ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੰਤਰੀ ਮੰਡਲ ਦੀ ਮੀਟਿੰਗ ’ਚ 5178 ਅਧਿਆਪਕਾਂ ਤੇ 650 ਨਰਸਾਂ ਨੂੰ ਕੀਤਾ ਪੱਕਾ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ’ਚ ਲਏ ਅਹਿਮ ਫੈਸਲੇ

ਅੱਜ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਅਮਿੰਦਰ ਸਿੰਘ ਦੀ ਅਗਵਾਈ ਹੋਈ। ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ ਗਏ। ਮੰਤਰੀ ਮੰਡਲ ਨੇ ਸਿੱਖਿਆ ਵਿਭਾਗ ਵੱਲੋਂ ਭਰਤੀ ਕੀਤੇ 5178 ਅਧਿਆਪਕਾਂ ਦੀਆਂ ਸੇਵਾਵਾਂ ਇਕ ਅਕਤੂਬਰ, 2019 ਤੋਂ ਪੂਰੇ ਤਨਖਾਹ ਸਕੇਲ ਨਾਲ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ

 

        ਮੰਤਰੀ ਮੰਡਲ ਨੇ ਸਿਹਤ ਵਿਭਾਗ ਦੇ ਪਰਖਕਾਲ ਨਿਯਮਾਂ ਮੁਤਾਬਕ ਵਿਭਾਗ ਦੀਆਂ 650 ਨਰਸਾਂ ਦੀਆਂ ਸੇਵਾਵਾਂ ਵੀ ਰੈਗੂਲਰ ਕਰ ਦਿੱਤੀਆਂ ਹਨ ਠੇਕੇ ’ਤੇ ਭਰਤੀ ਨਰਸ ਮੁਢਲੀ ਤਨਖਾਹ ’ਤੇ ਰੈਗੂਲਰ ਹੋਣ ਲਈ ਕੁਝ ਸਮਾਂ ਤੋਂ ਸੰਘਰਸ਼ ਕਰ ਰਹੀਆਂ ਸਨ

 

ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਫੈਸਲਾ ਕੀਤਾ ਹੈ ਕਿ ਸਾਲ 2014, 2015 ਅਤੇ 2016 ਦੌਰਾਨ ਭਰਤੀ ਹੋਣ ਵਾਲੇ ਅਧਿਆਪਕਾਂ ਦੀਆਂ ਸੇਵਾਵਾਂ ਦੋ ਸਾਲਾਂ ਦਾ ਪਰਖਕਾਲ ਸਮਾਂ ਪੂਰਾ ਹੋਣ ’ਤੇ ਪੂਰੇ ਤਨਖਾਹ ਸਕੇਲ ਨਾਲ ਰੈਗੂਲਰ ਹੋ ਜਾਣਗੀਆਂ ਮੰਤਰੀ ਮੰਡਲ ਨੇ ਪਰਖਕਾਲ ਸਮਾਂ ਤਿੰਨ ਸਾਲ ਤੋਂ ਘਟਾ ਕੇ ਦੋ ਸਾਲ ਕਰ ਦਿੱਤਾ ਹੈ ਅਧਿਆਪਕਾਂ ਦੀ ਸੀਨੀਆਰਤਾ ਪਰਖਕਾਲ ਸਮਾਂ ਮੁਕੰਮਲ ਹੋਣ ਦੀ ਤਰੀਕ ਤੋਂ ਮਿੱਥੀ ਜਾਵੇਗੀ

 

ਇਨ੍ਹਾਂ ਅਧਿਆਪਕਾਂ ਦੀ ਮੌਜੂਦਾ ਸਮੇਂ ਤਨਖਾਹ 7500 ਰੁਪਏ ਪ੍ਰਤੀ ਮਹੀਨਾ ਹੈ ਅਤੇ ਹੁਣ ਉਨ੍ਹਾਂ ਦੀ ਤਨਖਾਹ ਪੇਅ ਸਕੇਲ ਦਾ ਘੱਟੋ-ਘੱਟ ਜੋ 15,300 ਰੁਪਏ ਪ੍ਰਤੀ ਮਹੀਨਾ ਬਣਦਾ ਹੈ, ਮੁਤਾਬਕ ਤੈਅ ਹੋਵੇਗੀ ਜੋ ਪੂਰਾ ਸਕੇਲ ਮਿਲਣ ਤੱਕ ਮਿਲਦੀ ਰਹੇਗੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Important decisions taken in the Cabinet meeting