ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ੁੱਕਰਾਨੇ ਵਜੋਂ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ ਐਚਐਸ ਫੂਲਕਾ

ਨਵੰਬਰ 1984 ਸਿੱਖ ਕਤਲੇਆਮ ਨਾਲ ਜੁੜੇ ਇੱਕ ਮਾਮਲੇ ਚ ਲੰਘੇ ਸੋਮਵਾਰ ਨੂੰ ਦਿੱਲੀ ਹਾਈ ਕੋਰਟ ਨੇ ਕਾਂਗਰਸ ਦੇ ਸੀਨੀਅਰ ਨੇਤਾ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ। ਸੱਜਣ ਕੁਮਾਰ ਨੂੰ ਸਜ਼ਾ ਦਵਾਉਣ ਲਈ ਨਵੰਬਰ 1984 ਸਿੱਖ ਕਤਲੇਆਮ ਦੇ ਪੀੜਤਾਂ ਲਈ ਕੇਸ ਦੀ ਪੈਰਵੀਂ ਕਰਨ ਵਾਲੇ ਐਚਐਸ ਫੂਲਕਾ ਅੱਜ ਸ਼ੁੱਕਰਾਨ ਵਜੋਂ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ ਨਤਮਸਤਕ ਹੋਣਗੇ।

 

ਜਾਣਕਾਰੀ ਮੁਤਾਬਕ ਸੀਨੀਅਰ ਐਡਵੋਕੇਟ ਐਚਐਸ ਫੂਲਕਾ ਦੁਪਿਹਰ ਸਮੇਂ ਦਰਬਾਰ ਸਾਹਿਬ ਵਿਖੇ ਗੁਰੂ ਮਹਾਰਾਜ ਦਾ ਸ਼ੁੱਕਰਾਨਾ ਅਦਾ ਕਰਨਗੇ। ਉਹ ਪਿਛਲੇ ਕਈ ਦਹਾਕਿਆਂ ਤੋਂ ਨਵੰਬਰ 1984 ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦੁਵਾਉਣ ਲਈ ਉਨ੍ਹਾਂ ਦੇ ਮਾਮਲਿਆਂ ਲਈ ਅਦਾਲਤਾਂ ਚ ਮੁਫਤ ਪੈਰਵੀਂ ਕਰ ਰਹੇ ਹਨ।

 

ਦਿੱਲੀ ਹਾਈਕੋਰਟ ਵਲੋਂ ਆਏ ਕੱਲ੍ਹ ਇਤਿਹਾਸਕ ਫੈਸਲੇ ਚ ਦੋਸ਼ੀ ਸੱਜਣ ਕੁਮਾਰ ਨੂੰ ਮਰਦੇ ਦਮ ਤੱਕ ਉਮਰ ਕੈਦ ਦੀ ਸਜ਼ਾ ਮਿਲੀ ਹੈ। ਨਾਲ ਹੀ ਸੱਜਣ ਕੁਮਾਰ ਨੂੰ 5 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਇਸ ਕੇਸ ਦੀ ਸ਼ਲਾਘਾਯੋਗ ਪੈਰਵੀਂ ਵੀ ਐਚਐਸ ਫੂਲਕਾ ਨੇ ਕੀਤੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:HS Phoolka will be honored at Darbar Sahib as Shukrana