ਇੱਕ ਪਾਸੇ ਜਿਥੇ ਹੜ੍ਹ ਨਾਲ ਉੱਤਰ-ਪੂਰਬੀ ਸੂਬਿਆਂ ਵਿੱਚ ਭਾਰੀ ਤਬਾਹੀ ਮਚੀ ਹੈ ਤਾਂ ਉਥੇ ਅਗਲੇ ਆਉਣ ਵਾਲੇ 24 ਘੰਟਿਆਂ ਵਿੱਚ ਮੌਸਮ ਵਿਭਾਗ ਨੇ ਭਾਰੀ ਮੀਂਹ ਅੰਦਾਜ਼ਾ ਲਗਾਇਆ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਪੰਜਾਬ, ਹਰਿਆਣਾ, ਦਿੱਲੀ, ਚੰਡੀਗੜ੍ਹ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈ ਸਕਦਾ ਹੈ।
ਅਗਲੇ 24 ਘੰਟਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕੋਂਕਣ, ਗੋਆ, ਪੱਛਮੀ ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਉਤਰਾਖੰਡ, ਰਾਜਸਥਾਨ ਅਤੇ ਪੱਛਮੀ ਬੰਗਾਲ ਵਿੱਚ ਵੀ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।
ਅਸਾਮ-ਬਿਹਾਰ ਵਿੱਚ ਹੜ੍ਹਾਂ ਤੋਂ ਫਿਲਹਾਲ ਕੋਈ ਰਾਹਤ ਨਹੀਂ
ਦੂਜੇ ਪਾਸੇ, ਆਸਾਮ ਅਤੇ ਬਿਹਾਰ ਵਿੱਚ ਹੜ੍ਹਾਂ ਤੋਂ ਲੋਕਾਂ ਨੂੰ ਫਿਲਹਾਲ ਕੋਈ ਰਾਹਤ ਮਿਲਦੀ ਹੋਈ ਦਿਖਾਈ ਨਹੀਂ ਦੇ ਰਹੀ ਹੈ। ਅਸਾਮ ਵਿੱਚ ਪਿਛਲੇ 24 ਘੰਟਿਆਂ ਵਿੱਚ ਨਲਬਾੜੀ, ਬਾਰਪੇਟਾ, ਧੁਬਰੀ, ਮੋਰੀਗਾਓਂ ਅਤੇ ਗੋਲਾਘਾਟ ਵਿੱਚ ਛੇ ਲੋਕ ਨੇ ਆਪਣੀ ਜਾਨ ਗਵਾਈ ਹੈ। ਇਸ ਸੀਜ਼ਨ ਵਿੱਚ ਹੁਣ ਤੱਕ ਅਸਾਮ ਵਿੱਚ 75 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਦੋਂ ਕਿ ਦੋ ਲੋਕਾਂ ਦੀ ਜਾਨ ਚਟਾਨ ਖਿਸਕਣ ਦੇ ਚਲਦਿਆਂ ਗਈ ਹੈ।