ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ 5ਵੀਂ ਤੇ 8ਵੀਂ ਜਮਾਤ ਦੀਆਂ ਵਿਦਿਆਰਥੀਆਂ ਲਈ ਅਹਿਮ ਜਾਣਕਾਰੀ

ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵਲੋਂ ਸਟੇਟ ਕੌਂਸਲ ਆਫ਼ ਐਜੂਕੇਸ਼ਨ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ.) ਦੀ ਸਲਾਹ ਨਾਲ ਹਰੇਕ ਅਕਾਦਮਿਕ ਸਾਲ ਦੇ ਅੰਤ ਵਿੱਚ ਪੰਜਵੀਂ ਅਤੇ ਅੱਠਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਪੀ.ਐਸ.ਈ.ਬੀ. ਵਲੋਂ ਨਿਰਧਾਰਤ ਕੀਤੇ ਕਾਰਜਕ੍ਰਮ ਅਨੁਸਾਰ ਲਈਆਂ ਜਾਣਗੀਆਂ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

 

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਕੂਲ ਸਿੱਖਿਆ ਬੋਰਡ ਆਪਣੀ ਨੀਤੀ ਮੁਤਾਬਕ ਪ੍ਰੀਖਿਆ ਪਾਸ ਕਰਨ ਲਈ ਮਾਪਦੰਡ ਨਿਰਧਾਰਿਤ ਕਰੇਗਾ। ਇਸ ਤੋਂ ਇਲਾਵਾ ਪ੍ਰੀਖਿਆ ਪਾਸ ਕਰਨ ਵਿਚ ਅਸਫਲ ਰਹਿਣ ਵਾਲੇ ਵਿਦਿਆਰਥੀਆਂ ਦੀ ਦੋ ਮਹੀਨਿਆਂ ਦੇ ਅੰਦਰ-ਅੰਦਰ ਮੁੜ ਪ੍ਰੀਖਿਆ 'ਬੱਚਿਆਂ ਲਈ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਅਧਿਕਾਰ ਐਕਟ 2009' ਤਹਿਤ ਲਈ ਜਾਵੇਗੀ।

 

ਇਸ ਤੋਂ ਇਲਾਵਾ ਵਿਦਿਆਰਥੀ ਦੇ ਪ੍ਰੀਖਿਆ ਵਿੱਚ ਫੇਲ੍ਹ ਹੋਣ ਅਤੇ ਬੋਰਡ ਵਲੋਂ 2 ਮਹੀਨਿਆਂ ਵਿੱਚ ਲਈ ਜਾਣ ਵਾਲੀ ਪ੍ਰੀਖਿਆ ਤੋਂ ਪਹਿਲਾਂ ਹੀ ਅਜਿਹੇ ਵਿਦਿਆਰਥੀ ਨੂੰ ਅਗਲੀ ਜਮਾਤ ਵਿੱਚ ਆਰਜੀ ਤੌਰ 'ਤੇ ਦਾਖਲਾ ਦੇ ਦਿੱਤਾ ਜਾਵੇਗਾ ਅਤੇ ਅਜਿਹੇ ਵਿਦਿਆਰਥੀ ਨੂੰ ਸਬੰਧਤ ਸਕੂਲ ਵਲੋਂ ਸਾਰੀਆਂ ਜਰੂਰੀ ਹਦਾਇਤਾਂ ਅਤੇ ਅਕਾਦਮਿਕ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।

 

ਇਸ ਗੱਲ ਦੀ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਜੇਕਰ ਕੋਈ ਵਿਦਿਆਰਥੀ ਪੀ.ਐਸ.ਈ.ਬੀ. ਵੱਲੋਂ ਬਾਅਦ ਵਿੱਚ ਲਈ ਜਾਣ ਵਾਲੀ ਪ੍ਰੀਖਿਆ ਵਿੱਚ ਵੀ ਅਸਫਲ ਰਹਿੰਦਾ ਹੈ ਤਾਂ ਉਸ ਨੂੰ ਪਿਛਲੀ ਜਮਾਤ ਵਿੱਚ ਹੀ ਰੱਖਿਆ ਜਾਵੇਗਾ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Important information for 5th and 8th grade students of Punjab