ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੋ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਿਜੀ ਲਾਹੇ ਵਰਤਦੈ, ਉਹ ਸਿੱਖ ਨਹੀਂ: ਕੈਪਟਨ

ਜੋ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਿਜੀ ਲਾਹੇ ਵਰਤਦੈ, ਉਹ ਸਿੱਖ ਨਹੀਂ: ਕੈਪਟਨ

––  ਬਾਦਲਾਂ ’ਤੇ ਵਰ੍ਹੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

 

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜੇ ਕੋਈ ਵਿਅਕਤੀ ਆਪਣੇ ਨਿਜੀ ਲਾਹੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਵਰਤੋਂ ਕਰਨ ਦਾ ਜਤਨ ਕਰਦਾ ਹੈ, ਉਹ ਸਿੱਖ ਨਹੀਂ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ’ਚ ਮੁੱਖ ਮੰਤਰੀ ਨੇ ਬਾਦਲਾਂ ਉੱਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਡਾਢੀ ਠੇਸ ਪਹੁੰਚਾਈ ਹੈ ਤੇ ਆਪਣੇ ਸਿਆਸੀ ਹਿਤਾਂ ਨੂੰ ਹੱਲਾਸ਼ੇਰੀ ਦੇਣ ਲਈ ਸਿੱਖੀ ਦਾ ਘਾਣ ਕੀਤਾ ਹੈ।

 

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਦਲ ਸਦਾ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡੇ ਹਨ।

 

 

ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸ੍ਰੀ ਕੇਵਲ ਸਿੰਘ ਢਿਲੋਂ ਵੱਲੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਸਮੇਂ ਅੱਜ ਮੁੱਖ ਮੰਤਰੀ ਵੀ ਨਾਲ ਸਨ। ਇਸ ਮੌਕੇ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਹੁਰਾਂ ਅੱਗੇ ਕਿਹਾ ਕਿ ਅਕਾਲੀ ਉਂਝ ਤਾਂ ਖ਼ੁਦ ਨੂੰ ਸਿੱਖ ਧਰਮ ਦੇ ਰਾਖੇ ਅਖਵਾਉਂਦੇ ਹਨ ਪਰ ਉਨ੍ਹਾਂ ਧਰਮ ਦੀ ਵਰਤੋਂ ਸਦਾ ਆਪਣੇ ਸਿਆਸੀ ਹਿਤਾਂ ਲਈ ਹੀ ਕੀਤੀ ਹੈ।

 

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼ੇਰ–ਏ–ਪੰਜਾਬ ਮਹਾਰਾਜਾ ਰਣਜੀਤ ਸਿੰਘ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਆ ਕੇ ਮੱਥਾ ਟੇਕਿਆ ਸੀ ਤੇ ਤਨਖ਼ਾਹ ਭੁਗਤੀ ਸੀ। ਉਨ੍ਹਾਂ ਕਿਹਾ ਕਿ ‘ਜਦੋਂ 1984 ’ਚ ਮੇਰੇ ਦਰਬਾਰ ਸਾਹਿਬ ਉੱਤੇ ਹਮਲਾ ਕੀਤਾ ਗਿਆ ਸੀ, ਤਦ ਮੈਂ ਕਾਂਗਰਸ ਤੇ ਸਰਕਾਰ ਦੋਵਾਂ ਤੋਂ ਅਸਤੀਫ਼ਾ ਦੇ ਦਿੱਤਾ ਸੀ।’

 

 

ਕੈਪਟਨ ਅਮਰਿੰਦਰ ਸਿੰਘ ਨੇ ਫਿਰ ਸੁਖਬੀਰ ਬਾਦਲ ’ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ‘ਸੁਖਬੀਰ ਸਰਕਾਰੀ ਅਫ਼ਸਰਾਂ ਨੂੰ ਧਮਕੀਆਂ ਦੇ ਰਿਹਾ ਹੈ। ਉਸ ਦੀ ਇੰਨੀ ਹਿੰਮਤ ਕਿਵੇਂ ਪੈਂਦੀ ਹੈ? ਕੀ ਉਹ ਇਹ ਸੋਚਦੈ ਕਿ ਉਹ ਹਾਲੇ ਵੀ ਸੱਤਾ ਵਿੱਚ ਹੈ? ਪੰਜਾਬ ਦੀ ਜਨਤਾ ਹੁਣ ਜ਼ਰੂਰ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨੂੰ ਸਬਕ ਸਿਖਾਏਗੀ।’

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:If one uses Akal Takht for his own interest he is not sikh Captain