ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਰਾਲੀ ਸਾੜਨ ਵਾਲਿਆਂ ਖਿਲਾਫ ਸਖਤ ਹੋਈ ਪੰਜਾਬ ਸਰਕਾਰ

ਪੰਜਾਬ ਚ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਜਾਰੀ ਹਦਾਇਤਾਂ ਦੀ ਇੰਨ-ਬਿਨ ਪਾਲਣਾ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਵੱਲੋਂ ਬੁੱਧਵਾਰ ਨੂੰ ਸਬੰਧਤ ਵਿਭਾਗਾਂ ਦੇ ਸਾਰੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਇਸ ਸਮੱਸਿਆ ਖ਼ਿਲਾਫ਼ ਸੂਬਾਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

 

ਇਥੇ ਸੀਨੀਅਰ ਅਧਿਕਾਰੀਆਂ, ਜੋ ਸਾਰੇ ਜ਼ਿਲ੍ਹਿਆਂ ਵਿੱਚ ਖੇਤੀਬਾੜੀ ਰਹਿੰਦ-ਖੂੰਹਦ ਸਾੜਨ ਨੂੰ ਰੋਕਣ ਲਈ ਵਿੱਢੀ ਮੁਹਿੰਮ ਦੀ ਨਿਗਰਾਨੀ ਕਰ ਰਹੇ ਹਨ, ਨਾਲ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਇਸ ਰੁਝਾਨ ਦੇ ਮਾਰੂ ਪ੍ਰਭਾਵ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਸਾਫ-ਸੁਥਰੇ ਵਾਤਾਵਰਨ ਨੂੰ ਯਕੀਨੀ ਬਣਾਇਆ ਜਾ ਸਕੇ।

 

ਉਨ੍ਹਾਂ ਨੇ ਨਿਰਦੇਸ਼ ਦਿੱਤਾ ਕਿ ਵੱਡੇ ਪੱਧਰ 'ਤੇ ਜਾਗਰੂਕਤਾ ਮੁਹਿੰਮ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿੱਚ ਕਿਸਾਨਾਂ ਨਾਲ ਸੰਵਾਦ ਰਚਾਇਆ ਜਾਵੇ ਅਤੇ ਉਨ੍ਹਾਂ ਨੂੰ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਕਾਰਨ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ਉਤੇ ਪੈਂਦੇ ਮਾਰੂ ਅਸਰ ਬਾਰੇ ਜਾਗਰੂਕ ਕੀਤਾ ਜਾਵੇ।

 

ਵਧੀਕ ਮੁੱਖ ਸਕੱਤਰ (ਵਿਕਾਸ) ਸ੍ਰੀ ਵਿਸਵਾਜੀਤ ਖੰਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਪ੍ਰਬੰਧਨ ਲਈ ਮੌਜੂਦਾ ਤੇ ਪਿਛਲੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਬਸਿਡੀ 'ਤੇ ਲੋੜੀਂਦੀ ਖੇਤੀ ਮਸ਼ੀਨਰੀ ਮੁਹੱਈਆ ਕਰਾਈ ਗਈ ਹੈ।

 

ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਸ਼ੀਨਾਂ ਦੀ ਸੁਚੱਜੀ ਤੇ ਢੁਕਵੀਂ ਵਰਤੋਂ ਯਕੀਨੀ ਬਣਾਈ ਜਾਵੇ ਤਾਂ ਜੋ ਸਰਕਾਰ ਦੀ ਪਰਾਲੀ ਸਾੜਨ ਖ਼ਿਲਾਫ਼ ਮੁਹਿੰਮ ਦੇ ਸਾਰਥਿਕ ਸਿੱਟੇ ਸਾਹਮਣੇ ਆਉਣ।

 

ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਪਿਛਲੇ ਸਾਲਾਂ ਤੋਂ ਪਰਾਲੀ ਨਹੀਂ ਸਾੜ ਰਹੇ ਹਨ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ ਜਾਵੇ ਅਤੇ ਅਜਿਹੇ ਕਿਸਾਨਾਂ ਨੂੰ ਬ੍ਰਾਂਡ ਅੰਬੈਸਡਰ ਬਣਾ ਕੇ ਦੂਜੇ ਕਿਸਾਨਾਂ ਨੂੰ ਵੀ ਫ਼ਸਲੀ ਰਹਿੰਦ-ਖੂੰਹਦ ਸਾੜੇ ਬਗ਼ੈਰ ਅਗਲੀ ਫ਼ਸਲ ਬੀਜਣ ਲਈ ਪ੍ਰੇਰਿਤ ਕੀਤਾ ਜਾਵੇ।

 

ਪਰਾਲੀ ਨਾ ਸਾੜਨ ਸਬੰਧੀ ਸੂਬਾਈ ਸਰਕਾਰ ਦੀ ਮੁਹਿੰਮ 'ਚ ਵੱਧ ਤੋਂ ਵੱਧ ਕਿਸਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ 'ਤੇ ਜ਼ੋਰ ਦਿੰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਇਸ ਮਾੜੇ ਰੁਝਾਨ ਨੂੰ ਸੂਬੇ ਵਿੱਚੋਂ ਪੂਰੀ ਤਰ੍ਹਾਂ ਖ਼ਤਮ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਗੁਰੂ ਸਾਹਿਬ ਨੇ ਵੀ ਕੁਦਰਤੀ ਦਾਤਾਂ ਧਰਤੀ, ਹਵਾ ਤੇ ਪਾਣੀ ਨੂੰ ਬਚਾਉਣ ਦਾ ਸੰਦੇਸ਼ ਦਿੱਤਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:In order to ensure efficacious implementation of steps against stubble burning