ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰੂਪਨਗਰ-ਬਨੂੜ ’ਚ ਬਣੇਗਾ ਉਦਯੋਗਿਕ ਜ਼ੋਨ, ਮਾਸਟਰ ਪਲਾਨ ਨੂੰ ਹਰੀ ਝੰਡੀ

ਪੰਜਾਬ ਸਰਕਾਰ ਵੱਲੋਂ ਉਦਯੋਗਿਕ ਵਿਕਾਸ 'ਤੇ ਕੇਂਦਰਿਤ ਹੋਣ ਦੇ ਕੀਤੇ ਜਾ ਰਹੇ ਯਤਨਾਂ ਦੀ ਲੀਹ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰੂਪਨਗਰ-ਚੰਡੀਗੜ੍ਹ ਮਾਰਗ ਦੇ ਨਾਲ ਸਨਅਤੀ ਜ਼ੋਨ ਦੇ ਵਿਕਾਸ ਲਈ ਰੂਪਨਗਰ ਮਾਸਟਰ ਪਲਾਨ ਸੋਧ ਕਰਨ ਦੀ ਮਨਜ਼ੂਰੀ ਦੇ ਦਿੱਤੀ

 

ਪੰਜਾਬ ਰੀਜਨਲ ਤੇ ਟਾਊਨ ਪਲਾਨਿੰਗ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਵਜੋਂ  ਇਸ ਦੀ 39ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧ ਵਿੱਚ ਆਮ ਲੋਕਾਂ ਦੇ ਇਤਰਾਜ਼ ਅਤੇ ਸੁਝਾਅ ਮੰਗਣ ਲਈ ਜਨਤਕ ਨੋਟਿਸ ਜਾਰੀ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਇਸ ਨਾਲ ਬੰਨ ਮਾਜਰਾ, ਮੁਗਲ ਮਾਜਰੀ, ਭਾਗੋ ਮਾਜਰਾ, ਚਟੋਲੀ, ਮਥਰਾੜੀ, ਅਧਰੇੜਾ ਅਤੇ ਚਰਹੇੜੀ ਪਿੰਡਾਂ 'ਤੇ ਅਧਾਰਿਤ ਉਦਯੋਗਿਕ ਜ਼ੋਨ ਦੇ ਵਿਕਾਸ ਲਈ ਰਾਹ ਪੱਧਰਾ ਹੋਵੇਗਾ

 

ਇਸ ਤੋਂ ਪਹਿਲਾਂ ਰੂਪਨਗਰ ਨੇੜੇ ਪ੍ਰਸਤਾਵਿਤ ਸਨਅਤੀ ਜ਼ੋਨ ਬਾਰੇ ਪੇਸ਼ਕਾਰੀ ਦਿੰਦਿਆਂ ਟਾਊਨ ਤੇ ਕੰਟਰੀ ਪਲਾਨਿੰਗ ਦੇ ਡਾਇਰੈਕਟਰ ਕਵਿਤਾ ਮੋਹਨ ਸਿੰਘ ਨੇ ਬੋਰਡ ਦੇ ਮੈਂਬਰਾਂ ਨੂੰ ਜਾਣੂੰ ਕਰਵਾਇਆ ਕਿ ਇਸ ਖੇਤਰ ਵਿੱਚ ਕਈ ਉਦਯੋਗਿਕ ਯੂਨਿਟ ਪਹਿਲਾਂ ਹੀ ਮੌਜੂਦ ਹਨ ਅਤੇ ਆਪਣੇ ਯੂਨਿਟਾਂ ਦਾ ਵਿਸਥਾਰ ਕਰਨ ਲਈ ਕੁਝ ਮਸਲਿਆਂ ਦਾ ਸਾਹਮਣਾ ਕਰ ਰਹੇ ਹਨ

 

ਮੀਟਿੰਗ ਵਿੱਚ ਬਨੂੜ ਮਾਸਟਰ ਪਲਾਨ ਵਿੱਚ ਉਦਯੋਗਿਕ ਜ਼ੋਨ ਨੂੰ ਪ੍ਰਵਾਨਗੀ ਦੇਣ ਵੀ ਫੈਸਲਾ ਲਿਆ ਗਿਆ ਜਿਸ ਨਾਲ ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ ਦੇ ਨੇੜੇ ਹੋਣ ਕਰਕੇ ਇਸ ਖੇਤਰ ਵਿੱਚ ਉਦਯੋਗ ਦਾ ਸਰਬਪੱਖੀ ਵਿਕਾਸ ਹੋ ਸਕੇਗਾ

 

ਇਕ ਹੋਰ ਫੈਸਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਰਿਹਾਇਸ਼ੀ ਜ਼ੋਨ ਵਿਕਸਤ ਕਰਨ ਲਈ ਕਪੂਰਥਲਾ ਮਾਸਟਰ ਪਲਾਨ ਵਿੱਚ ਸੋਧ ਕਰਨ ਲਈ ਹਰੀ ਝੰਡੀ ਦੇ ਦਿੱਤੀ ਜੋ ਰੇਲ ਕੋਚ ਫੈਕਟਰੀ ਦੇ ਸਾਹਮਣੇ ਮੌਜੂਦ ਸਾਰੀਆਂ ਮੌਜੂਦਾ ਰਿਹਾਇਸ਼ੀ ਕਲੋਨੀਆਂ ਦੀ ਵੀ ਵਿਵਸਥਾ ਕਰੇਗਾ

 

ਇਸੇ ਦੌਰਾਨ ਮੁੱਖ ਮੰਤਰੀ ਨੇ ਹਾਊਸਿੰਗ ਦੇ ਪ੍ਰਮੁੱਖ ਸਕੱਤਰ, ਸਥਾਨਕ ਸਰਕਾਰਾਂ ਦੇ ਪ੍ਰਮੁੱਖ ਸਕੱਤਰ, ਨਿਵੇਸ਼ ਪੰਜਾਬ ਦੇ ਸੀ...ਅਤੇ ਟਾਊਨ ਐਂਡ ਕੰਟਰੀ ਪਲਾਨਿੰਗ ਦੇ ਡਾਇਰੈਕਟਰ 'ਤੇ ਅਧਾਰਿਤ ਕਮੇਟੀ ਦਾ ਗਠਨ ਕੀਤਾ ਹੈ ਜੋ ਮਹਾਰਾਸ਼ਟਰ ਅਤੇ ਕਰਨਾਟਕਾ ਦੇ ਮੌਜੂਦਾ ਮਾਡਲਾਂ ਦੀ ਘੋਖ ਕਰਨ ਤੋਂ ਬਾਅਦ ਘਣਤਾ ਅਤੇ ਐਫ..ਆਰ. (ਫਲੋਰ ਏਰੀਆ ਰੇਸ਼ੀਓ) ਨਾਲ ਸਬੰਧਤ ਮਸਲਿਆਂ ਨੂੰ ਵਿਚਾਰੇਗੀ ਤਾਂ ਕਿ ਰੀਅਲ ਅਸਟੇਟ ਸੈਕਟਰ ਵਿੱਚ ਵਿਆਪਕ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ

 

ਇਹ ਕਮੇਟੀ ਮੌਜੂਦਾ ਉਦਯੋਗਿਕ ਯੂਨਿਟਾਂ ਦੇ ਵਿਸਥਾਰ ਨਾਲ ਸਬੰਧਤ ਮੁੱਦਿਆਂ ਨੂੰ ਵੀ ਘੋਖੇਗੀ ਅਤੇ ਹਾਲ ਹੀ ਵਿੱਚ ਹੋਏ ਪੰਜਾਬ ਨਿਵੇਸ਼ ਸੰਮੇਲਨ-2019 ਦੌਰਾਨ ਵੱਖ-ਵੱਖ ਉਦਯੋਗਪਤੀਆਂ ਵੱਲੋਂ ਕੀਤੀ ਮੰਗ ਦੇ ਮੱਦੇਨਜ਼ਰ ਸਨਅਤਾਂ ਨੂੰ ਸਸਤੀ ਜ਼ਮੀਨ ਮੁਹੱਈਆ ਕਰਵਾਉਣ ਦੀਆਂ ਸੰਭਾਵਨਾਵਾਂ ਵੀ ਤਲਾਸ਼ੇਗੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Industrial Zone to be set up in Rupnagar-Bannur now green flag to master plan