ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਨੇਡਾ ਨੂੰ ਹਰਾ ਕੇ ਭਾਰਤ ਬਣਿਆ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ 2019 ਦਾ ਚੈਂਪੀਅਨ

1 / 2ਕੈਨੇਡਾ ਨੂੰ ਹਰਾ ਕੇ ਭਾਰਤ ਬਣਿਆ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ 2019 ਦਾ ਚੈਂਪੀਅਨ

2 / 2ਕੈਨੇਡਾ ਨੂੰ ਹਰਾ ਕੇ ਭਾਰਤ ਬਣਿਆ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ 2019 ਦਾ ਚੈਂਪੀਅਨ

PreviousNext

ਭਾਰੀ ਠੰਢ ਅਤੇ ਧੁੰਦ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਕੀਤੀ ਸ਼ਿਰਕਤ

 

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਅਤੇ ਸਮਾਪਤੀ ਸਮਾਰੋਹ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਸਫਲਤਾਪੂਰਵਕ ਸੰਪੰਨ ਹੋਏ। 

 

ਇਸ ਵਿੱਚ ਪੇਂਡੂ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਮੂਲੀਅਤ ਕੀਤੀ। 

 

ਇਨ੍ਹਾਂ ਮੁਕਾਬਲਿਆਂ ਦੌਰਾਨ ਡੇਰਾ ਬਾਬਾ ਨਾਨਕ ਹਲਕੇ ਤੋਂ ਇਲਾਵਾ ਆਲੇ-ਦੁਆਲੇ ਦੇ ਲੋਕਾਂ ਨੇ ਭਾਰੀ ਠੰਢ ਤੇ ਧੁੰਦ ਦੇ ਬਾਵਜੂਦ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਤੇ ਮੈਚਾਂ ਦਾ ਅਨੰਦ ਮਾਣਿਆ। ਇਸ ਮੌਕੇ ਭਾਰਤ ਨੇ ਕੈਨੇਡਾ ਨੂੰ ਹਰਾ ਕੇ ਚੈਂਪੀਅਨ ਦਾ ਖ਼ਿਤਾਬ ਜਿੱਤਿਆ।

 

ਫਾਈਨਲ ਮੁਕਾਬਲਿਆਂ ਦੀ ਸ਼ੁਰੂਆਤ ਤੋਂ ਪਹਿਲਾਂ ਕੈਬਨਿਟ ਵਜੀਰ ਸ. ਬਾਜਵਾ, ਸੋਢੀ ਤੇ ਰੰਧਾਵਾ ਵਲੋਂ ਭਾਰਤ, ਕੈਨੇਡਾ, ਅਮਰੀਕਾ ਤੇ ਇੰਗਲੈਂਡ ਦੇ ਖਿਡਾਰੀਆਂ ਨਾਲ ਜਾਣ ਪਹਿਚਾਣ ਕੀਤੀ ਗਈ ਤੇ ਮੈਚ ਸ਼ੁਰੂ ਕਰਵਾਏ ਗਏ। 

 

ਫਾਈਨਲ ਮੈਚ ਵਿੱਚ ਭਾਰਤ ਨੇ ਕੈਨੇਡਾ ਨੂੰ ਮੁਕਾਬਲੇ ਵਿੱਚ ਹਰਾਇਆ। ਪਹਿਲੇ ਕੁਆਰਟਰ ਵਿੱਚ ਭਾਰਤ ਕੈਨੇਡਾ ਤੋਂ 34-9 ਦੇ ਭਾਰੀ ਫਰਕ ਨਾਲ ਅੱਗੇ ਰਿਹਾ ਅਤੇ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਕੈਨੇਡਾ ਨੂੰ 64-19 ਅੰਕਾਂ ਦੇ ਭਾਰੀ ਫਰਕ ਨਾਲ ਹਰਾ ਕੇ ਜੇਤੂ ਟਰਾਫੀ ਚੁੰਮ ਲਈ।

 

ਇਸ ਤੋਂ ਪਹਿਲਾਂ ਤੀਜੇ ਸਥਾਨ ਲਈ ਇੰਗਲੈਂਡ ਅਤੇ ਯੂਐਸਏ ਵਿਚਾਲੇ ਖੇਡੇ ਗਏ ਮੁਕਾਬਲੇ ਵਿੱਚ ਯੂਐਸਏ ਨੇ ਇੱਕ ਫਸਵੇਂ ਤੇ ਰੋਮਾਚਕ ਮੁਕਾਬਲੇ ਵਿੱਚ ਇੰਗਲੈਂਡ ਨੂੰ 45-42 ਦੇ ਫਰਕ ਨਾਲ ਹਰਾਇਆ।

 

ਪ੍ਰਸਿੱਧ ਪੰਜਾਬੀ ਗਾਇਕਾਂ ਨੇ ਆਪਣੇ ਗੀਤਾਂ ਨਾਲ ਦਰਸ਼ਕਾਂ ਦਾ ਕੀਤਾ ਮਨੋਰੰਜਨ

 

ਇਸ ਦੌਰਾਨ ਪ੍ਰਸਿੱਧ ਪੰਜਾਬੀ ਗਾਇਕਾ ਗੁਰਲੇਜ਼ ਅਖਤਰ ਤੇ ਜਸਬੀਰ ਜੱਸੀ  ਨੇ ਆਪਣੇ ਗੀਤਾਂ ਨਾਲ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਪੰਜਾਬ ਦੀ ਮਸ਼ਹੂਰ ਐਂਕਰ ਸਤਵਿੰਦਰ ਸੱਤੀ ਤੇ ਇਸ਼ਵਿੰਦਰ ਸਿੰਘ ਗਰੇਵਾਲ ਡੀ.ਪੀ.ਆਰ.ਓ ਪਟਿਆਲਾ ਵਲੋਂ ਬਾਖੂਬੀ ਨਾਲ ਸਟੇਜ ਸੰਚਾਲਨ ਦੀ ਭੂਮਿਕਾ ਨਿਭਾਈ ਗਈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:History made by the International Kabaddi Tournament 2019 Final and Closing Ceremony