ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੇਅਦਬੀ ਮਾਮਲੇ `ਚ ਸਾਬਕਾ ਜੱਜ ਨੇ ਲਏ ਛੇ ਵਿਅਕਤੀਆਂ ਦੇ ਨਾਮ

ਬੇਅਦਬੀ ਮਾਮਲੇ `ਚ ਸਾਬਕਾ ਜੱਜ ਨੇ ਲਏ ਛੇ ਵਿਅਕਤੀਆਂ ਦੇ ਨਾਮ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਮਾਮਲੇ `ਚ ਅੱਜ ਆਮ ਆਦਮੀ ਵੱਲੋਂ ਬੁਲਾਈ ਗਈ ਪ੍ਰੈਸ ਕਾਨਫਰੰਸ `ਚ ਸੇਵਾ ਮੁਕਤ ਜੱਜ ਜ਼ੋਰਾ ਸਿੰਘ ਨੇ ਉਸ ਮੌਕੇ ਦੀ ਬਾਦਲ ਸਰਕਾਰ `ਤੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਸਹੀ ਢੰਗ ਨਾਲ ਬੇਅਦਬੀ ਮਾਮਲੇ ਦੀ ਜਾਂਚ ਨਹੀਂ ਕਰਵਾਈ ਗਈ।

 

ਉਨ੍ਹਾਂ ਕਿਹਾ ਕਿ ਕੁਝ ਜਥੇਬੰਦੀਆਂ ਵੱਲੋਂ 6 ਵਿਅਕਤੀਆਂ ਦੇ ਨਾਮ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ `ਚ ਇਨ੍ਹਾਂ 6 ਵਿਅਕਤੀਆਂ ਤੋਂ ਇਸ ਮਾਮਲੇ ਸਬੰਧੀ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਸੀ, ਉਨ੍ਹਾਂ ਤੋਂ ਵੀ ਜਾਂਚ ਨਹੀਂ ਕੀਤੀ ਗਈ। ਸੇਵਾ ਮੁਕਤ ਜੱਜ ਜ਼ੋਰਾ ਸਿੰਘ ਨੇ ਕਿਹਾ ਕਿ ਉਨ੍ਹਾਂ ਆਪਣੀ ਰਿਪੋਰਟ `ਚ ਰਾਜਵਿੰਦਰ ਸਿੰਘ, ਸੂਬੇਦਾਰ ਗੁਰਜੰਟ ਸਿੰਘ, ਹਰਦੇਵ ਸਿੰਘ, ਗੋਰਾ ਸਿੰਘ, ਰਣਜੀਤ ਸਿੰਘ, ਟੇਲਰਮਾਸਟਰ ਦੇ ਨਾਮ ਦਿੱਤੇ ਸਨ।

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

ਉਨ੍ਹਾਂ ਕਿਹਾ ਕਿ ਇਨ੍ਹਾਂ 6 ਵਿਅਕਤੀਆਂ ਤੋਂ ਪੁੱਛਗਿੱਛ ਨਹੀਂ ਕੀਤੀ ਗਈ, ਜਿਨ੍ਹਾਂ ਤੋਂ ਕਰਨੀ ਚਾਹੀਦੀ ਸੀ।  ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਕੁਝ ਪੁਲਿਸ ਅਧਿਕਾਰੀਆਂ ਨੇ ਵੀ ਉਨ੍ਹਾਂ ਨੂੰ ਬਹੁਤੀ ਤਵੱਜੋਂ ਨਹੀਂ ਦਿੱਤੀ ਗਈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:In the disgrace the former judge took the name of the six persons named