ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੇ ਪੰਜਾਬ ’ਚ ਕਾਂਗਰਸ ਦਾ ਸਫ਼ਾਇਆ ਹੋ ਗਿਆ, ਤਾਂ ਅਸਤੀਫ਼ਾ ਦੇ ਦੇਵਾਂਗਾ: ਕੈਪਟਨ

ਜੇ ਪੰਜਾਬ ’ਚ ਕਾਂਗਰਸ ਦਾ ਸਫ਼ਾਇਆ ਹੋ ਗਿਆ, ਤਾਂ ਅਸਤੀਫ਼ਾ ਦੇ ਦੇਵਾਂਗਾ: ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜੇ ਕਿਤੇ ਲੋਕ ਸਭਾ ਚੋਣਾਂ ਵਿੱਚ ਪੰਜਾਬ ’ਚੋਂ ਕਾਂਗਰਸ ਦਾ ਸਫ਼ਾਇਆ ਹੋ ਗਿਆ, ਤਾਂ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ। ਅੱਜ ਜ਼ੀਰਕਪੁਰ ਤੇ ਖਰੜ ਵਿੱਚ ਦੋ ਰੈਲੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਈ ਕਮਾਂਡ ਨੇ ਪਹਿਲਾਂ ਹੀ ਉਮੀਦਵਾਰਾਂ ਦੀ ਹਾਰ ਦੀ ਜ਼ਿੰਮੇਵਾਰੀ ਸਬੰਧਤ ਮੰਤਰੀਆਂ ਸਿਰ ਲਾਉਣ ਦਾ ਫ਼ੈਸਲਾ ਕੀਤਾ ਹੋਇਆ ਹੈ।

 

 

ਕੈਪਟਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੰਤਰੀਆਂ ਉੱਤੇ ਲਾਗੂ ਕੀਤਾ ਗਿਆ ਇਹ ਨਿਯਮ ਉਨ੍ਹਾਂ ਉੱਤੇ ਵੀ ਲਾਗੂ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇ ਇਨ੍ਹਾਂ ਆਮ ਸੰਸਦੀ ਚੋਣਾਂ ’ਚ ਕਾਂਗਰਸ ਦਾ ਕੋਈ ਉਮੀਦਵਾਰ ਨਾ ਜਿੱਤਿਆ, ਤਾਂ ਉਹ ਅਸਤੀਫ਼ਾ ਦੇ ਦੇਣਗੇ।

 

 

ਇਸ ਦੇ ਨਾਲ ਹੀ ਉਨ੍ਹਾਂ ਡਾ. ਨਵਜੋਤ ਕੌਰ ਸਿੱਧੂ ਦੇ ਉਸ ਬਿਆਨ ਨੂੰ ਵੀ ਨਕਾਰਿਆ, ਜਿਸ ਵਿੱਚ ਡਾ. ਸਿੱਧੂ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਸਿਰਫ਼ ਇਸ ਕਰਕੇ ਟਿਕਟ ਨਹੀਂ ਮਿਲੀ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦਾ ਵਿਰੋਧ ਕੀਤਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:If Congress is wiped out in Punjab polls I will resign Captain Amrinder Singh