ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੱਲ੍ਹਿਆਂਵਾਲਾ ਬਾਗ ਦੇ ਬਾਹਰ ਮਨੁੱਖੀ ਅਧਿਕਾਰ ਵਰਕਰਾਂ ਵੱਲੋਂ ਪ੍ਰਦਰਸ਼ਨ

ਜੱਲ੍ਹਿਆਂਵਾਲਾ ਬਾਗ ਦੇ ਬਾਹਰ ਪ੍ਰਦਰਸ਼ਨ ਕਰਦੇ ਹੋਏ ਮਨੁੱਖੀ ਅਧਿਕਾਰ ਵਰਕਰਾਂ

ਜੱਲ੍ਹਿਆਂਵਾਲਾ ਬਾਗ ਦੇ ਬਾਹਰ ਮਨੁੱਖੀ ਅਧਿਕਾਰ ਵਰਕਰਾਂ ਵੱਲੋਂ AFSPA, UAPA ਅਤੇ ਰਾਜ ਧ੍ਰੋਹ ਵਰਗੀਆਂ ਧਾਰਾਵਾਂ ਨੂੰ ਖਤਮ ਕਰਾਉਣ ਲਈ ਪ੍ਰਦਰਸ਼ਨ ਕੀਤਾ ਗਿਆ।  

 

ਜਨ ਸੰਘਰਸ਼ ਮੰਚ ਹਰਿਆਣਾ ਦੇ ਵਰਕਰਾਂ ਵੱਲੋਂ ਆਪਣੇ ਹੱਥਾਂ ਵਿਚ ਪੋਸਟਰ ਫੜਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਰਕਰਾਂ ਵੱਲੋਂ ਸ਼ਹੀਦਾਂ ਨੂੰ ਸ਼ਧਰਧਾਂਜਲੀ ਦਿੱਤੀ ਗਈ।

 

ਇਸ ਮੌਕੇ ਉਨ੍ਹਾਂ ਵੱਲੋਂ ਆਪਣੇ ਹੱਥਾਂ ਵਿਚ ਲੋਕਤੰਤਰਿਕ ਅਧਿਕਾਰਾਂ ਉਤੇ ਹਮਲੇ ਬੰਦ ਕਰਨ, AFSPA, UAPA ਰੱਦ ਕਰਨ, ਰਾਜਧ੍ਰੋਹ ਕਾਨੂੰਨ ਰੱਦ ਕਰਨ ਦੀ ਮੰਗ ਕਰਨ ਵਾਲੇ ਪੋਸਟਰ ਅਤੇ ਜੱਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਪ੍ਰਣਾਮ ਕਰਨ ਵਾਲੇ ਬੈਨਰ ਹੱਥਾਂ ਵਿਚ ਫੜ੍ਹੇ ਹੋਏ ਸਨ।  ਇਸ ਮੌਕੇ ਵਰਕਰਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Human rights activists demonstrating outside Jallianwala Bagh seeking