–––––ਪੰਜਾਬ 'ਰਾਈਟਸ ਆਫ਼ ਪਰਸਨਜ਼ ਵਿਦ ਡਿਸਏਬਿਲੀਟੀਜ਼ ਐਕਟ, 2016 ਦਾ ਮਾਂ ਬੋਲੀ ਚ ਅਨੁਵਾਦ ਕਰਨ ਵਾਲਾ ਬਣਿਆ ਪਹਿਲਾ ਸੂਬਾ
ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਅੱਜ 'ਰਾਈਟਸ ਆਫ਼ ਪਰਸਨਜ਼ ਵਿਦ ਡਿਸਏਬਿਲੀਟੀਜ਼ ਐਕਟ, 2016 ਦਾ ਪੰਜਾਬੀ ਅਨੁਵਾਦ ਜਾਰੀ ਕੀਤਾ। ਇਹ ਪਹਿਲੀ ਵਾਰ ਹੈ ਜਦੋਂ ਇਸ ਐਕਟ ਦਾ ਮਾਂ ਬੋਲੀ ਚ ਅਨੁਵਾਦ ਹੋਇਆ ਹੈ।
ਅਰੁਣਾ ਚੌਧਰੀ ਨੇ ਅੱਜ ਸੂਬਾਈ ਸਲਾਹਕਾਰ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਅਨਿੱਖੜ ਅੰਗ ਹਨ ਅਤੇ ਪੰਜਾਬ ਸਰਕਾਰ ਸਮਾਜ ਦੇ ਇਸ ਵਰਗ ਨੂੰ ਹਰੇਕ ਸਹੂਲਤ ਉਪਲਬਧ ਕਰਵਾਉਣ ਲਈ ਦ੍ਰਿੜ੍ਹ ਹੈ ਤਾਂ ਕਿ ਉਹ ਮਾਣ ਨਾਲ ਆਪਣੀ ਜ਼ਿੰਦਗੀ ਜਿਊਣ ਦੇ ਯੋਗ ਹੋਣ।
HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।
https://www.facebook.com/hindustantimespunjabi/
ਅੱਜ ਇੱਥੇ ਪੰਜਾਬ ਭਵਨ ਚ ਅਰੁਣਾ ਚੌਧਰੀ ਨੇ ਕਿਹਾ ਕਿ ਉੱਚ ਸਿੱਖਿਆ ਸੰਸਥਾਵਾਂ ਵਿੱਚ ਦਿਵਿਆਂਗ ਵਿਦਿਆਰਥੀਆਂ ਲਈ ਪੰਜ ਫੀਸਦੀ ਸੀਟਾਂ ਰਾਖਵੀਆਂ ਰੱਖੀਆਂ ਜਾਣਗੀਆਂ। ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਪੀ.ਏ.ਯੂ. ਲੁਧਿਆਣਾ, ਖ਼ਾਲਸਾ ਕਾਲਜ ਅੰਮ੍ਰਿਤਸਰ ਅਤੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਵਿੱਚ ਇਹ ਮਾਪਦੰਡ ਲਾਗੂ ਕਰ ਦਿੱਤੇ ਹਨ।
ਮੰਤਰੀ ਨੇ ਖੁਲਾਸਾ ਕੀਤਾ ਕਿ ਇਸ ਐਕਟ ਵਿੱਚ ਗਰੀਬੀ ਹਟਾਓ ਸਕੀਮਾਂ ਵਿੱਚ ਦਿਵਿਆਂਗ ਵਿਅਕਤੀਆਂ ਲਈ ਪੰਜ ਫੀਸਦੀ ਰਾਖਵਾਂਕਰਨ ਅਤੇ ਰਿਆਇਤੀ ਦਰਾਂ ਉਤੇ ਜ਼ਮੀਨ ਦੇਣ ਵਿੱਚ ਵੀ ਇੰਨੇ ਹੀ ਫੀਸਦੀ ਰਾਖਵਾਂਕਰਨ ਦੇਣ ਦੀ ਤਜਵੀਜ਼ ਹੈ। ਇਹੀ ਨਹੀਂ, ਸਗੋਂ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਅਪੰਗਤਾ ਸਰਟੀਫਿਕੇਟ ਵੀ ਹੁਣ ਆਨਲਾਈਟ ਯੂ.ਡੀ.ਆਈ.ਡੀ. ਪ੍ਰੋਗਰਾਮ ਰਾਹੀਂ ਜਾਰੀ ਕੀਤੇ ਜਾ ਰਹੇ ਹਨ। ਨਵੇਂ ਰਜਿਸਟਰਡ ਦਿਵਿਆਂਗ ਵਿਅਕਤੀਆਂ ਦਾ ਡਾਕਟਰੀ ਮੁਆਇਨਾ ਕਰਨ ਲਈ ਪੰਜਾਬ ਕਾਡਰ ਦੇ ਮਾਹਿਰਾਂ ਨੂੰ ਸਿਖਲਾਈ ਦੇਣ ਲਈ ਰਾਜ ਦੇ ਤਿੰਨ ਮੈਡੀਕਲ ਕਾਲਜਾਂ ਵਿੱਚ ਪ੍ਰੋਗਰਾਮ ਸ਼ੁਰੂ ਕਰਨ ਦੀ ਯੋਜਨਾ ਹੈ।
ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਚ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਹਰੇਕ ਵਿਭਾਗ ਦੇ ਦੋ ਮੁਲਾਜ਼ਮਾਂ ਨੂੰ ਸੰਕੇਤਕ ਭਾਸ਼ਾ ਸਿਖਾਈ ਜਾਵੇਗੀ ਤੇ ਇਹ ਤਜਵੀਜ਼ ਕੇਂਦਰ ਸਰਕਾਰ ਨੂੰ ਭੇਜੀ ਗਈ ਹੈ। ਉਨ੍ਹਾਂ ਸਾਰੇ ਪਾਰਕਾਂ ਵਿੱਚ ਦਿਵਿਆਂਗ ਵਿਅਕਤੀਆਂ ਪੱਖੀ ਸਹੂਲਤਾਂ ਦੇਣ ਦੀ ਵੀ ਵਕਾਲਤ ਕੀਤੀ ਅਤੇ ਦੱਸਿਆ ਕਿ ਮੁਹਾਲੀ ਤੇ ਅੰਮ੍ਰਿਤਸਰ ਵਿੱਚ ਅਜਿਹੇ ਪਾਰਕਾਂ ਦਾ ਨਿਰਮਾਣ ਹੋ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਵਿਭਾਗਾਂ ਨੇ ਆਪਣੇ ਸ਼ਿਕਾਇਤ ਨਿਬੇੜਾ ਅਧਿਕਾਰੀ ਨੋਟੀਫਾਈ ਕੀਤੇ ਹਨ।
HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।
ਇਸ ਮੌਕੇ ਸਮਾਜਿਕ ਸੁਰੱਖਿਆ ਮੰਤਰੀ ਨੇ 'ਰਾਈਟਸ ਆਫ਼ ਪਰਸਨਜ਼ ਵਿਦ ਡਿਸਏਬਿਲੀਟੀਜ਼ ਐਕਟ, 2016 ਦਾ ਪੰਜਾਬੀ ਅਨੁਵਾਦ ਵੀ ਜਾਰੀ ਕੀਤਾ। ਇਹ ਪਹਿਲੀ ਵਾਰ ਹੈ ਜਦੋਂ ਇਸ ਐਕਟ ਦਾ ਮਾਂ ਬੋਲੀ ਵਿੱਚ ਅਨੁਵਾਦ ਹੋਇਆ ਹੈ। ਪ੍ਰਮੁੱਖ ਸਕੱਤਰ ਰਾਜੀ ਸ੍ਰੀਵਾਸਤਵਾ ਨੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀਆਂ ਲਈ ਆਸਰਾ ਘਰਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਵਿੱਚ ਬੱਚਿਆਂ ਲਈ ਘਰਾਂ ਵਰਗਾਂ ਮਾਹੌਲ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਲੋੜ ਪੈਣ ਉਤੇ ਡਾਕਟਰ, ਕਾਊਂਸਲਰ, ਮਨੋ ਵਿਗਿਆਨੀ ਅਤੇ ਥੈਰੇਪਿਸਟ ਦੇ ਨਾਲ ਨਾਲ ਉਨ੍ਹਾਂ ਦੀ ਸੰਭਾਲ ਲਈ ਸਟਾਫ਼ ਦਾ ਵੀ ਪ੍ਰਬੰਧ ਹੈ।
/