ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

IGP ਉਮਰਾਨੰਗਲ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ

IGP ਉਮਰਾਨੰਗਲ ਦੀ ਜ਼ਮਾਨਤ ਮਨਜ਼ੂਰ

ਪੰਜਾਬ ਦੇ ਮੁਅੱਤਲ ਆਈਜੀਪੀ (IGP) ਸ੍ਰੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵੀਰਵਾਰ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਕਿਹਾ ਹੈ ਕਿ ਬਹਿਬਲ ਕਲਾਂ ਗੋਲੀਕਾਂਡ ਤੋਂ ਇਲਾਵਾ ਹੋਰ ਕਿਸੇ ਮਾਮਲੇ ਵਿੱਚ ਜੇ ਕਦੇ ਸ੍ਰੀ ਉਮਰਾਨੰਗਲ ਨੂੰ ਗ੍ਰਿਫ਼ਤਾਰ ਕਰਨਾ ਵੀ ਹੋਵੇਗਾ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰੀ ਤੋਂ ਇੱਕ ਹਫ਼ਤੇ ਪਹਿਲਾਂ ਦਾ ਨੋਟਿਸ ਦੇਣਾ ਹੋਵੇਗਾ।

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਮੁਅੱਤਲ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ ਪਿਛਲੇ ਮਹੀਨੇ ਹੀ ਸਾਲ 2015 ਦੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।

 

ਜਸਟਿਸ ਰਮਿੰਦਰ ਜੈਨ ਦੇ ਬੈਂਚ ਨੇ ਉਮਰਾਨੰਗਲ ਵੱਲੋਂ ਸੀਨੀਅਰ ਐਡਵੋਕੇਟ ਏ.ਪੀ.ਐਸ. ਦਿਓਲ ਰਾਹੀਂ ਦਾਇਰ ਪਟੀਸ਼ਨ ਉੱਤੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਜੇ ਉਮਰਾਨੰਗਲ ਭੀੜ ਹਿੰਸਾ, ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਦੇ ਦੂਜੇ ਕੇਸਾਂ 'ਚ ਪੁੱਛਗਿੱਛ ਲਈ ਲੋੜੀਂਦਾ ਹੋਵੇ ਤਾਂ ਉਸ ਨੂੰ 7 ਦਿਨ ਪਹਿਲਾਂ ਨੋਟਿਸ ਦੇਣਾ ਲਾਜ਼ਮੀ ਹੋਵੇਗਾ।


ਦੱਸਣਯੋਗ ਹੈ ਕਿ ਵਿਸ਼ੇਸ਼ ਜਾਂਚ ਟੀਮ (SIT) ਨੇ ਪਿਛਲੇ ਮਹੀਨੇ ਹੀ ਉਮਰਾਨੰਗਲ ਨੂੰ ਸਾਲ 2015 ਦੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਹੁਣ ਸਾਲ 2015 ਦੇ ਹੀ ਬਹਿਬਲ ਕਲਾਂ ਗੋਲੀਕਾਂਡ ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ, ਜਿਸ ਸਬੰਧੀ ਉਮਰਾਨੰਗਲ ਦੀ ਗ੍ਰਿਫ਼ਤਾਰੀ ਦੀ ਸੰਭਾਵਨਾ ਬਣੀ ਹੋਈ ਹੈ। 

 

ਗ੍ਰਿਫ਼ਤਾਰੀ ਸਬੰਧੀ ਉਮਰਾਨੰਗਲ ਨੇ ਆਪਣੇ ਵਕੀਲ ਰਾਹੀਂ ਹਾਈ ਕੋਰਟ ਕੋਲ ਪਹੁੰਚ ਕੀਤੀ ਸੀ। ਬੈਂਚ ਨੇ ਇਨ੍ਹਾਂ ਹੁਕਮਾਂ ਦੇ ਨਾਲ ਹੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਅਤੇ ਪੰਜਾਬ ਸਰਕਾਰ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਹਰਪ੍ਰੀਤ ਮੁਲਤਾਨੀ ਨੇ ਨੋਟਿਸ ਪ੍ਰਾਪਤ ਕੀਤਾ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:IGP Umranangal eceived relief from High Court