ਭਾਰਤੀ ਹਵਾਈ ਫ਼ੌਜ ਦਾ ਇੱਕ ਲੜਾਕੂ ਜਹਾਜ਼ ਅੱਜ ਪੰਜਾਬ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) 'ਚ ਹਾਦਸਾਗ੍ਰਸਤ ਹੋ ਗਿਆ।
ਜਾਣਕਾਰੀ ਮੁਤਾਬਿਕ ਹਵਾਈ ਫ਼ੌਜ ਦਾ ਮਿਗ-29 ਲੜਾਕੂ ਜਹਾਜ਼ ਨਵਾਂਸ਼ਹਿਰ ਦੇ ਪਿੰਡ ਚੂਹੜਪੁਰ 'ਚ ਹਾਦਸਾਗ੍ਰਸਤ ਹੋਇਆ ਹੈ। ਪਾਇਲਟ ਨੇ ਜਹਾਜ਼ ਦੇ ਜ਼ਮੀਨ 'ਤੇ ਡਿੱਗਣ ਤੋਂ ਪਹਿਲਾਂ ਹੁਸ਼ਿਆਰਪੁਰ ਦੇ ਪਿੰਡ ਰੁੜਕੀ ਖ਼ਾਸ-ਸਮੁੰਦਰਾ 'ਚ ਪੈਰਾਸ਼ੂਟ ਰਾਹੀਂ ਲੈਂਡ ਕੀਤਾ।
ਨਵਾਂਸ਼ਹਿਰ ਦੇ ਸੀਨੀਅਰ ਪੁਲਿਸ ਮੁਖੀ ਅਲਕਾ ਮੀਨਾ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸ਼ੁੱਕਰਵਾਰ ਸਵੇਰੇ 10.30 ਵਜੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਬਾਰੇ ਸੂਚਨਾ ਮਿਲੀ।