ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੈਗਾ ਮੇਲੇ ਨਾਲ ਪੰਜਾਬ ਦੇ ਆਖਰ ਕਿੰਨੇ ਨੌਜਵਾਨਾਂ ਮਿਲੇਗਾ ਰੋਜ਼ਗਾਰ?

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਲਾਂਡਰਾ ਦੇ ਚੰਡੀਗੜ ਗਰੁੱਪ ਆਫ਼ ਕਾਲਜਿਜ਼ ਵਿਖੇ ‘ਮੈਗਾ ਜੌਬ ਤੇ ਸੈਲਫ ਇੰਪਲਾਇਮੈਂਟ ਮੇਲੇ’ ਦਾ ਉਦਘਾਟਨ ਕਰਦਿਆਂ ਕਿਹਾ ਕਿ ਮੋਹਾਲੀ ਦੇ ਸੀ.ਜੀ.ਸੀ. ਲਾਂਡਰਾਂ ਚ 2 ਦਿਨਾਂ ਤੱਕ ਲੱਗਣ ਵਾਲੇ ਇਸ ਰੋਜ਼ਗਾਰ ਮੇਲੇ ਦੌਰਾਨ 6 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਮੁਹੱਈਆ ਕੀਤੇ ਜਾਣਗੇ।

 

ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਮੁੱਖ ਪ੍ਰੋਗਰਾਮ ‘ਘਰ ਘਰ ਰੋਜ਼ਗਾਰ’ ਸਕੀਮ ਤਹਿਤ 9 ਸਤੰਬਰ ਤੋਂ ਸੂਬੇ ਭਰ ਵਿੱਚ ਸ਼ੁਰੂ ਹੋਏ ਪੰਜਵੇਂ ਮੈਗਾ ਰੋਜ਼ਗਾਰ ਮੇਲੇ ਦੇ ਪਹਿਲੇ ਪੜਾਅ ਵਿੱਚ ਹੁਣ 30 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਏ ਹਨ।

 

ਸਿੱਧੂ ਨੇ ਅੱਗੇ ਕਿਹਾ ਕਿ 21 ਸਤੰਬਰ 2019 ਤੋਂ ਸ਼ੁਰੂ ਹੋਣ ਵਾਲੇ ਇਸ ਪੰਜਵੇਂ ਮੈਗਾ ਰੋਜ਼ਗਾਰ ਮੇਲੇ ਦੇ ਦੂਜੇ ਪੜਾਅ ਦੌਰਾਨ ਪੰਜਾਬ ਸਰਕਾਰ ਸੂਬੇ ਭਰ ਦੀਆਂ 74 ਥਾਵਾਂ ਉਤੇ ਰੋਜ਼ਗਾਰ ਮੇਲੇ ਲਗਾਏਗੀ ਤੇ 30 ਸਤੰਬਰ 2019 ਤੱਕ ਸੂਬੇ ਦੇ 2.10 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਟੀਚਾ ਹਾਸਲ ਕੀਤਾ ਜਾਵੇਗਾ।

 

ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੂਰਅੰਦੇਸ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਬੇਰੋਜ਼ਗਾਰਾਂ ਨੂੰ ਨੌਕਰੀਆਂ ਦੇਣ ਦਾ ਆਪਣਾ ਵਾਅਦਾ ਪੂਰਾ ਕਰ ਰਹੀ ਹੈ ਅਤੇ ਹੁਣ ਤੱਕ 9 ਲੱਖ ਬੇਰੋਜ਼ਗਾਰਾਂ ਨੂੰ ਇਨਾਂ ਰੋਜ਼ਗਾਰ ਮੇਲਿਆਂ ਜ਼ਰੀਏ ਨੌਕਰੀਆਂ ਮੁਹੱਈਆ ਕੀਤੀਆਂ ਗਈਆਂ ਹਨ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:How many young people will get employment in Punjab from Mega Fair