ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤੁਪਕਾ ਤੇ ਫੁਹਾਰਾ ਸਿੰਜਾਈ ਪ੍ਰਣਾਲੀ ਦੀਆਂ ਸੰਭਾਵਨਾਵਾਂ ਤਲਾਸ਼ਣ ਬਾਰੇ ਚਰਚਾ

ਧਰਤੀ ਹੇਠਲੇ ਪਾਣੀ ਦੇ ਪ੍ਰਬੰਧਨ ਅਤੇ ਸੰਭਾਲ ਬਾਰੇ ਵਿਚਾਰ ਵਟਾਂਦਰਾ

ਪੰਜਾਬ `ਚ ਲਗਾਤਾਰ ਹੇਠਾਂ ਡਿੱਗ ਰਹੇ ਧਰਤੀ ਹੇਠਲੇ ਪਾਣੀ ਕਾਰਨ ਪਾਣੀ ਸੰਕਟ ਗੰਭੀਰ ਹੁੰਦਾ ਜਾ ਰਿਹਾ ਹੈ। ਇਸ ਨੂੰ ਠੱਲ੍ਹ ਪਾਉਣ ਨੂੰ ਲੈ ਕੇ ਸਰਕਾਰ ਵੀ ਗੰਭੀਰ ਦਿਖਾਈ ਦੇ ਰਹੀ ਹੈ। ਇਸ ਸਬੰਧੀ ਅੱਜ ਪੰਜਾਬ ਭਵਨ `ਚ ਸੂਬੇ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸਿੰਜਾਈ ਤੇ ਡਰੇਨੇਜ਼ ਬਾਰੇ ਕੌਮਾਂਤਰੀ ਕਮਿਸ਼ਨ ਦੇ ਮੁਖੀ ਇੰਜਨੀਅਰ ਫੀਲਿਕਸ ਬਿ੍ਰਟਜ਼ ਰੀਏਂਡਰਜ਼ ਨਾਲ ਵਿਚਾਰ ਚਰਚਾ ਕੀਤੀ। ਚਰਚਾ ਦੌਰਾਨ ਫੀਲਿਕਸ ਨੂੰ ਜਲ ਪ੍ਰਬੰਧਨ ਤੇ ਸੰਭਾਲ ਬਾਰੇ ਆਧੁਨਿਕ ਤਕਨਾਲੋਜੀ ਪੰਜਾਬ ਨਾਲ ਸਾਂਝੀ ਕਰਨ ਲਈ ਕਿਹਾ ਗਿਆ।


ਇਸ ਦੌਰਾਨ ਕਿਹਾ ਗਿਆ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਕਣਕ-ਝੋਨੇ ਦੇ ਫ਼ਸਲੀ ਚੱਕਰ ਕਾਰਨ ਧਰਤੀ ਹੇਠੋਂ ਪਾਣੀ ਖਿੱਚਿਆ ਜਾ ਰਿਹਾ ਹੈ, ਜਿਸ ਕਾਰਨ ਪਾਣੀ ਦਾ ਸੰਕਟ ਗੰਭੀਰ ਹੋ ਗਿਆ ਹੈ। ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ `ਚੋਂ ਬਾਹਰ ਨਿਕਲਣ ਅਤੇ ਫਸਲੀ ਵਿਭਿੰਨਤਾ ਅਪਣਾਉਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।


ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਕਿਸਾਨਾਂ ਦੇ ਸਿਰ-ਤੋੜ ਯਤਨਾਂ ਸਦਕਾ ਪੰਜਾਬ ਨੂੰ ਅੱਜ ਦੇਸ਼ ਦਾ ਅੰਨ ਭੰਡਾਰ ਕਿਹਾ ਜਾਂਦਾ ਹੈ ਪਰ ਦਿਨੋਂ ਦਿਨ ਘਟ ਰਹੀਆਂ ਜ਼ਮੀਨਾਂ ਅਤੇ ਮੌਜੂਦਾ ਖੇਤੀ ਸੰਕਟ ਕਾਰਨ ਕਿਸਾਨ ਨਿਰਾਸ਼ਾ `ਚ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਲਈ ਕਿਸਾਨਾਂ ਵੱਲੋਂ ਫਸਲੀ ਵਿਭਿੰਨਤਾ ਅਪਣਾਉਣਾ ਸਮੇਂ ਦੀ ਲੋੜ ਹੈ।  


ਜਲ ਸਰੋਤ ਪ੍ਰਬੰਧਨ ਅਤੇ ਸਿੰਜਾਈ ਇੰਜਨੀਅਰਿੰਗ, ਖੋਜ ਤੇ ਸਿਖਲਾਈ `ਚ ਵੱਡਾ ਤਜਰਬਾ ਰੱਖਦੇ ਇੰਜਨੀਅਰ ਫੀਲਿਕਸ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਸੰਭਾਲ ਲਈ ਫੁਹਾਰਾ ਤੇ ਤੁਪਕਾ ਸਿੰਜਾਈ ਪ੍ਰਣਾਲੀ ਅਪਣਾਉਣ ਦਾ ਸੁਝਾਅ ਦਿੱਤਾ। ਉਨ੍ਹਾਂ ਨੇ ਪੰਜਾਬ ਨੂੰ ਜਲ ਸੰਭਾਲ ਤੇ ਪ੍ਰਬੰਧਨ `ਚ ਹਰ ਤਰ੍ਹਾਂ ਦੇ ਸੰਭਵ ਸਹਿਯੋਗ ਦਾ ਭਰੋਸਾ ਵੀ ਦਿੱਤਾ। 


ਇਸ ਮੌਕੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ, ਚੀਫ ਇੰਜਨੀਅਰ ਨਹਿਰਾਂ ਜੇ ਐਸ ਮਾਨ, ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਸਕੱਤਰ  ਤਰੁਣ ਅਗਰਵਾਲ ਅਤੇ ਏ ਬੀ ਪਾਂਡਿਆ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:ICID President Calls on Punjab Water Resources Minister