ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਵੀਂ ਸਿੱਖਿਆ ਨੀਤੀ ਦਾ ਲਾਗੂ ਹੋਣਾ ਸਭਿਆਚਾਰਾਂ, ਭਾਸ਼ਾਵਾਂ ਅਤੇ ਪਛਾਣਾਂ ਨੂੰ ਖੋਰਾ ਲੱਗਣ ਦਾ ਵੱਡਾ ਖ਼ਤਰਾ: ਤ੍ਰਿਪਤ ਬਾਜਵਾ

 

ਕੇਂਦਰ ਸਰਕਾਰ ਵਲੋਂ ਨਵੀਂ ਸਿੱਖਿਆ ਨੀਤੀ ਸਬੰਧੀ ਜਾਰੀ ਕੀਤੇ ਗਏ ਖਰੜੇ ਬਾਰੇ ਕਈ ਤਰ੍ਹਾਂ ਦੇ ਖ਼ਦਸ਼ੇ ਜਾਹਰ ਕਰਦਿਆਂ, ਪੰਜਾਬ ਦੇ ਉੱਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਗ਼ੈਰ ਸਹਾਇਤਾ ਪ੍ਰਾਪਤ ਕਲਾਜਾਂ ਦੀ ਸਾਂਝੀ ਐਕਸ਼ਨ ਕਮੇਟੀ ਵਲੋਂ ਕਰਵਾਏ ਗਏ ਸੈਮੀਨਾਰ ਮੌਕੇ ਪ੍ਰਧਾਨਗੀ ਭਾਸ਼ਣ ਦਿੰਦਿਆਂ ਕਿਹਾ ਕਿ ਇਸ ਨੀਤੀ ਦੇ ਲਾਗੂ ਹੋਣ ਨਾਲ ਸਭ ਤੋਂ ਵੱਡਾ ਖ਼ਤਰਾ ਮੁਲਕ ਦੇ ਵੱਖ ਵੱਖ ਸਭਿਆਚਾਰਾਂ, ਭਾਸ਼ਾਵਾਂ ਅਤੇ ਪਛਾਣਾਂ ਨੂੰ ਖੋਰਾ ਲੱਗਣ ਦਾ ਖ਼ਤਰਾ ਹੈ। 

 

ਉਨ੍ਹਾਂ ਕਿਹਾ ਕਿ ਇਸ ਨੀਤੀ ਅੰਦਰ ਸੰਵਿਧਾਨ ਵਿਚ ਭਾਰਤ ਨੂੰ ਇੱਕ ਜਮਹੂਰੀ, ਗਣਰਾਜ, ਨਿਆਂਸ਼ੀਲ, ਸੱਭਿਅਕ, ਬਰਾਬਰੀ ਵਾਲਾ ਮੁਲਕ ਸਿਰਜਣ ਨੂੰ ਤਾਂ ਦੁਹਰਾ ਦਿੱਤਾ ਗਿਆ ਹੈ, ਪਰ ਇਸ ਵਿਚੋਂ “ਧਰਮ ਨਿਰਪੱਖ“ ਸ਼ਬਦ ਛੱਡ ਦੇਣ ਨਾਲ ਮੁਲਕ ਦੀਆਂ ਧਾਰਮਿਕ ਅਤੇ ਭਾਸ਼ਾਈ ਘੱਟ ਗਿਣਤੀਆਂ ਦੇ ਬਾਨਣੂ ਬੰਨ੍ਹੇ ਜਾ ਰਹੇ ਹਨ।

 

ਸ. ਬਾਜਵਾ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ ਪੰਜਾਬੀਆਂ ਦੀ ਸੋਚ ਨੂੰ ਮਾਰਨ ਲਈ ਸੋਚੀ ਸਮਝੀ ਸਾਜਿਸ਼ ਤਹਿਤ ਥੋਪੀ ਜਾ ਰਹੀ ਹੈ। ਉਨ੍ਹਾਂ ਨਾਲ ਕਿਹਾ ਕਿ ਇਸ ਨੀਤੀ ਦਾ ਖਰੜਾ ਦੇਸ਼ ਦੀਆਂ ਬਾਕੀ ਭਾਸ਼ਵਾਂ ਵਿਚ ਤਾਂ ਛਾਪਿਆ ਗਿਆ ਹੈ, ਪਰ ਪੰਜਾਬੀ ਭਾਸ਼ਾ ਵਿਚ ਨਹੀਂ ਜੋ ਕਈ ਤਰਾਂ ਦੇ ਸ਼ੰਕੇ ਪੈਦਾ ਕਰਦਾ ਹੈ।

 

ਸ਼੍ਰੀ ਬਾਜਵਾ ਨੇ ਕਿਹਾ ਕਿ ਨਵੀਂ ਵਿਦਿਅਕ ਨੀਤੀ ਵਿਚ ਸਿੱਖਿਆ ਦੇ ਹਰ ਪੱਖ ਦਾ ਕੇਂਦਰੀਕਰਨ ਕਰਨ ਦੀ ਵਕਾਲਤ ਕੀਤੀ ਗਈ ਹੈ, ਜਿਸ ਨਾਲ ਸਿੱਖਿਆ ਸੂਬਿਆਂ ਦੇ ਅਧਿਕਾਰ ਖੇਤਰ ਵਿਚੋਂ ਨਿਕਲ ਜਾਵੇਗੀ। ਉਹਨਾਂ ਕਿਹਾ ਕਿ ਮੁਲਕ ਵਿਚ ਇਕਸਾਰ ਸਿੱਖਿਆ ਦੇ ਨਾਲ ਨਾਲ ਸਭਿਆਚਾਰ ਅਤੇ ਭਾਸ਼ਾ ਪੱਖ ਤੋਂ ਹਰ ਸੂਬੇ ਦੀਆਂ ਆਪਣੀਆਂ ਵਿਦਿਅਕ ਲੋੜਾਂ ਹਨ ਜਿਹੜੀਆਂ ਸਿੱਖਿਆ ਦੇ ਕੇਂਦਰੀਕਰਨ ਨਾਲ ਨਜ਼ਰਅੰਦਾਜ਼ ਹੋ ਜਾਣਗੀਆਂ।

 

ਸ. ਬਾਜਵਾ ਨੇ ਸੱਦਾ ਦਿੱਤਾ ਕਿ ਬਾਕੀ ਸੂਬੇ ਵੀ ਨਵੀਂ ਸਿੱਖਿਆ ਨੀਤੀ ਦੇ ਖਿਲਾਫ ਖੁੱਲ ਕੇ ਸਾਹਮਣੇ ਆਉਣ ਅਤੇ ਅਵਾਜ਼ ਉਠਾਉਣ ਦੀ ਅਪੀਲ ਕੀਤੀ ਤਾਂ ਜੋ ਸਾਡੀਆਂ ਖੇਤਰੀ ਭਾਸ਼ਵਾਂ ਅਤੇ ਸਭਿਆਚਾਰਾਂ ਦੀ ਹੋਂਦ ਬਚਾਈ ਜਾ ਸਕੇ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Implementation of new education policy poses a major threat to the country different cultures languages Tripit Bajwa