ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੌਸ਼ਟਿਕ ਖੁਰਾਕ ਦੇ ਮਹੱਤਵ ਬਾਰੇ ਦਿੱਤੀ ਜਾਣਕਾਰੀ

ਬੀਤੇ ਦਿਨ ਪਿੰਡ ਦੁਰਾਲੀ ਵਿਖੇ ‘ਪੋਸ਼ਣ ਮਾਹ’ ਸਬੰਧੀ ਸੀ.ਡੀ.ਪੀ.ਓ. ਬਲਾਕ ਖਰੜ-2 ਅਰਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਸਮੂਹ ਸੁਪਰਵਾਈਜ਼ਰ, ਆਂਗਨਵਾੜੀ ਵਰਕਰਾਂ, ਬੱਚਿਆਂ ਅਤੇ ਪਿੰਡ ਦੀਆਂ ਔਰਤਾਂ ਨੇ ਭਾਗ ਲਿਆ।

 

ਇਸ ਮੌਕੇ ਆਂਗਨਵਾੜੀ ਵਰਕਰਾਂ ਨੇ ਵੱਖ-ਵੱਖ ਤਰ੍ਹਾਂ ਦੇ ਪੌਸ਼ਟਿਕ ਪਕਵਾਨ ਬਣਾ ਕੇ ਲਿਆਂਦੇ ਅਤੇ  ਔਰਤਾਂ ਤੇ ਬੱਚਿਆਂ ਨੂੰ ਪੌਸ਼ਟਿਕ ਭੋਜਨ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ। ਸੁਪਰਵਾਈਜ਼ਰ ਅਮਰਜੀਤ ਕੌਰ, ਰਜਿੰਦਰ ਕੌਰ ਅਤੇ ਮੀਨੂੰ ਨੇ ਗਰਭਵਤੀ ਔਰਤਾਂ ਤੇ ਬੱਚਿਆਂ ਨੂੰ ਦੁੱਧ ਚੁੰਘਾਉਣ ਵਾਲੀਆਂ ਔਰਤਾਂ ਨੂੰ ਹਰੀਆਂ ਸਬਜ਼ੀਆਂ ਅਤੇ ਫਲ ਖਾਣ ਦੀ ਸਲਾਹ ਦਿੰਦਿਆਂ ਕਿਹਾ ਕਿ ਪੌਸ਼ਟਿਕ ਖੁਰਾਕ ਜਿੱਥੇ ਉਨ੍ਹਾਂ ਲਈ ਅਤਿ ਜ਼ਰੂਰੀ ਹੈ, ਉਥੇ ਹੀ ਨਵ ਜੰਮੇ ਬੱਚੇ ਦੇ ਸਰਵਪੱਖੀ ਵਿਕਾਸ ਲਈ ਵੀ ਲਾਜ਼ਮੀ ਹੈ। 

 

ਇਸ ਮੌਕੇ ਪੌਸ਼ਟਿਕ ਖੁਰਾਕ ਨਾ ਖਾਣ ਕਾਰਨ ਸਰੀਰ ’ਤੇ ਪੈਂਦੇ ਮਾੜੇ ਪ੍ਰਭਾਵਾਂ ਸਬੰਧੀ ਵੀ ਜਾਣੂੰ ਕਰਵਾਇਆ ਗਿਆ। ਸਰਕਲ ਸੁਪਰਵਾਈਜ਼ਰ ਦਰਸ਼ਨਾ ਦੇਵੀ ਨੇ ਅਖੀਰ ਵਿੱਚ ਆਏ ਹੋਏ ਲੋਕਾਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿੱਚ ਏ.ਐਨ.ਐਮ. ਰੀਟਾ ਰਾਣੀ ਸਮੇਤ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਵਿਸ਼ੇਸ਼ ਸਹਿਯੋਗ ਰਿਹਾ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Information about the importance of nutrients