ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਸਾਹਿਬ ਲਾਂਘੇ ਮਗਰੋਂ ਹੋਰ ਨੇੜੇ ਆਉਣਗੇ ਭਾਰਤ-ਪਾਕਿਸਤਾਨ

ਭਾਰਤ-ਪਾਕਿਸਤਾਨ ਦੀ ਦੋਸਤੀ ਦੇ ਨਵੇਂ ਰਾਹ ਨੂੰ ਜੋੜਨ ਵਾਲੇ ਕਰਤਾਰਪੁਰ ਸਾਹਿਬ ਲਾਂਘੇ ਦੀ ਉਪ ਰਾਸ਼ਟਰਪਤੀ ਵੈਂਕੱਈਆ ਨਾਇਡੂ ਅੱਜ ਨੀਂਹ ਪੱਥਰ ਰੱਖਣਗੇ। ਪੰਜਾਬ ਦੇ ਗੁਰਦਾਸਪੁਰ ਜਿ਼ਲ੍ਹੇ ਦੇ ਪਿੰਡ ਮਾਨ ਤੋਂ ਪਾਕਿਸਤਾਨ ਦੀ ਅੰਤਰਰਾਜੀ ਸਰਹੱਦ ਨੂੰ ਜੋੜਨ ਵਾਲੀ ਇਸ ਸੜਕ ਦੇ ਨੀਂਹ ਪੱਥਰ ਸਮਾਗਮ ਚ ਕੇਂਦਰੀ ਆਵਾਜਾਈ ਮੰਤਰੀ ਨਿਤਿਨ ਗਡਕਰੀ, ਕੇਂਦਰੀ ਫੂ਼ਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ, ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਸ਼ਾਮਲ ਹੋਣਗੇ।

 

ਜਾਣਕਾਰੀ ਮੁਤਾਬਕ ਸਮਾਗਮ ਪ੍ਰਬੰਧਾਂ ਨੂੰ ਲੈ ਕੇ ਭਾਰਤ ਸਰਕਾਰ ਅਤੇ ਸੂਬਾਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਸੁਰੱਖਿਆ ਦੇ ਜ਼ਬਰਦਸਤ ਇੰਤਜ਼ਾਮ ਕੀਤੇ ਗਏ ਹਨ। ਸੀਨੀਅਰ ਅਧਿਕਾਰੀਆਂ ਮੁਤਾਬਕ ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕਿਆਂ ਕੋਲ ਸਥਿਤ ਇਸ ਥਾਂ ਤੇ ਸਮਾਗਮ ਲਈ ਪੁਲਿਸ ਪ੍ਰਸ਼ਾਸਨ ਦੀ ਇੱਕ ਪੂਰੀ ਟੀਮ ਨੂੰ ਸੁਰੱਖਿਆ ਚ ਤਾਇਨਾਤ ਕੀਤਾ ਗਿਆ ਹੈ।

 

ਭਾਰਤ ਸਰਕਾਰ ਨੇ 2019 ਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਮੌਕੇ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਦਾ 22 ਨਵੰਬਰ 2018 ਨੂੰ ਫੈਸਲਾ ਕੀਤਾ। ਇਸ ਸੜਕ ਦੀ ਉਸਾਰੀ ਭਾਰਤ-ਪਾਕਿਸਤਾਨ ਸਰਹੱਦ ਤੱਕ ਸਾਂਝੇ ਵਿਕਾਸ ਯੋਜਨਾ ਤਹਿਤ ਕੀਤਾ ਜਾਵੇਗਾ।

 

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ 28 ਨਵੰਬਰ ਨੂੰ ਪਾਕਿਸਤਾਨੀ ਪਾਸੇ ਵਾਲੇ ਲਾਂਘੇ ਦਾ ਨੀਂਹ ਪੱਥਰ ਰੱਖਣ ਦੇ ਸਮਾਗਮ ਦਾ ਉਦਘਾਟਨ ਕਰਨਗੇ। ਭਾਰਤ-ਪਾਕਿਸਤਾਨ ਦੇ ਸਬੰਧ ਪਿਛਲੇ ਸਾਲਾਂ ਚ ਅਜਿਹੇ ਹੇਠਲੇ ਪੱਧਰ ਤੇ ਪਹੁੰਚੇ ਹਨ ਕਿ ਉਨ੍ਹਾਂ ਚ ਕੋਈ ਵੀ ਦੋਪੱਖੀ ਗੱਲਬਾਤ ਨਹੀਂ ਹੋ ਸਕੀ ਹੈ। ਸਾਲ 2016 ਚ ਪਾਕਿਸਤਾਨ ਸਥਿਤ ਜੱਥੇਬੰਦੀਆਂ ਦੁਆਰਾ ਅੱਤਵਾਦੀ ਹਮਲਿਆਂ ਮਗਰੋਂ ਦੋਨਾਂ ਮੁਲਕਾਂ ਵਿਚਾਲੇ ਸਬੰਧ ਤਦਾਅਪੂਰਨ ਹੋ ਗਏ ਸਨ।

 

ਪਾਕਿਸਤਾਨ ਚ ਕਰਤਾਰਪੁਰ ਸਾਹਿਬ, ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜਿ਼ਲ੍ਹੇ ਦੇ ਡੇਰਾ ਬਾਬਾ ਨਾਨਕ ਧਾਰਮਿਕ ਸਥਾਨ ਤੋਂ ਲਗਭਗ 4 ਕਿਲੋਮੀਟਰ ਦੂਰ ਰਾਵੀ ਦਰਿਆ ਕੋਲ ਸਥਿਤ ਹੈ। ਇਹ ਗੁਰਦੁਆਰਾ 1522 ਚ ਸਿੱਖਾਂ ਦੇ ਪਹਿਲੇ ਗੁਰੂ ਨਾਨਕ ਦੇਵ ਜੀ ਨੇ ਸਥਾਪਿਤ ਕੀਤਾ ਸੀ। ਕਿਹਾ ਜਾਂਦਾ ਹੈ ਕਿ ਗੁਰੂ ਨਾਨਕ ਦੇਵ ਜੀ ਨੇ ਆਪਣਾ ਆਖਰੀ ਸਮਾਂ ਇੱਥੇ ਹੀ ਬਤੀਤ ਕੀਤਾ ਸੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:India and Pakistan will come closer after Kartarpur Sahib Corridor