ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਖਬੀਰ ਸੌੜੇ ਹਿਤਾਂ ਲਈ ਸਿੱਖ ਸੰਗਤ ਨੂੰ ਗੁੰਮਰਾਹ ਕਰਨ ਤੋਂ ਗੁਰੇਜ਼ ਕਰੇ : ਤ੍ਰਿਪਤ ਬਾਜਵਾ

‘ਦਸਮ ਪਾਤਸ਼ਾਹ ਦਾ 350ਵਾਂ ਪ੍ਰਕਾਸ਼ ਪੁਰਬ ਬਿਹਾਰ ਸਰਕਾਰ ਨੇ ਹੀ ਮਨਾਇਆ ਸੀ’

‘ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਬਾਦਲ ਪਰਿਵਾਰ ਹੀ ਸਭ ਤੋਂ ਵੱਡਾ ਅੜਿੱਕਾ’

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਇਸ ਬਿਆਨ ਵਿੱਚ ਭੋਰਾ ਵੀ ਸੱਚਾਈ ਨਹੀਂ ਹੈ ਕਿ ਜਨਵਰੀ 2017 ਵਿੱਚ ਪਟਨਾ ਸਾਹਿਬ ਵਿਖੇ ਮਨਾਏ ਸ੍ਰੀ ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਇਆ ਗਿਆ ਸੀ।

 

ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਹੈ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਆਪਣੇ ਪਰਿਵਾਰ ਦੀ ਚੌਧਰ ਕਾਇਮ ਕਰਨ ਦੀ ਲਾਲਸਾ ਵਿੱਚ ਸਿੱਖ ਸੰਗਤ ਨੂੰ ਗੁੰਮਰਾਹ ਕਰਨ ਤੋਂ ਗੁਰੇਜ਼ ਕਰਨ।

 

ਸ੍ਰੀ ਬਾਜਵਾ ਨੇ ਅੱਜ ਇਥੇ ਇੱਕ ਲਿਖਤੀ ਪ੍ਰੈੱਸ ਬਿਆਨ ਵਿਚ ਕਿਹਾ ਹੈ ਕਿ ਪਟਨਾ ਸਾਹਿਬ ਵਿਖੇ ਮਨਾਏ ਗਏ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਇਆ ਗਿਆ ਮੁੱਖ ਸਮਾਗਮ ਉਥੋਂ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਗਵਾਈ ਵਿੱਚ ਬਿਹਾਰ ਸਰਕਾਰ ਵਲੋਂ ਕਰਵਾਇਆ ਗਿਆ ਸੀ।

 

ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਬਿਹਾਰ ਦੇ ਰਾਜਪਾਲ ਰਾਮਨਾਥ ਕੋਬਿੰਦ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਪੰਜਾਬ ਦੇ ਤੱਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸੰਗਤ ਨੂੰ ਸੰਬੋਧਨ ਕੀਤਾ ਸੀ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਮਹਿਜ ਸੰਗਤਾਂ ਦਾ ਧੰਨਵਾਦ ਕੀਤਾ ਸੀ।

 

ਉਨ੍ਹਾਂ ਕਿਹਾ ਕਿ ਇਸ ਮੁੱਖ ਸਮਾਗਮ ਦਾ ਸੰਚਾਲਨ ਬਿਹਾਰ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਉਸ ਸਮੇਂ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਨੂੰ ਸੌਂਪਿਆ ਗਿਆ ਸੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Hurdle in joint celebrations of Guru Nanak anniversary is Badal family: Tript Bajwa