ਕਰਤਾਰਪੁਰ ਲਾਂਘੇ ਨੂੰ ਲੈ ਕੇ ਅੱਜ ਭਾਰਤ ਤੇ ਪਾਕਿਸਤਾਨ ਵਿਚਕਾਰ ਹੋਣ ਵਾਲੀ ਮੀਟਿੰਗ ਸ਼ੁਰੂ ਹੋ ਗਈ। ਦੋਵੇਂ ਦੇਸ਼ਾਂ ਵਿਚ ਇਹ ਮੀਟਿੰਗ ਅਟਾਰੀ–ਵਾਘਾ ਬਾਰਡਰ ਉਤੇ ਭਾਰਤੀ ਖੇਤਰ ਵਿਚ ਹੋ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਦੋਵਾਂ ਦੇਸ਼ ਇਸ ਸਮਝੌਤੇ ਦਾ ਮਸੌਦਾ ਤਿਆਰ ਕੀਤਾ ਜਾ ਸਕਦਾ ਹੈ।
Punjab: Talks begin between India & Pakistan to discuss and finalize the modalities for the #KartarpurCorridor, at Attari, Amritsar. pic.twitter.com/3dCZufpmak
— ANI (@ANI) March 14, 2019
ਜ਼ਿਕਰਯੋਗ ਹੈ ਕਿ ਪੁਲਵਾਮਾ ਅੱਤਵਾਦੀ ਹਮਲੇ ਦੇ ਠੀਕ ਇਕ ਮਹੀਨੇ ਬਾਅਦ ਭਾਰਤੀ ਅਤੇ ਪਾਕਿਸਤਾਨੀ ਅਧਿਕਾਰੀਆਂ ਵਿਚਕਾਰ ਮੀਟਿੰਗ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ਪੁਲਵਾਮਾ ਅੱਤਵਾਦੀ ਹਮਲੇ ਵਿਚ 40 ਜਵਾਨ ਸ਼ਹੀਦ ਹੋਣ ਬਾਅਦ ਦੋਵਾਂ ਦੇਸ਼ਾਂ ਵਿਚ ਤਣਾਅ ਬਾਅਦ ਵੱਧ ਗਿਆ ਸੀ।