ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ, ਮਹਿੰਗਾਈ ਭੱਤੇ 'ਚ 3% ਦਾ ਵਾਧਾ 

ਸੂਬੇ ਦੀਆਂ ਵਿੱਤੀ ਔਕੜਾਂ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ ਕੀਤਾ ਹੈ।

 

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੁਲਾਸਾ ਕੀਤਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਵਿੱਚ ਇਕ ਨਵੰਬਰ, 2019 ਤੋਂ ਤਿੰਨ ਫ਼ੀਸਦੀ ਦਾ ਵਾਧਾ ਹੋਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਸਰਕਾਰੀ ਮੁਲਾਜ਼ਮਾਂ ਦੀ ਡਿਊਟੀ ਪ੍ਰਤੀ ਸਮਰਪਿਤ ਭਾਵਨਾ ਅਤੇ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਇਹ ਵਾਧਾ ਕਰਨ ਦੇ ਹੁਕਮ ਦਿੱਤੇ ਹਨ।

 

ਵਿੱਤ ਮੰਤਰੀ ਨੇ ਕਿਹਾ ਕਿ ਇਸ ਵਾਧੇ ਨਾਲ ਪੰਜਾਬ ਸਰਕਾਰ ਦੇ ਖ਼ਜ਼ਾਨੇ ’ਤੇ ਸਾਲਾਨਾ 480 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਵਿੱਚ ਵਾਧੇ ਦੇ ਫ਼ੈਸਲਾ ਇਤਫਾਕਵੱਸ ਦੀਵਾਲੀ ਦੇ ਖੁਸ਼ੀਆਂ ਭਰੇ ਤਿਉਹਾਰ ਦੌਰਾਨ ਲਾਗੂ ਹੋਣ ਜਾ ਰਿਹਾ ਹੈ।

 

ਮਨਪ੍ਰੀਤ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰਨ ਤੌਰ ’ਤੇ ਵਚਨਬੱਧ ਹੈ ਅਤੇ ਸੂਬੇ ਦੇ ਅਰਥਚਾਰੇ ਦੀ ਮੌਜੂਦਾ ਸਥਿਤੀ ਦੇ ਬਾਵਜੂਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਏ ਦੇ ਨਿਪਟਾਰੇ ਨੂੰ ਯਕੀਨੀ ਬਣਾਉਣਾ ਜਾਰੀ ਰੱਖੇਗੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: in diwali bonanza capt amarinder govt announces 3 percent da hike for employees/pensioners wef nov 1