ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ ਸਰਕਾਰ ਨੇ 150 ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਪਾਕਿ ਜਾਣ ਤੋਂ ਰੋਕਿਆ, ਰੋਹ

ਭਾਰਤ ਸਰਕਾਰ ਨੇ 150 ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਪਾਕਿ ਜਾਣ ਤੋਂ ਰੋਕਿਆ, ਰੋਹ

ਤਸਵੀਰਾਂ: ਸਮੀਰ ਸਹਿਗਲ, ਹਿੰਦੁਸਤਾਨ ਟਾਈਮਜ਼

 

 

ਅੱਜ ਅਟਾਰੀ ਰੇਲਵੇ ਸਟੇਸ਼ਨ ’ਤੇ ਉਸ ਵੇਲੇ ਹੰਗਾਮਾ ਖੜ੍ਹਾ ਹੋ ਗਿਆ, ਜਦੋਂ 150 ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਤੋਂ ਵਰਜ ਦਿੱਤਾ ਗਿਆ। ਇਹ ਸਾਰੇ ਸ਼ਰਧਾਲੂ ਪੰਜਵੇਂ ਸਿੱਖ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਮਨਾਉਣ ਲਈ ਪਾਕਿਸਤਾਨ ਜਾਣਾ ਚਾਹੁੰਦੇ ਸਨ ਪਰ ਅਧਿਕਾਰੀਆਂ ਨੇ ਇਨ੍ਹਾਂ ਨੂੰ ਪਾਕਿਸਤਾਨ ਜਾਣ ਤੋਂ ਸਾਫ਼ ਮਨ੍ਹਾ ਕਰ ਦਿੱਤਾ।

 

 

ਪ੍ਰਾਪਤ ਜਾਣਕਾਰੀ ਅਨੁਸਾਰ 150 ਸਿੱਖ ਸ਼ਰਧਾਲੂਆਂ ਕੋਲ ਬਾਕਾਇਦਾ ਪਾਕਿਸਤਾਨ ਦਾ ਵੀਜ਼ਾ ਮੌਜੂਦ ਹੈ ਪਰ ਫਿਰ ਵੀ ਪਤਾ ਨਹੀਂ ਕਿਉਂ ਉਨ੍ਹਾਂ ਨੂੰ ਪਾਕਿਸਤਾਨ ਨਹੀਂ ਜਾਣ ਦਿੱਤਾ ਗਿਆ। ਫਿਰ ਇਹ ਕਿਹਾ ਜਾਣ ਲੱਗਾ ਕਿ ਉਨ੍ਹਾਂ ਨੂੰ ਰੇਲ–ਗੱਡੀ ਰਾਹੀਂ ਨਹੀਂ, ਸਗੋਂ ਸੜਕ ਰਾਹੀਂ ਜਾਣ ਦੀ ਇਜਾਜ਼ਤ ਮਿਲੀ ਹੋਈ ਹੈ।

 

 

ਤਦ ਸ਼ਰਧਾਲੂਆਂ ਨੂੰ ਰੋਹ ਚੜ੍ਹ ਗਿਆ ਤੇ ਉਨ੍ਹਾਂ ਨੇ ਉੱਥੇ ਪ੍ਰਸ਼ਾਸਨ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਭਾਰਤ ਸਰਕਾਰ ਨੇ 150 ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਪਾਕਿ ਜਾਣ ਤੋਂ ਰੋਕਿਆ, ਰੋਹ

 

ਸਰਕਾਰੀ ਸੂਤਰਾਂ ਨੇ ਦੱਸਿਆ ਕਿ ਸ਼ਹੀਦੀ ਦਿਹਾੜੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਕਿਉਂਕਿ ਆਪਣਾ ਕੋਈ ਜੱਥਾ ਨਹੀਂ ਭੇਜਿਆ, ਇਸੇ ਲਈ ਕੇਂਦਰ ਸਰਕਾਰ ਨੇ ਕਿਸੇ ਵੀ ਹੋਰ ਜੱਥੇ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ।

 

 

ਇਸੇ ਲਈ ਅੱਜ ਸ਼ਾਮੀਂ ਚਾਰ ਕੁ ਵਜੇ ਇਸ ਜੱਥੇ ਨੂੰ ਬੇਰੰਗ ਪਰਤਣਾ ਪਿਆ।

 

 

ਇੱਥੇ ਵਰਨਣਯੋਗ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 16 ਜੂਨ ਨੂੰ ਮਨਾਇਆ ਜਾ ਰਿਹਾ ਹੈ। ਗੁਰੂ ਸਾਹਿਬ ਨੂੰ ਲਾਹੌਰ ’ਚ ਤੱਤੀ ਤਵੀ ’ਤੇ ਬਿਠਾ ਕੇ ਸ਼ਹੀਦ ਕੀਤਾ ਗਿਆ ਸੀ।

 

 

ਲਾਹੌਰ ’ਚ ਜਿਸ ਥਾਂ ’ਤੇ ਇਹ ਸ਼ਹਾਦਤ ਹੋਈ ਸੀ, ਉਸ ਥਾਂ ਉੱਤੇ ਹੁਣ ਗੁਰਦੁਆਰਾ ਡੇਰਾ ਸਾਹਿਬ ਹੈ। ਅਟਾਰੀ ਦੇ ਰੇਲਵੇ ਸਟੇਸ਼ਨ ’ਤੇ ਅੱਜ ਫਸੇ ਹੋੲੈ 150 ਸ਼ਰਧਾਲੂ ਸ਼ਹੀਦੀ ਦਿਹਾੜੇ ਮੌਕੇ ਇਸੇ ਗੁਰੂਘਰ ਵਿੱਚ ਆ ਕੇ ਮੱਥਾ ਟੇਕਣਾ ਚਾਹ ਰਹੇ ਹਨ।

ਗੁਰਦੁਆਰਾ ਡੇਰਾ ਸਾਹਿਬ, ਲਾਹੌਰ (ਪਾਕਿਸਤਾਨ)

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:India Govt stopped caravan of 150 Sikh pilgrims at Attari Protest