਬ ਬਿਜਲੀ ਵੀ ਖੁੱਦ ਬਣਾਉਂਦਾ ਹੈ ਇਸਦੇ ਬਾਵਜੂਦ ਸੂਬੇ ਦੇ ਲੋਕਾਂ ਨੂੰ 10 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਦੇ ਕੇ ਸੂਬੇ ਦੇ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ।

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Himachal Pradesh Many times cheaper electricity than Punjab