ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹੁਸ਼ਿਆਰਪੁਰ ਦਾ ‘ਭ੍ਰਿਸ਼ਟ’ ASI ਪੰਜਾਬ ਪੁਲਿਸ ਦੀ ਨੌਕਰੀ ਤੋਂ ਬਰਖਾਸਤ

ਹੁਸ਼ਿਆਰਪੁਰ ਦਾ ‘ਭ੍ਰਿਸ਼ਟ’ ASI ਪੰਜਾਬ ਪੁਲਿਸ ਦੀ ਨੌਕਰੀ ਤੋਂ ਬਰਖਾਸਤ

ਹੁਸ਼ਿਆਰਪੁਰ ਦੇ ਉਸ ਕਥਿਤ ‘ਭ੍ਰਿਸ਼ਟ’ ਏਐੱਸਆਈ (ASI) ਨੂੰ ਪੰਜਾਬ ਪੁਲਿਸ ਦੀ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ, ਜਿਸ ਉੱਤੇ ਇੱਕ ਫਲ਼ ਵੇਚਣ ਵਾਲੇ ਤੋਂ ਰਿਸ਼ਵਤ ਲੈਣ ਦੇ ਇਲਜ਼ਾਮ ਲੱਗੇ ਸਨ।

 

 

ਪ੍ਰਾਪਤ ਜਾਣਕਾਰੀ ਮੁਤਾਬਕ ਇਹ ਏਐੱਸਆਈ ਗੁਲਜ਼ਾਰ ਸਿੰਘ ਇਸ ਵੇਲੇ ਹੁਸ਼ਿਆਰਪੁਰ ਦੇ ਸਦਰ ਪੁਲਿਸ ਥਾਣੇ ’ਚ ਤਾਇਨਾਤ ਸੀ। ਲਗਭਗ ਇੱਕ ਹਫ਼ਤਾ ਪਹਿਲਾਂ ਉਸ ਨੂੰ ਮੁਅੱਤਲ ਕੀਤਾ ਗਿਆ ਸੀ।

 

 

ਦਰਅਸਲ, ਉਸ ਨੇ ਫਲ ਵੇਚਣ ਵਾਲੇ ਇੱਕ ਵਿਅਕਤੀ ਤੋਂ ਇੱਕ ਹਜਾਰ ਰੁਪਏ ਦੀ ਰਿਸ਼ਵਤ ਲਈ ਸੀ। ਐੱਸਐੱਸਪੀ ਗੌਰਵ ਗਰਗ ਨੇ ਇਹ ਜਾਣਕਾਰੀ ਦਿੱਤੀ।

 

 

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਦੇ ਡੀਜੀਪੀ ਨੇ ਭ੍ਰਿਸ਼ਟਾਚਾਰ ਦੀ ਇਸ ਘਟਨਾ ਦਾ ਬਹੁਤ ਗੱਭੀਰ ਨੋਟਿਸ ਲਿਆ ਸੀ। ਇਸ ਕਥਿਤ ਭ੍ਹਿਸ਼ਟ ਏਐੱਸਆਈ ਨੇ ਫਲਾਂ ਦੀ ਰੇਹੜੀ ਲਾਉਣ ਵਾਲੇ ਵਿਅਕਤੀ ਨੂੰ ਉਸ ਦਾ ਵਾਹਨ ਜ਼ਬਤ ਕਰਨ ਦੀ ਧਮਕੀ ਦਿੱਤੀ ਸੀ।

 

 

ਇਹ ਘਟਨਾ ਇੱਕ ਸੀਸੀਟੀਵੀ ਕੈਮਰੇ ’ਚ ਕੈਦ ਹੋ ਗਈ ਸੀ। ਇਸ ਤੋਂ ਇਲਾਵਾ ਏਐੱਸਆਈ ਤੇ ਫਲ–ਵਿਕਰੇਤਾ ਵਿਚਾਲੇ ਫ਼ੋਨ ’ਤੇ ਹੋਈ ਗੱਲਬਾਤ ਵੀ ਰਿਕਾਰਡ ਕਰ ਲਈ ਗਈ ਸੀ ਤੇ ਉਹ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ ਸੀ।

 

 

ਪੰਜਾਬ ਪੁਲਿਸ ਨੇ ਪਿਛਲੇ ਕੁਝ ਸਮੇਂ ਦੋਰਾਨ ਭ੍ਰਿਸ਼ਟ ਮੁਲਾਜ਼ਮਾਂ ਤੇ ਅਧਿਕਾਰੀਆਂ ਵਿਰੁੱਧ ਸਖ਼ਤ ਫ਼ੈਸਲੇ ਲਏ ਹਨ ਤੇ ਉਨ੍ਹਾਂ ਸਾਰਿਆਂ ਨੂੰ ਹੀ ਨੌਕਰੀ ਤੋਂ ਜਵਾਬ ਦਿੱਤਾ ਜਾ ਚੁੱਕਾ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Hoshiarpur s Corrupt ASI Dismissed from Punjab Police