ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਾਇਓਮੈਟ੍ਰਿਕ ਹਾਜ਼ਰੀ ਸ਼ੁਰੂ ਕਰਨ ਲਈ ਤਕਨੀਕੀ ਸਿੱਖਿਆ ਵਿਭਾਗ ਸਨਮਾਨਿਤ

100 ਕਰੋੜ ਖ਼ਰਚ ਕੇ ਬਹੁ-ਤਕਨੀਕੀ ਕਾਲਜਾਂ ਅਤੇ ਉਦਯੋਗਿਕ ਸਿਖਲਾਈ ਸੰਸਥਾਵਾਂ ਦਾ ਕੀਤਾ ਜਾ ਰਿਹਾ ਆਧੁਨੀਕੀਕਰਨ : ਚੰਨੀ

 

ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ ਨੇ ਡਿਜ਼ੀਟਲ ਪੰਜਾਬ ਪ੍ਰੋਗਰਾਮ ਅਧੀਨ ਸਮੁੱਚੇ ਸਰਕਾਰੀ ਬਹੁ-ਤਕਨੀਕੀ ਕਾਲਜਾਂ ਅਤੇ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਤੈਨਾਤ ਸਟਾਫ਼ ਵਲੋਂ ਰੋਜ਼ਾਨਾ ਹਾਜ਼ਰੀ ਆਧਾਰ ਬੇਸਡ ਬਾਇਓਮੈਟ੍ਰਿਕ ਸਿਸਟਮ ਰਾਹੀਂ ਲਗਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਉਪਰਾਲੇ ਲਈ ਐਨ.ਆਈ.ਸੀ ਵਲੋਂ ਵਿਭਾਗ ਨੂੰ ਸਨਮਾਨਤ ਕੀਤਾ ਗਿਆ।
 

ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਭਾਗ ਦੇ ਇਸ ਉਪਰਾਲੇ ਲਈ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ 100 ਕਰੋੜ ਰੁਪਏ ਖ਼ਰਚ ਕੇ ਬਹੁ-ਤਕਨੀਕੀ ਕਾਲਜਾਂ ਅਤੇ ਉਦਯੋਗਿਕ ਸਿਖਲਾਈ ਸੰਸਥਾਵਾਂ ਦਾ ਸਮੁੱਚਾ ਆਧੁਨੀਕੀਕਰਨ ਕੀਤਾ ਜਾ ਰਿਹਾ ਹੈ।

 

ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬੇ ਦੇ ਨੌਜਵਨਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੀਆਂ ਮੌਜੂਦਾ ਅਤੇ ਭਵਿੱਖ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਰੁਜ਼ਗਾਰ ਲਈ ਕਿੱਤਾ ਮੁਖੀ ਸਿਖਲਾਈ ਅਤੇ ਹੁਨਰਮੰਦ ਬਣਾਉਣ ਦੇ ਲਈ ਕੀਤਾ ਜਾ ਰਿਹਾ ਹੈ।

 

ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਹਾਜ਼ਰੀ ਤੋਂ ਇਲਾਵਾ ਸਟਾਫ਼ ਵਲੋਂ ਲਈਆਂ ਜਾਣ ਵਾਲੀਆਂ ਛੁੱਟੀਆਂ ਦਾ ਰਿਕਾਰਡ ਵੀ ਆਧਾਰ ਬੇਸਡ ਬਾਇਓਮੈਟ੍ਰਿਕ ਸਿਸਟਮ ਰਾਹੀਂ ਹਾਜ਼ਰੀ ਪੋਰਟਲ ‘ਤੇ ਵੀ ਉਪਲਬੱਧ ਹੋ ਜਾਵੇਗਾ। 

 

ਸ. ਚੰਨੀ ਨੇ ਦੱਸਿਆ ਕਿ ਇੱਕ ਹੋਰ ਅਹਿਮ ਉਪਰਾਲੇ ਦੇ ਤਹਿਤ ਸਾਰੀਆਂ ਤਕਨੀਕੀ ਸਿੱਖਿਆ ਸੰਸਥਾਵਾਂ ਵਿਚ ਸੀ.ਸੀ.ਟੀ.ਵੀ ਕੈਮਰੇ ਲਗਾ ਕੇ ਅਨਾਲਾਈਨ ਮੁੱਖ ਦਫ਼ਤਰ ਨਾਲ ਜੋੜਿਆ ਜਾਵੇਗਾ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Honored Technical Education Department to Introduce Biometric Attendance