ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਧਾਨ ਸਭਾ ਸਪੀਕਰ ਵੱਲੋਂ ਫੂਲਕਾ ਦਾ ਅਸਤੀਫਾ ਮਨਜ਼ੂਰ

ਵਿਧਾਨ ਸਭਾ ਸਪੀਕਰ ਵੱਲੋਂ ਫੂਲਕਾ ਦਾ ਅਸਤੀਫਾ ਮਨਜ਼ੂਰ

ਵਿਧਾਨ ਸਭਾ ਹਲਕਾ ਦਾਖਾ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਉਤੇ ਵਿਧਾਇਕ ਚੁਣੇ ਗਏ ਐਚ ਐਸ ਫੂਲਕਾ ਦਾ ਅਸਤੀਫਾ ਅੱਜ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੇ ਮਨਜ਼ੂਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਐਚ ਐਸ ਫੂਲਕੇ ਵੱਲੋਂ ਅਕਤੂਬਰ 2018 ਵਿਚ ਵਿਧਾਨ ਸਭਾ ਵਿਚੋਂ ਅਸਤੀਫਾ ਦੇ ਦਿੱਤਾ ਗਿਆ ਸੀ। 

 

ਇਸ ਤੋਂ ਬਾਅਦ ਅਜੇ ਤੱਕ ਸਪੀਕਰ ਵੱਲੋਂ ਅਸਤੀਫਾ ਮਨਜ਼ੂਰ ਨਹੀਂ ਕੀਤਾ ਗਿਆ ਗਿਆ ਸੀ। ਬੀਤੇ ਦਿਨੀਂ ਐਚ ਐਸ ਫੂਲਕਾ ਨੇ ਸਪੀਕਰ ਨੂੰ ਚਿੱਠੀ ਲਿਖਕੇ ਅਸਤੀਫਾ ਪ੍ਰਵਾਨ ਕਰਨ ਦੀ ਮੰਗ ਕੀਤੀ ਸੀ।  ਫੂਲਕਾ ਨੇ ਕਿਹਾ ਕਿ ਸੀ ਕਿ ਜੇਕਰ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਜਾਂਦਾ ਤਾਂ ਉਹ ਸੁਪਰੀਮ ਕੋਰਟ ਜਾਣਗੇ।  ਚਿੱਠੀ ਵਿਚ ਉਨ੍ਹਾਂ ਇਹ ਵੀ ਕਿਹਾ ਕਿ ਮੇਰੇ ਅਸਤੀਫ਼ੇ ਨੂੰ ਦੂਜੇ ਵਿਧਾਇਕਾਂ ਦੇ ਕੇਸਾਂ ਨਾਲ ਨਾ ਵਿਚਾਰਿਆ ਜਾਵੇ

 

ਲਿਖੇ ਪੱਤਰ ਵਿਚ ਕਿਹਾ ਸੀ ਕਿ ਉਨ੍ਹਾਂ ਨੇ ਅਕਤੂਬਰ 2018 ਨੂੰ ਵਿਧਾਇਕੀ ਤੋਂ ਅਸਤੀਫਾ ਦੇ ਦਿੱਤਾ ਜੋ ਕਿ ਕਈ ਮਹੀਨੇ ਲੰਘਣ ਤੋਂ ਬਾਅਦ ਵੀ ਮਨਜ਼ੂਰ ਨਹੀਂ ਹੋਇਆ ਹੈ ਉਨ੍ਹਾਂ ਮੰਗ ਕੀਤੀ ਸੀ ਕਿ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰਨ ਦੇ ਨਾਲ-ਨਾਲ ਹਲਕਾ ਦਾਖਾ ਦੀ ਜ਼ਿਮਨੀ ਚੋਣ ਜਲਾਲਾਬਾਦ ਅਤੇ ਫਗਵਾੜਾ ਦੀ ਜ਼ਿਮਨੀ ਚੋਣ ਦੇ ਨਾਲ ਹੀ ਕਰਵਾਈ ਜਾਵੇ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:HS Phoolka resignation from Punjab Legislative Assembly accepted by Speaker