ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਹਾਤਮਾ ਗਾਂਧੀ ਦੀ 150ਵੀਂ ਜਨਮ ਵਰੇਗੰਢ ਮੌਕੇ ਜ਼ਿਲ੍ਹਾ ਪੱਧਰੀ ਸ਼ਾਂਤੀ ਮਾਰਚ ਕੱਢਿਆ

ਬਿਹਤਰ ਸਮਾਜ ਦੀ ਸਿਰਜਣਾ ਲਈ ਮਹਾਤਮਾ ਗਾਂਧੀ ਵੱਲੋਂ ਦਿਖਾਏ ਅਹਿੰਸਾ ਅਤੇ ਸ਼ਾਂਤੀ ਦੇ ਰਾਹ ’ਤੇ ਚੱਲਣ ਦੀ ਲੋੜ: ਆਸ਼ਿਕਾ ਜੈਨ

 

ਸਮਾਜ ਵਿੱਚ ਅਮਨ, ਆਪਸੀ ਪ੍ਰੇਮ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਵੱਲੋਂ ਦਰਸਾਏ ਅਹਿੰਸਾ ਅਤੇ ਸ਼ਾਂਤੀ ਦੇ ਰਾਹ ’ਤੇ ਚੱਲਣ ਦੀ ਲੋੜ ਹੈ ਤਾਂ ਜੋ ਇਕ ਬਿਹਤਰ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। 

 

ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ ਨੇ ਰਾਸ਼ਟਰ ਪਿਤਾ ਮਹਾਤਮਾ ਮਹਾਤਮਾ ਗਾਂਧੀ ਦੀ 150ਵੀਂ ਜਨਮ ਵਰੇਗੰਢ ਮੌਕੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ 3ਬੀ1 ਤੋਂ ਹਾਕੀ ਸਟੇਡੀਅਮ ਫੇਜ਼-9 ਤੱਕ ਕੱਢੇ ਗਏ ਜ਼ਿਲਾ ਪੱਧਰੀ ਸ਼ਾਂਤੀ ਮਾਰਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੀਤਾ।

 

ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਮਹਾਤਮਾ ਗਾਂਧੀ ਦੀ 150ਵੀਂ ਜਨਮ ਵਰੇਗੰਢ ਮੌਕੇ ਹਰੇਕ ਵਿਅਕਤੀ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਲਈ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਪ੍ਰਣ ਕਰਨਾ ਚਾਹੀਦਾ ਹੈ ਤਾਂ ਜੋ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਈ ਜਾ ਸਕੇ। 

 

ਵਾਤਾਵਰਣ ਦੀ ਸੰਭਾਲ ਲਈ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ

ਉਨ੍ਹਾਂ ਕਿਹਾ ਕਿ ਚੌਗਿਰਦੇ ਦੀ ਸੰਭਾਲ ਲਈ ਸਾਂਝਾ ਹੰਭਲਾ ਮਾਰਨ ਦੀ ਲੋੜ ਹੈ, ਜੋ ਕਿ ਮਹਾਤਮਾ ਗਾਂਧੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਵਾਤਾਵਰਣ ਦੀ ਸ਼ੁੱਧਤਾ ਅਤੇ ਆਉਣ ਵਾਲੀਆਂ ਪੀੜੀਆਂ ਦੇ ਸੁਨਹਿਰੀ ਭਵਿੱਖ ਲਈ ਜ਼ਿਲਾ ਵਾਸੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Hundreds of students took part in peace march to mark 150th Gandhi Jayanti