ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚੰਡੀਗੜ੍ਹ ਦੇ ਸਕੂਲਾਂ 'ਚ 15 ਅਪ੍ਰੈਲ ਤੋਂ 15 ਮਈ ਤੱਕ ਛੁੱਟੀਆਂ ਦਾ ਐਲਾਨ

ਦੇਸ਼ ਵਿੱਚ ਕੋਰੋਨਾ ਵਾਇਰਸ ਕਾਰਨ ਜਾਰੀ ਤਾਲਾਬੰਦੀ ਦੇ ਮੱਦੇਨਜ਼ਰ, ਚੰਡੀਗੜ੍ਹ ਪ੍ਰਸ਼ਾਸਨ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 15 ਜੂਨ ਦੀ ਬਜਾਏ 15 ਅਪ੍ਰੈਲ ਤੋਂ ਐਲਾਨ ਦਿੱਤੀਆਂ ਹਨ ਜੋ ਕਿ 15 ਮਈ ਤੱਕ ਚੱਲਣਗੀਆਂ।


ਚੰਡੀਗੜ੍ਹ ਦੇ ਸਕੂਲ ਹਮੇਸ਼ਾ ਜੂਨ ਦੇ ਮਹੀਨੇ ਵਿੱਚ ਛੁੱਟੀਆਂ ਹੁੰਦੀਆਂ ਸਨ ਪਰ ਪ੍ਰਸ਼ਾਸਨ ਨੇ ਹੁਣ 15 ਅਪ੍ਰੈਲ ਤੋਂ 15 ਮਈ ਤੱਕ ਛੁੱਟੀਆਂ ਕਰ ਦਿੱਤੀਆਂ ਹਨ ਅਤੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਇਸ ਸਮੇਂ ਦੌਰਾਨ ਬੰਦ ਰਹਿਣਗੇ।

 

ਇਹ ਫ਼ੈਸਲਾ ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਵਾਰ ਰੂਮ ਵਿੱਚ ਸ਼ਹਿਰ ਦੀ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਲਿਆ ਹੈ। ਚੰਡੀਗੜ੍ਹ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ਹਾਲਾਂਕਿ ਸ਼ਹਿਰ ਵਿੱਚ ਤਾਲਾਬੰਦੀ ਅਤੇ ਕਰਫਿਊ ਕਾਰਨ ਸਕੂਲ ਪਹਿਲਾਂ ਹੀ ਬੰਦ ਹਨ।
....

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Holidays declared in schools from April 15 to May 15 in Chandigarh