ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਮਹਾਂਮਾਰੀ ਦੀ ਸਥਿਤੀ ’ਚ ਸੁਧਾਰ ਹੋਇਆ ਤਾਂ ਵਧਣਗੀਆਂ ਛੋਟਾਂ: ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਨੇ ਕਿਹਾ ਕਿ ਜੇ ਕੋਰੋਨਾ ਸੰਕਟ ਦੀ ਸਥਿਤੀ ਵਿੱਚ ਸੁਧਾਰ ਹੁੰਦਾ ਹੈ ਤਾਂ ਛੋਟਾਂ ਅੱਗੇ ਵਧਾਈਆਂ ਜਾ ਸਕਦੀਆਂ ਹਨ ਪਰ ਇਹ ਵੀ ਲੋਕਾਂ ਉਤੇ ਨਿਰਭਰ ਕਰਦਾ ਹੈ ਕਿ ਉਹ ਕਿੰਨੀ ਸਖਤੀ ਨਾਲ ਇਹਤਿਆਤਾਂ ਦੀ ਪਾਲਣਾ ਕਰਦੇ ਹੋਏ ਸਮਾਜਿਕ ਵਿੱਥ, ਲਗਾਤਾਰ ਹੱਥ ਧੋਣੇ ਅਤੇ ਘਰਾਂ ਤੋਂ ਬਾਹਰ ਨਿਕਲਦਿਆਂ ਮਾਸਕ ਦੀ ਵਰਤੋਂ ਦਾ ਖਿਆਲ ਰੱਖਦੇ ਹਨ

 

ਉਨ੍ਹਾਂ ਕਿਹਾ ਕਿ ਮਹਾਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਇਹਤਿਆਦੀ ਕਦਮ ਚੁੱਕਣੇ ਜਰੂਰੀ ਹੈਕਰਫਿਊ/ਲੌਕਡਾਊਨ ਦੇ ਤੀਜੇ ਪੜਾਅ ਵਿੱਚ ਲੋਕਾਂ ਨੂੰ ਦਿੱਤੀਆਂ ਛੋਟਾਂ ਦੀ ਤਰਕਸੰਗਤਾ ਬਾਰੇ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਛੋਟੇ ਘਰਾਂ ਵਿੱਚ ਅਟਕੇ ਲੋਕਾਂ ਦੀ ਦਿਮਾਗੀ ਤੇ ਮਨੋਸਥਿਤੀ ਦੀ ਡੂੰਘੀ ਚਿੰਤਾ ਸੀ ਛੋਟਾਂ ਨਾਲ ਅਜਿਹੇ ਲੋਕਾਂ ਨੂੰ ਇਸ ਸਥਿਤੀ ਵਿੱਚੋਂ ਬਾਹਰ ਆਉਣ ਦਾ ਮੌਕਾ ਦਿੱਤਾ ਗਿਆ ਪਰ ਨਾਲ ਹੀ ਕੋਵਿਡ ਰੱਖਿਅਤ ਪ੍ਰੋਟੋਕੋਲ ਅਤੇ ਸਾਵਧਾਨੀਆਂ ਦਾ ਖਿਆਲ ਰੱਖਿਆ ਜਾਵੇ


ਇਹ ਮੁੱਖ ਮੰਤਰੀ ਵੱਲੋਂ ਫੇਸਬੁੱਕ ਪਲੈਟਫਾਰਮ ਜ਼ਰੀਏ ਸਾਂਝਾ ਕੀਤਾ ਗਿਆਸੂਬੇ ਵਿੱਚ ਕੋਵਿਡ ਅਤੇ ਲੌਕਡਾਊਨ ਦੇ ਮੁੱਦੇ 'ਤੇ ਵੱਖ-ਵੱਖ ਸਵਾਲਾਂ ਦੇ ਜਵਾਬ ਦੇਣ ਲਈ ਅਜਿਹੇ ਪ੍ਰੋਗਰਾਮਾਂ ਦੀ ਲੜੀ ਅੱਜ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਹਰੇਕ ਸ਼ੁੱਕਰਵਾਰ ਮੁੱਖ ਮੰਤਰੀ ਲੋਕਾਂ ਦੇ ਸੋਸ਼ਲ ਮੀਡੀਆ ਰਾਹੀਂ ਉਠਾਏ ਸਵਾਲ/ਚਿੰਤਾਵਾਂ ਦੇ ਜਵਾਬ ਦਿਆ ਕਰਨਗੇ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Improvements will increase if Corona epidemic situation improves: Capt