ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਪ੍ਰਵਾਸੀ ਮਜਦੂਰਾਂ ਦੀਆਂ ਵੋਟਾਂ ਬਣਾਉਣ ’ਚ ਲਿਆਂਦੀ ਤੇਜ਼ੀ

ਲੁਧਿਆਣਾ 'ਚ ਯੂਪੀ ਤੇ ਬਿਹਾਰ ਦੇ ਪ੍ਰਵਾਸੀਆਂ ਦੀ ਭਰਮਾਰ

ਪੰਜਾਬ ਰਾਜ ਵਿੱਚ ਮਿਹਨਤ ਮਜ਼ਦੂਰੀ ਕਰਨ ਲਈ ਆਏ ਹੋਏ ਮਜਦੂਰਾਂ ਦੀਆਂ ਵੋਟਾਂ ਬਣਾਉਣ ਨੂੰ ਯਕੀਨੀ ਬਨਾਉਣ ਲਈ ਪੰਜਾਬ ਰਾਜ ਦੇ ਕਿਰਤ ਵਿਭਾਗ ਵੱਲੋਂ ਹਰੇਕ ਜ਼ਿਲ੍ਹੇ ਵਿੱਚ ਨੋਡਲ ਅਫ਼ਸਰ ਲਗਾਉਣ ਦਾ ਫੈਸਲਾ ਲਿਆ ਹੈ

 


ਇਸ ਸਬੰਧੀ ਅੱਜ ਇੱਥੇ ਮੁਖ ਚੋਣ ਅਫ਼ਸਰ ਪੰਜਾਬ ਡਾ ਐਸ ਕਰੁਣਾ ਰਾਜੂ ਅਤੇ ਸ਼੍ਰੀ ਆਰ ਵੈਕਟਰਤਨਮ ਪ੍ਰਮੁੱਖ ਸਕੱਤਰ ਕਿਰਤ ਦੀ ਅਗਵਾਈ ਵਿੱਚ ਰਾਜ ਸਮੂੰਹ ਸਹਾਇਕ ਕਿਰਤ ਕਮਿਸ਼ਨਰ ਅਤੇ ਕਿਰਤ ਤੇ ਸੁਲਹ ਅਫ਼ਸਰ ਦੀਆਂ ਮੀਟਿੰਗ ਕੀਤੀ ਗਈ

 


ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁਖ ਚੋਣ ਅਫ਼ਸਰ ਪੰਜਾਬ ਡਾ ਐਸ ਕਰੁਣਾ ਰਾਜੂ ਨੇ ਕਿਹਾ ਕਿ ਲੋਕਤੰਤਰ ਵਿੱਚ ਹਰੇਕ ਵਿਅਕਤੀ ਦੀ ਭੂਮਿਕਾ ਹੈ ਇਸ ਲਈ ਹਰੇਕ ਯੋਗ ਵਿਅਕਤੀ ਦੀ ਵੋਟ ਬਨਾਉਣਾਂ ਬਹੁਤ ਜਰੂਰੀ ਹੈ ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਿੱਚ ਪ੍ਰਵਾਸੀ ਮਜਦੂਰਾਂ ਦੀ ਵੱਡੀ ਗਿਣਤੀ ਹੈ ਅਤੇ ਇਨ੍ਹਾਂ ਵਿਚੋਂ ਜਿਆਦਾਤਰ ਪ੍ਰਵਾਸੀਆਂ ਦੀ ਵੋਟਾਂ ਨਹੀ ਬਣੀਆਂ ਅਤੇ ਇਹ ਲੋਕ ਪੰਜਾਬ ਰਾਜ ਵਿੱਚ ਲੰਬੇ ਸਮੇਂ ਤੋਂ ਰਹਿ ਰਹੇ ਹਨ ਇਸ ਲਈ ਇਹ ਜਰੂਰੀ ਬਣ ਜਾਂਦਾ ਹੈ ਕਿ ਇਨ੍ਹਾਂ ਦੀ ਵੀ ਵੋਟ ਪ੍ਰੀਕ੍ਰਿਆ ਵਿੱਚ ਸ਼ਮੂਲੀਅਤ ਹੋ ਸਕੇ

 


ਉਨ੍ਹਾਂ ਕਿਹਾ ਪੰਜਾਬ ਰਾਜ ਵਿੱਚ ਜਿਆਦਾਤਰ ਪ੍ਰਵਾਸੀ ਮਜਦੂਰ ਉਸਾਰੀ ਦੇ ਖੇਤਰ,ਉਦਯੋਗਿਕ ਇਕਾਈਆਂ ਅਤੇ ਭੱਠਿਆ ਉਤੇ ਕੰਮ ਕਰਦੇ ਹਨ ਇਨ੍ਹਾਂ ਵਿਚੋਂ ਜਿ਼ਆਦਾਤਰ ਪ੍ਰਵਾਸੀ ਮਜਦੂਰ ਆਪਣੇ ਬੱਚਿਆਂ ਨਾਲ ਰਹਿੰਦੇ ਹਨ ਅਤੇ ਉਨ੍ਹਾਂ ਦੀਆਂ ਵੀ ਵੋਟਾਂ ਨਹੀਂ ਬਣੀਆਂ ਹੋਈਆਂ

 


ਡਾ. ਰਾਜੂ ਨੇ ਕਿਹਾ ਕਿ ਕਈ ਵਾਰ ਸੂਬੇ ਵਿੱਚ ਮਜ਼ਦੂਰੀ ਕਰਨ ਆਉਦੇ ਹਨ ਤਾਂ ਉਨ੍ਹਾਂ ਦੀ ਆਪਣੇ ਰਾਜ ਵਿੱਚ ਵੋਟਰ ਵਜੋਂ ਨਾਮ ਦਰਜ ਕਰਵਾਉਣ ਲਈ ਤੈਅ ਸੀਮਾਂ ਤੋਂ ਉਮਰ ਘੱਟ ਹੁੰਦੀ ਹੈ ਇਸ ਤਰ੍ਹਾਂ ਉਨ੍ਹਾਂ ਦੀ ਵੋਟ ਨਾ ਤਾਂ ਉਨ੍ਹਾਂ ਦੇ ਪਿਤਰੀ ਰਾਜ ਵਿੱਚ ਵੀ ਨਹੀਂ ਬਣਦੀ ਹੈ ਅਤੇ ਨਾ ਹੀ ਪੰਜਾਬ ਰਾਜ ਵਿੱਚ ਬਣਦੀ ਹੈ

 


ਉਨ੍ਹਾਂ ਨੇ ਇਸ ਮੌਕੇ ਫਾਰਮ-6, ਫਾਰਮ 7 ਅਤੇ ਹੋਰ ਫਾਰਮਾਂ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ ਅਤੇ ਸੀ ਵੀਜਲ ਐਪ ਬਾਰੇ ਵੀ ਜਾਣੂ ਕਰਵਾਇਆ

 


ਸ਼੍ਰੀ ਆਰ ਵੈਕਟਰਤਨਮ ਪ੍ਰਮੁੱਖ ਸਕੱਤਰ ਕਿਰਤ ਨੇ ਕਿਹਾ ਕਿ ਪ੍ਰਵਾਸੀ ਮਜਦੂਰਾਂ ਦੀਆਂ ਵੋਟਾਂ ਬਨਾਉਣ ਲਈ ਉਨ੍ਹਾਂ ਦਾ ਵਿਭਾਗ ਆਪਣੇ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ ਨੂੰ ਨੋਡਲ ਅਫ਼ਸਰ ਨਿਯੁਕਤ ਕਰਨ ਦਾ ਫੈਸਲਾ ਲਿਆ ਅਤੇ ਕਿਹਾ ਇਸ ਬਾਬਤ ਜਲਦ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Immigrants votes will be prepared rapidly in Punjab