ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ ਨੂੰ ਪਾਕਿ ਅੱਤਵਾਦ ਵਿਰੁਧ ਸਖ਼ਤ ਕਾਰਵਾਈ ਕਰਨ ਦੀ ਲੋੜ: ਕੈਪਟਨ

ਕਿਹਾ, ਪੰਜਾਬ ਦੀ ਅਮਨ-ਸ਼ਾਂਤੀ ਨੂੰ ਕਿਸੇ ਵੀ ਕੀਮਤ 'ਤੇ ਭੰਗ ਨਹੀਂ ਹੋਣ ਦਿੱਤਾ ਜਾਵੇਗਾ

ਬਰਗਾੜੀ ਮਾਮਲਿਆਂ ਸਬੰਧੀ ਸਰਕਾਰ ਦੇ ਚੁੱਪ ਨਾ ਰਹਿਣ ਅਤੇ ਦੋਸ਼ੀਆਂ ਵਿਰੁਧ ਸਖਤ ਕਾਰਵਾਈ ਕਰਨ ਲਈ ਅਕਾਲੀਆਂ ਨੂੰ ਵੰਗਾਰਿਆ

 

ਭਾਰਤ ਸਰਕਾਰ ਵੱਲੋਂ ਪਾਕਿਸਤਾਨ ਨਾਲ ਸਬੰਧਤ ਅੱਤਵਾਦ ਵਿਰੁਧ ਸਖਤ ਰੁਖ਼ ਅਖਤਿਆਰ ਕਰਨ ਦੀ ਮੰਗ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਰਗਾੜੀ ਅਤੇ ਬੇਅਦਬੀ ਨਾਲ ਸੰਬਧਤ ਹੋਰ ਮਾਮਲਿਆਂ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁਧ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ।

 


ਮੁੱਖ ਮੰਤਰੀ ਨੇ ਕਿਹਾ ਕਿ ਜੇ ਅਕਾਲੀਆਂ ਨੂੰ ਲੱਗਦਾ ਹੈ ਕਿ ਅਸੀਂ ਬੇਅਦਬੀ ਦੇ ਮਾਮਲਿਆਂ ਅਤੇ ਹੋਰ ਗੰਭੀਰ ਮੁੱਦਿਆਂ 'ਤੇ ਚੁੱਪ ਬੈਠੇ ਹਾਂ, ਤਾਂ ਇਹ ਉਨ੍ਹਾਂ ਦੀ ਗ਼ਲਤਫਹਿਮੀ ਹੈ। ਉਨ੍ਹਾਂ ਕਿਹਾ ਕਿ ਉਹ ਅਕਾਲੀਆਂ ਨਾਲ 'ਤੂੰ ਤੂੰ ਮੈਂ ਮੈਂ' ਕਰਨ ਵਿੱਚ ਵਿਸ਼ਵਾਸ ਨਹੀਂ ਰੱਖਦੇ ਬਲਕਿ ਉਹ ਆਪਣਾ ਸਾਰਾ ਧਿਆਨ ਸੂਬੇ ਦੇ ਗੰਭੀਰ ਮਾਮਲਿਆਂ ਨੂੰ ਹੱਲ ਕਰਨ ਵੱਲ ਲਗਾਉਣਾ ਚਾਹੁੰਦੇ ਹਨ।

 


ਆਪਣੀ ਸਰਕਾਰ ਦੇ ਕਾਰਜਕਾਲ ਦੇ ਤਿੰਨ ਸਾਲ ਪੂਰੇ ਹੋਣ 'ਤੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦਾ ਸਾਰਾ ਧਿਆਨ ਨਸ਼ਿਆਂ, ਗੈਂਗਸਟਰਵਾਦ ਅਤੇ ਰਾਜਨੀਤਿਕ ਹੱਤਿਆਵਾਂ ਵਰਗੇ ਮਾਮਲਿਆਂ ਨਾਲ ਨਜਿੱਠਣ 'ਤੇ ਕੇਂਦਰਤ ਹੈ ਜੋ ਅਕਾਲੀ-ਭਾਜਪਾ ਸਾਸ਼ਨ ਅਧੀਨ ਚੱਲ ਰਹੇ ਸਨ ਅਤੇ ਇਹਨਾਂ ਨਾਲ ਪ੍ਰਭਾਵਸਾਲੀ ਢੰਗ ਨਾਲ ਨਜਿੱਠਿਆ ਗਿਆ ਹੈ।

 


ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਹੁਣ ਪਾਕਿਸਤਾਨ ਅਧਾਰਿਤ ਅੱਤਵਾਦੀਆਂ ਨੂੰ ਪੰਜਾਬ ਦਾ ਮਾਹੌਲ ਖਰਾਬ ਨਹੀਂ ਕਰਨ ਦੇਵੇਗੀ। ਉਨ੍ਹਾਂ ਕਿਹਾ ਕਿ ਉਹਨਾਂ ਕੇਂਦਰ ਸਰਕਾਰ ਨੂੰ ਪਾਕਿਸਤਾਨ ਖਿਲਾਫ ਸਖਤ ਰੁਖ ਆਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਤਵਾਦ ਨਾਲ ਸਬੰਧਤ ਘਟਨਾਵਾਂ ਨਹੀਂ ਹੋਣੀਆਂ ਚਾਹੀਦੀਆ। 

 

ਪਾਕਿਸਤਾਨ ਅਧਾਰਿਤ ਅੱਤਵਾਦ ਵਿਰੁਧ ਸਖ਼ਤ ਰੁਖ਼ ਅਪਣਾਉਂਦਿਆਂ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੁਲਵਾਮਾ ਹਮਲੇ ਅਤੇ ਸਰਹੱਦਾਂ 'ਤੇ ਤਾਇਨਾਤ ਸੈਨਿਕਾਂ ਦੇ ਸਿਰ ਵੱਢਣ ਵਰਗੀਆਂ ਘਟਨਾਵਾਂ ਬਰਦਾਸ਼ਤਯੋਗ ਨਹੀਂ ਹਨ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:INDIA NEEDS TO ACT TOUGH AGAINST PAK BACKED TERROR SAYS CAPT AMARINDER ASSERTING PUNJAB WONT LET THEM DISTURB ITS PEACE