ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫਾਜ਼ਿਲਕਾ ਜ਼ਿਲ੍ਹੇ ਅੰਦਰ ਜਨਤਕ ਥਾਵਾਂ ’ਤੇ ਮਾਸਕ ਪਾਉਣਾ 100 ਫ਼ੀਸਦੀ ਲਾਜ਼ਮੀ 

ਕੋਵਿਡ 19 ਦੇ ਮੱਦੇਨਜ਼ਰ ਮਾਸਕ ਦੀ ਵਰਤੋਂ ਨਾ ਕਰਨ ਵਾਲਿਆ ਦੇ ਹੋਣਗੇ ਚਲਾਨ


ਸਿਹਤ ਵਿਭਾਗ ਵੱਲੋਂ ਪੰਜਾਬ ਵਾਸੀਆਂ ਨੂੰ ਕੋਵਿਡ 19 ਤੋਂ ਬਚਾਉਣ ਲਈ ਜਨਤਕ ਥਾਵਾਂ ਉਤੇ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ, ਤਾਂ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜੋ ਵਿਅਕਤੀ ਜਨਤਕ ਥਾਵਾਂ ਜਿਵੇਂ ਕਿ ਸੜਕਾਂ, ਗਲੀਆਂ, ਹਸਪਤਾਲ, ਦਫਤਰ, ਬਾਜ਼ਾਰ ਆਦਿ ਸ਼ਾਮਲ ਹਨ, ਮਾਸਕ ਨਹੀਂ ਪਾਵੇਗਾ ਉਸ ਦਾ ਚਲਾਨ ਕੱਟਿਆ ਜਾਵੇਗਾ।

 

ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਮਾਸਕ ਨਾ ਪਾਉਣ ’ਤੇ 200 ਰੁਪਏ ਦਾ ਚਲਾਨ ਕੱਟਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜਨਤਕ ਥਾਵਾਂ ਉੱਤੇ ਥੱੁਕਣ ‘ਤੇ 100 ਰੁਪਏ ਅਤੇ ਘਰ ਵਿੱਚ ਇਕਾਂਤਵਾਸ ਕੀਤਾ ਗਿਆ ਵਿਅਕਤੀ ਜੇਕਰ ਇਕਾਂਤਵਾਸ ਦੀ ਅਵੱਗਿਆ ਕਰਦਾ ਹੈ ਤਾਂ 500 ਰੁਪਏ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ।  

 


ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਖਤਰਨਾਕ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੋਈ ਵੀ ਨਾਗਰਿਕ ਘਰ ਤੋਂ ਬਾਹਰ ਨਿਕਲਣ ਲੱਗਿਆ ਮਾਸਕ ਦੀ ਵਰਤੋਂ ਜ਼ਰੂਰ ਕਰੇ ਅਤੇ ਇਨਾਂ ਹੁਕਮਾਂ ਨੂੰ ਲਾਗੂ ਕਰਨ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਗੱਡੀ ਜਾਂ ਮੋਟਰ ਸਾਈਕਲ ਉਤੇ ਸਫਰ ਕਰਦਾ ਵਿਅਕਤੀ, ਦਫਤਰਾਂ ਤੇ ਫੈਕਟਰੀਆਂ ਵਿਚ ਕੰਮ ਕਰਦੇ ਸਾਰੇ ਕਾਮੇ ਵੀ ਹਰ ਹਾਲਤ ਮਾਸਕ ਲਗਾਉਣ। ਉਨਾਂ ਕਿਹਾ ਕਿ ਮਾਸਕ ਸਧਾਰਨ ਕੱਪੜੇ ਦਾ ਘਰ ਦਾ ਬਣਿਆ ਵੀ ਹੋ ਸਕਦਾ ਹੈ, ਜੋ ਕਿ ਧੋਣ ਯੋਗ ਹੋਵੇ।

 

ਉਨਾਂ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਵਿਅਕਤੀ ਜਨਤਕ ਸਥਾਨਾਂ ਉਤੇ ਬਿਨਾਂ ਮਾਸਕ (ਚਾਹੇ ਘਰ ਬਣਾਇਆ ਹੋਵੇ ਜਾਂ ਹੋਰ ਹੋਵੇ) ਤੋਂ ਬਿਨ੍ਹਾਂ ਦੇਖਿਆ ਜਾਵੇ, ਉਸ ਦਾ ਮਹਾਂਮਾਰੀ ਕਾਨੂੰਨ ਦੀ ਧਾਰਾਵਾਂ ਅਨੁਸਾਰ ਚਲਾਨ ਕੱਟਿਆ ਜਾਵੇ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨਾਂ ਕਿਹਾ ਕਿ ਜਨਤਕ ਸਥਾਨਾਂ ’ਤੇ ਮਾਸਕ ਪਹਿਨਣ ਦੇ ਹੁਕਮਾਂ ਦੀ 100 ਫੀਸਦੀ ਪਾਲਣਾ ਯਕੀਨੀ ਬਣਾਈ ਜਾਵੇ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:In Fazilka district wearing masks in public places is 100 percent mandatory