ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ : IIT ਰੋਪੜ 31 ਮਾਰਚ ਤਕ ਬੰਦ, ਹੋਸਟਲ ਖਾਲੀ ਕਰਨ ਲਈ ਕਿਹਾ

ਦੇਸ਼ 'ਚ ਕੋਰੋਨਾ ਵਾਇਰਸ ਦੀ ਦਹਿਸ਼ਤ ਲਗਾਤਾਰ ਵੱਧ ਰਹੀ ਹੈ। ਕੋਰੋਨਾ ਵਾਇਰਸ ਦੇ ਖਤਰੇ ਦੇ ਮੱਦੇਨਜ਼ਰ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ ਰੋਪੜ (ਆਈਆਈਟੀ ਰੋਪੜ) ਨੂੰ 31 ਮਾਰਚ 2020 ਤਕ ਬੰਦ ਕਰਨ ਦੇ ਆਦੇਸ਼ ਦਿੱਤੇ ਹਨ।

 


 

ਆਈਆਈਟੀ ਰੋਪੜ ਵੱਲੋਂ ਇਸ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ 'ਚ ਨਿਰਦੇਸ਼ ਦਿੱਤੇ ਗਏ ਹਨ ਕਿ ਕੋਰੋਨਾ ਵਾਇਰਸ ਕਾਰਨ ਆਈਆਈਟੀ ਰੋਪੜ ਨੂੰ 31 ਮਾਰਚ 2020 ਤਕ ਬੰਦ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਹੋਸਟਲਾਂ 'ਚ ਰਹਿ ਰਹੇ ਵਿਦਿਆਰਥੀਆਂ ਨੂੰ 18 ਮਾਰਚ ਤਕ ਹੋਸਟਲ ਖਾਲੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। 
 

ਦੱਸ ਦੇਈਏ ਕਿ ਦੇਸ਼ 'ਚ ਕੋਰੋਨਾ ਵਾਇਰਸ ਦੇ ਹੁਣ ਤਕ 112 ਮਾਮਲੇ ਸਾਹਮਣੇ ਆ ਚੁੱਕੇ ਹਨ। ਪੰਜਾਬ 'ਚ ਕੋਰੋਨਾ ਦਾ ਇੱਕ ਕੇਸ ਪਾਜੀਟਿਵ ਪਾਇਆ ਗਿਆ ਹੈ, ਜਦਕਿ 2215 ਵਿਅਕਤੀਆਂ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਹੈ। ਕਰਤਾਰਪੁਰ ਲਾਂਘਾ ਵੀ ਅੱਜ ਤੋਂ ਬੰਦ ਕਰ ਦਿੱਤਾ ਗਿਆ ਹੈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:IIT Ropar directs students to leave hostels due to coronavirus threat