ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਟਿਆਲਾ ’ਚ ਕਿਸਾਨ ਨੇ ਭਾਖੜਾ ਨਹਿਰ 'ਚ ਮਾਰੀ ਛਾਲ, ਮੌਤ

ਕੈਪਟਨ ਦੇ ਗੜ੍ਹ ਪਟਿਆਲਾ ਦੇ ਕਸਬਾ ਸ਼ੁਤਰਾਣਾ ਵਿਖੇ ਕਰਜ਼ੇ ਹੇਠਾਂ ਦਬੇ ਇੱਕ ਕਿਸਾਨ 72 ਸਾਲਾ ਕਿਸਾਨ ਹਜੂਰ ਸਿੰਘ ਨੇ ਮੰਗਲਵਾਰ ਨੂੰ ਭਾਖੜਾ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ।

 

ਮ੍ਰਿਤਕ ਕਿਸਾਨ ਹਜੂਰ ਸਿੰਘ ਦੇ ਲੜਕੇ ਗੁਰਮੀਤ ਸਿੰਘ ਨੇ ਦਸਿਆ ਕਿ ਉਨ੍ਹਾਂ ਦੇ ਪਿਤਾ ਦੇ ਸਿਰ ਕਈ ਬੈਂਕਾਂ ਦਾ ਕਰਜ਼ਾ ਚੜ੍ਹਿਆ ਸੀ। ਉਨ੍ਹਾਂ ਦਸਿਆ ਕਿ ਕਰਜ਼ਾ ਨਾ ਲਾਹ ਸਕਣ ਕਾਰਨ ਪਰੇਸ਼ਾਨ ਹੋ ਕੇ ਉਸ ਦੇ ਪਿਤਾ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ।

 

ਮ੍ਰਿਤਕ ਦੇ ਭਰਾ ਮਹਿੰਦਰ ਸਿੰਘ ਨੇ ਕਿਹਾ ਕਿ ਕਰਜ਼ੇ ਤੋਂ ਤੰਗ ਹਜੂਰ ਸਿੰਘ ਨੇ ਪਿਛਲੇ ਸਾਲ ਵੀ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਉਦੋਂ ਡਾਕਟਰਾਂ ਨੇ ਉਸ ਨੂੰ ਬਚਾ ਲਿਆ ਸੀ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:In Patiala the farmer jumped into the Bhakra canal death