ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਹਿਕਾਰੀ ਖੰਡ ਮਿੱਲ ਮੋਰਿੰਡਾ ਵਿਖੇ ਪੰਪ ਲਗਾਉਣ ਲਈ IOCL ਨੇ ਆਰੰਭੀ ਕਾਰਵਾਈ


ਕਾਰਪੋਰੇਸ਼ਨ ਨੇ ਸਹਿਕਾਰਤਾ ਮੰਤਰੀ ਰੰਧਾਵਾ ਨੂੰ ਰਿਟੇਲ ਆਊਟਲੈਟ ਸਥਾਪਤ ਕਰਨ ਲਈ ਲੈਟਰ ਆਫ਼ ਇੰਟੈਂਟ ਸੌਂਪਿਆ

ਸਹਿਕਾਰਤਾ ਵਿਭਾਗ ਵੱਲੋਂ ਸਹਿਕਾਰੀ ਅਦਾਰਿਆਂ ਦੀ ਖਾਲੀ ਪਈ ਜ਼ਮੀਨ ਉਪਰ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ.) ਦੇ ਰਿਟੇਲ ਆਊਟਲੈਟ ਸਥਾਪਤ ਕਰਨ ਹਿੱਤ ਸਮੌਝਤੇ ਤਹਿਤ ਕਾਰਵਾਈ ਕਰਦਿਆਂ ਆਈ.ਓ.ਸੀ. ਵੱਲੋਂ ਸਹਿਕਾਰੀ ਖੰਡ ਮਿੱਲ ਮੋਰਿੰਡਾ ਵਿਖੇ ਸਥਾਪਤ ਕੀਤੇ ਜਾਣ ਵਾਲੇ ਰਿਟੇਲ ਆਊਟਲੈਟ ਲਈ ਅੱਜ ਸਹਿਕਾਰਤਾ ਮੰਤਰੀ  ਸੁਖਜਿੰਦਰ ਸਿੰਘ ਰੰਧਾਵਾ ਨੂੰ ਲੈਟਰ ਆਫ਼ ਇੰਟੈਂਟ ਸੌਂਪਿਆ ਗਿਆ।

 

ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਈ.ਓ.ਸੀ. ਵੱਲੋਂ ਮੋਰਿੰਡਾ ਸਹਿਕਾਰੀ ਖੰਡ ਮਿੱਲ ਵਿਖੇ ਰਿਟੇਲ ਆਊਟਲੈਟ ਸਥਾਪਤ ਕਰਨ ਲਈ ਕੀਤੀ ਸਮਾਂਬੱਧ ਕਾਰਵਾਈ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਕਾਰਪੋਰੇਸ਼ਨ ਦੇ ਅਧਿਕਾਰੀ ਬਾਕੀ ਸਥਾਨਾਂ 'ਤੇ ਵੀ ਰਿਟੇਲ ਆਊਟਲੈਟ ਸਥਾਪਤ ਕਰਨ ਸਬੰਧੀ ਵੀ ਸਮਾਂਬੱਧ ਤਰੀਕੇ ਨਾਲ ਕਾਰਵਾਈ ਨੇਪਰੇ ਚਾੜ੍ਹਨਗੇ। 

 

ਇੰਡੀਅਨ ਆਇਲ ਕਾਰਪੋਰੇਸ਼ਨ ਦੇ ਜਨਰਲ ਮੈਨੇਜਰ (ਰਿਟੇਲ ਸੇਲ) ਅਮਰਿੰਦਰਾ ਕੁਮਾਰ ਨੇ ਲੈਟਰ ਆਫ਼ ਇੰਟੈਂਟ ਸੌਂਪਦੇ ਹੋਏ ਸਹਿਕਾਰਤਾ ਮੰਤਰੀ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਸਹਿਕਾਰਤਾ ਵਿਭਾਗ ਰਾਹੀਂ ਰਿਟੇਲ ਆਊਟਲੈਟ ਸਥਾਪਤ ਕਰਨ ਸਬੰਧੀ ਕਿਸੇ ਕੰਪਨੀ ਨਾਲ ਐਮ.ਓ.ਯੂ. ਸਹੀਬੱਧ ਕਰਨ ਦਾ ਉਪਰਾਲਾ ਕੀਤਾ ਹੈ।


ਇਸ ਮੌਕੇ ਵਿਧਾਇਰ ਸੰਗਤ ਸਿੰਘ ਗਿਲਜੀਆ, ਸ਼ੂਗਰਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਦਵਿੰਦਰ ਸਿੰਘ, ਜਨਰਲ ਮੈਨੇਜਰ ਹਰਬਕਸ਼ ਸਿੰਘ, ਇੰਡੀਅਨ ਆਇਲ ਕਾਰਪੋਰੇਸ਼ਨ ਦੇ ਡਿਪਟੀ ਜਨਰਲ ਮੈਨੇਜਰ ਤਹਸ਼ੀਨ ਰਿਆਜ ਅਤੇ ਸਚਿਨ ਸ਼ਰਮਾ ਵੀ ਹਾਜ਼ਰ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Indian Oil Corporation Limited initiates action to establish retail outlet at Cooperative Sugar Mill Morinda